ਲਾਰੈਂਸ ਬਿਸ਼ਨੋਈ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ, ਵਿਦੇਸ਼ ‘ਚ ਬੈਠੇ ਗੈਂਗਸਟਰਾਂ ਨਾਲ ਸਨ ਸੰਪਰਕ

Updated On: 

17 Jul 2024 14:29 PM

Lawrence Bishnoi: ਪਿਛਲੇ ਦਿਨੀਂ ਜਲੰਧਰ ਪੁਲਿਸ ਨੇ ਅੱਤਵਾਦੀ ਲਖਬੀਰ ਸਿੰਘ ਲੰਡਾ ਗੈਂਗ ਦੇ ਸਾਥੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਸੀ। ਇਸ ਤੋਂ ਬਾਅਦ ਪਟਿਆਲਾ 'ਚ ਪੁਲਿਸ ਨੇ ਐਨਕਾਊਂਟਰ ਕਰਕੇ ਦੋ ਗੈਂਗਸਟਰਾਂ ਨੂੰ ਕਾਬੂ ਕਰ ਲਿਆ। ਇਸ ਤੋਂ ਇਲਾਵਾ ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਅਤੇ ਗੈਂਗ ਦਾ ਖੁਲਾਸਾ ਕੀਤਾ ਸੀ।

ਲਾਰੈਂਸ ਬਿਸ਼ਨੋਈ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ, ਵਿਦੇਸ਼ ਚ ਬੈਠੇ ਗੈਂਗਸਟਰਾਂ ਨਾਲ ਸਨ ਸੰਪਰਕ

ਲਾਰੈਂਸ ਬਿਸ਼ਨੋਈ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ, (Photo: DGP Gourav Yadav Tweet)

Follow Us On

Lawrence Bishnoi: ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਬਠਿੰਡਾ ਪੁਲਿਸ ਅਤੇ ਰਾਜਸਥਾਨ ਪੁਲਿਸ ਦੇ ਸਾਂਝੇ ਆਪਰੇਸ਼ਨ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗਰੁੱਪ ਦੇ ਮੈਂਬਰਾਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਤਿੰਨਾਂ ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ ਛੇ ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਪਾ ਕੇ ਇਸ ਗ੍ਰਿਫ਼ਤਾਰੀ ਦੀ ਜਾਣਕਾਰੀ ਦਿੱਤੀ ਹੈ।

ਪੁਲਿਸ ਨੇ ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਿਸ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਅਪਰਾਧਿਕ ਰਿਕਾਰਡ ਹੈ। ਪੁਲੀਸ ਅਨੁਸਾਰ ਉਹ ਵਿਦੇਸ਼ ਵਿੱਚ ਬੈਠੇ ਆਪਣੇ ਹੈਂਡਲਰ ਤੋਂ ਆਰਡਰ ਪ੍ਰਾਪਤ ਕਰਦਾ ਸੀ, ਜਿਸ ਤੋਂ ਬਾਅਦ ਉਹ ਪੰਜਾਬ ਅਤੇ ਹੋਰ ਰਾਜਾਂ ਵਿੱਚ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਵਾਰ ਉਨ੍ਹਾਂ ਨੂੰ ਵਿਰੋਧੀ ਗਰੋਹ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦਾ ਕੰਮ ਦਿੱਤਾ ਗਿਆ ਸੀ। ਉਹ ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਹਥਿਆਰ ਆਦਿ ਇਕੱਠੇ ਕਰਨ ਵਿੱਚ ਰੁੱਝੇ ਹੋਏ ਸਨ। ਪੁਲਿਸ ਨੂੰ ਉਮੀਦ ਹੈ ਕਿ ਅਗਲੇਰੀ ਜਾਂਚ ਦੌਰਾਨ ਮੁਲਜ਼ਮਾਂ ਤੋਂ ਅਹਿਮ ਖੁਲਾਸੇ ਹੋਣਗੇ।

ਪੁਲਿਸ ਨੇ ਕਈਆਂ ਖਿਲਾਫ਼ ਕੀਤੀ ਕਾਰਵਾਈ

ਪਿਛਲੇ ਦਿਨੀਂ ਜਲੰਧਰ ਪੁਲਿਸ ਨੇ ਅੱਤਵਾਦੀ ਲਖਬੀਰ ਸਿੰਘ ਲੰਡਾ ਗੈਂਗ ਦੇ ਸਾਥੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਸੀ। ਇਸ ਤੋਂ ਬਾਅਦ ਪਟਿਆਲਾ ‘ਚ ਪੁਲਿਸ ਨੇ ਐਨਕਾਊਂਟਰ ਕਰਕੇ ਦੋ ਗੈਂਗਸਟਰਾਂ ਨੂੰ ਕਾਬੂ ਕਰ ਲਿਆ। ਇਸ ਤੋਂ ਇਲਾਵਾ ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਅਤੇ ਗੈਂਗ ਦਾ ਖੁਲਾਸਾ ਕੀਤਾ ਸੀ। ਪੰਜਾਬ ਪੁਲਿਸ ਲਗਾਤਾਰ ਇਹਨਾਂ ਗਿਰੋਹਾਂ ਖਿਲਾਫ ਸਖਤ ਕਾਰਵਾਈ ਕਰਦੀ ਨਜ਼ਰ ਆ ਰਹੀ ਹੈ। ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਅਤੇ ਬਾਰਡਰ ਰੇਂਜ ਦੇ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ ਸੀ। ਇਸ ਮੀਟਿੰਗ ਵਿੱਚ ਇਨ੍ਹਾਂ ਅਧਿਕਾਰੀਆਂ ਨੂੰ ਸੰਗਠਿਤ ਅਪਰਾਧਾਂ ਵਿੱਚ ਸ਼ਾਮਲ ਸ਼ੱਕੀ ਵਿਅਕਤੀਆਂ ਖ਼ਿਲਾਫ਼ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।