ਪੰਜਾਬ ਪੁਲਿਸ ਦੀ AGTF ਦੀ ਵੱਡੀ ਕਾਮਯਾਬੀ,ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼, ਮੁੱਖ ਸੰਚਾਲਕ ਸਮੇਤ ਚਾਰ ਮੈਂਬਰ ਕਾਬੂ
ਜਾਣਕਾਰੀ ਮੁਤਾਬਿਕ ਗੁਰਵਿੰਦਰ ਸ਼ੇਰਾ, ਜੋ ਇਸ ਵੇਲੇ ਜ਼ਮਾਨਤ 'ਤੇ ਸੀ, ਨੂੰ 2022 ਵਿਚ ਇਕਬਾਲਪ੍ਰੀਤ ਬੁਚੀ ਦੇ ਨਿਰਦੇਸ਼ਾਂ 'ਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਗ੍ਰਿਫ਼ਤਾਰ ਕੀਤੇ ਹੋਰ ਤਿੰਨ ਮੈਂਬਰਾਂ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਟਿਆਲਾ, ਰਣਜੀਤ ਸਿੰਘ ਉਰਫ਼ ਸੋਨੂੰ ਅਤੇ ਜਗਜੀਤ ਸਿੰਘ ਉਰਫ਼ ਜਸ਼ਨ ਵਾਸੀ ਪੱਟੀ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ 'ਚੋਂ ਤਿੰਨ ਪਿਸਤੌਲਾਂ ਅਤੇ 13 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ ਅਤੇ ਉਨ੍ਹਾਂ ਦੀ ਮਹਿੰਦਰਾ ਸਕਾਰਪੀਓ ਕਾਰ ਵੀ ਜ਼ਬਤ ਕੀਤੀ ਹੈ।

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਵੱਡੀ ਸਫਲਤਾ ਹਾਸਲ ਕਰਦਿਆਂ ਵਿਦੇਸ਼ ਅਧਾਰਤ ਮਾਸਟਰਮਾਈਂਡ ਇਕਬਾਲਪ੍ਰੀਤ ਸਿੰਘ ਉਰਫ਼ ਬੁਚੀ ਵੱਲੋਂ ਚਲਾਏ ਜਾ ਰਹੇ ਅੱਤਵਾਦੀ ਮਾਡਿਊਲ ਦੇ ਮੁੱਖ ਸੰਚਾਲਕ ਗੁਰਵਿੰਦਰ ਸਿੰਘ ਉਰਫ਼ ਸ਼ੇਰਾ ਸਮੇਤ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਜਾਣਕਾਰੀ ਮੁਤਾਬਿਕ ਗੁਰਵਿੰਦਰ ਸ਼ੇਰਾ, ਜੋ ਇਸ ਵੇਲੇ ਜ਼ਮਾਨਤ ‘ਤੇ ਸੀ, ਨੂੰ 2022 ਵਿਚ ਇਕਬਾਲਪ੍ਰੀਤ ਬੁਚੀ ਦੇ ਨਿਰਦੇਸ਼ਾਂ ‘ਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਗ੍ਰਿਫ਼ਤਾਰ ਕੀਤੇ ਹੋਰ ਤਿੰਨ ਮੈਂਬਰਾਂ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਟਿਆਲਾ, ਰਣਜੀਤ ਸਿੰਘ ਉਰਫ਼ ਸੋਨੂੰ ਅਤੇ ਜਗਜੀਤ ਸਿੰਘ ਉਰਫ਼ ਜਸ਼ਨ ਵਾਸੀ ਪੱਟੀ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ‘ਚੋਂ ਤਿੰਨ ਪਿਸਤੌਲਾਂ ਅਤੇ 13 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ ਅਤੇ ਉਨ੍ਹਾਂ ਦੀ ਮਹਿੰਦਰਾ ਸਕਾਰਪੀਓ ਕਾਰ ਵੀ ਜ਼ਬਤ ਕੀਤੀ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਹ ‘ਤੇ ਕਾਰਵਾਈ ਕਰਦਿਆਂ ਏਡੀਜੀਪੀ ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਟੀਮਾਂ ਨੇ ਰਾਜਪੁਰਾ ਦੇ ਲਿਬਰਟੀ ਚੌਕ ਵਿਖੇ ਨਾਕਾ ਲਗਾਇਆ। ਏਆਈਜੀ ਗੁਰਮੀਤ ਸਿੰਘ ਚੌਹਾਨ ਅਤੇ ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਪੁਲੀਸ ਟੀਮਾਂ ਨੇ ਉਕਤ ਮੁਲਜ਼ਮਾਂ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਮਹਿੰਦਰਾ ਸਕਾਰਪੀਓ ਵਿੱਚ ਸਨ।
In a major breakthrough, #AGTF, Punjab has busted a module operated by foreign-based terrorist mastermind Iqbalpreet Singh @ Buchi, a close associate of Ramandeep Bagga @ Canadian who is lodged in Tihar Jail under UAPA charges in case of targeted killings in Punjab in 2016-2017 pic.twitter.com/lhObKssOGs
— DGP Punjab Police (@DGPPunjabPolice) May 14, 2024
ਪੁੱਛਗਿੱਛ ਦੌਰਾਨ ਗੁਰਵਿੰਦਰ ਸ਼ੇਰਾ ਨੇ ਖੁਲਾਸਾ ਕੀਤਾ ਕਿ ਇਕਬਾਲਪ੍ਰੀਤ ਬੁਚੀ ਨੇ ਆਪਣੇ ਗਰੋਹ ਨੂੰ ਮੁੜ ਸੰਗਠਿਤ ਕਰ ਲਿਆ ਸੀ ਅਤੇ ਸਰਹੱਦੀ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਪੰਜਾਬ ਵਿੱਚ ਵੱਡੀਆਂ ਵਾਰਦਾਤਾਂ ਦੀ ਯੋਜਨਾ ਬਣਾ ਰਿਹਾ ਸੀ।
ਇਕਬਾਲਪ੍ਰੀਤ ਬੁਚੀ ਮਾਰੇ ਗਏ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਸੰਪਰਕ ਵਿਚ ਸੀ ਅਤੇ ਰਮਨਦੀਪ ਬੱਗਾ ਉਰਫ਼ ਕੈਨੇਡੀਅਨ, ਜੋ ਕਿ 2016-2017 ਦੌਰਾਨ ਕਈ ਕਤਲਾਂ ਵਿੱਚ ਮੁੱਖ ਸ਼ੂਟਰ ਸੀ, ਦਾ ਨਜ਼ਦੀਕੀ ਸਾਥੀ ਵੀ ਹੈ। ਇਸ ਸਮੇਂ ਬੱਗਾ ਤਿਹਾੜ ਜੇਲ੍ਹ ਵਿੱਚ ਬੰਦ ਹੈ। ਐਸਪੀ ਗੋਇਲ ਨੇ ਕਿਹਾ ਕਿ ਇਸ ਗਰੁੱਪ ਵਿੱਚ ਹੋਰ ਮੈਂਬਰਾਂ ਦੀ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਅਗਲੀ ਜਾਂਚ ਜਾਰੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ।
ਇਸ ਸਬੰਧੀ ਐਫਆਈਆਰ ਨੰ. 21 ਮਿਤੀ 13/05/2024 ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 120ਬੀ ਅਤੇ ਅਸਲਾ ਐਕਟ ਦੀ ਧਾਰਾ 25(6)(7) ਤਹਿਤ ਥਾਣਾ ਸਟੇਟ ਕ੍ਰਾਈਮ, ਐਸ.ਏ.ਐਸ. ਨਗਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।