ਗੁਰਦਾਸਪੁਰ ਨਿਊਜ਼। ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਕੁਝ ਲੋਕਾਂ ਦੇ ਹੌਂਸਲੇ ਇਨ੍ਹੇ ਜਿਆਦਾ ਬੁਲੰਦ ਹੋ ਗਏ ਹਨ ਕਿ ਉਨ੍ਹਾਂ ਨੂੰ ਹੁਣ ਖਾਕੀ ਵਰਦੀ ਦਾ ਵੀ ਕੋਈ ਡਰ ਨਹੀਂ ਰਿਹਾ। ਗੁਰਦਾਸਪੁਰ ਜ਼ਿਲ੍ਹੇ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਵਿਅਕਤੀਆਂ ਵੱਲੋਂ ਇੱਕ
ਪੁਲਿਸ (Police) ਮੁਲਾਜ਼ਮ ਦੀ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ। ਦੇਖਣ ਵਾਲੀ ਗੱਲ੍ਹ ਇਹ ਹੈ ਕਿ ਜੇਕਰ ਪੰਜਾਬ ਪੁਲਿਸ ਦੇ ਮੁਲਾਜ਼ਮ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦਾ ਕੀ ਹਾਲ ਹੋਵੇਗਾ।
ਕੁੱਟਮਾਰ ਦੀ ਵੀਡੀਓ ਆਈ ਸਾਹਮਣੇ
ਦੱਸਿਆ ਜਾ ਰਿਹਾ ਹੈ ਕਿ ਜੇ ਵੀਡੀਓ ਗੁਰਦਾਸਪੁਰ ਦੇ ਬਾਰਡਰ ਏਰੀਆ ਸੈਕਿੰਡ ਲਾਈਨ ਆਫ ਡਿਫੈਂਸ ਨਾਕਾ ਮਰਾੜਾ ਦੀ ਹੈ, ਜਿੱਥੇ ਪੁਲਿਸ ਵੱਲੋਂ ਆਉਣ-ਜਾਣ ਵਾਲੇ ਹਰ ਵਿਅਕਤੀ ਦੀ ਚੈਕਿੰਗ ਕੀਤੀ ਜਾ ਰਹੀ ਸੀ। ਸੁਰੱਖਿਆ ਕਾਰਨਾਂ ਕਰ ਕੇ ਪੁਲਿਸ ਮੁਲਜ਼ਮ ਵੱਲੋਂ 2 ਵਿਅਕਤੀਆਂ ਨੂੰ ਰੋਕਿਆ ਗਿਆ।
ਨਾਕੇ ਤੇ ਰੋਕਣ ‘ਤੇ ਪੁਲਿਸ ਮੁਲਾਜ਼ਮ ਦਾ ਨਾਲ ਕੁੱਟਮਾਰ
ਜਿਸ ਤੋਂ ਬਾਅਦ ਵਿਅਕਤੀਆਂ ਨੇ ਪੁਲਿਸ ਮੁਲਾਜ਼ਮਾਂ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਅਤੇ ਜਦੋਂ ਇਕ ਪੁਲਿਸ ਮੁਲਾਜ਼ਮ ਨੇ ਉਸ ਕੋਲੋਂ ਮੋਟਰਸਾਈਕਲ ਦੇ ਕਾਗਜਾਤ ਮੰਗੇ ਤਾਂ ਉਸ ਨੇ ਪੁਲਿਸ ਮੁਲਾਜ਼ਮ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਇਹ
ਵੀਡੀਓ (Vide0) ਕੋਲ ਖੜ੍ਹੇ ਪੁਲਿਸ ਮੁਲਾਜ਼ਮ ਨੇ ਬਣਾ ਲਈ ਗਈ।
ਇਸ ਸਬੰਧੀ ਪੁਲਿਸ ਨੇ ਦੋ ਵਿਅਕਤੀਆਂ ਦੀ ਕੁੱਟਮਾਰ ਕਰਨ ਦਾ ਮਾਮਲਾ ਦਰਜ ਕੀਤਾ ਹੈ। ਰਾਜੇਸ਼ ਕੁਮਾਰ (ਬੱਬਾ) ਅਤੇ ਅਰਵਿੰਦਰ (ਸਾਬੀ) ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ