ਬਟਾਲਾ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ: ਮੁੱਠਭੇੜ 'ਚ ਜ਼ਖ਼ਮੀ ਹੋਇਆ ਗੈਂਗਸਟਰ, ਜਿਊਲਰੀ ਦੀ ਦੁਕਾਨ 'ਤੇ ਕੀਤੀ ਫਾਇਰਿੰਗ | Punjab Police and miscreants Gunfight between in Batala know in Punjabi Punjabi news - TV9 Punjabi

ਬਟਾਲਾ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ: ਮੁੱਠਭੇੜ ‘ਚ ਜ਼ਖ਼ਮੀ ਹੋਇਆ ਗੈਂਗਸਟਰ, ਜਿਊਲਰੀ ਦੀ ਦੁਕਾਨ ‘ਤੇ ਕੀਤੀ ਫਾਇਰਿੰਗ

Updated On: 

27 Jul 2024 17:15 PM

ਬਟਾਲਾ ਪੁਲਿਸ ਨੇ ਐਨਕਾਊਂਟਰ ਤੋਂ ਬਾਅਦ ਇੱਕ ਗੈਂਗਸਟਰ ਨੂੰ ਕਾਬੂ ਕਰ ਲਿਆ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਮੁਲਜ਼ਮ ਨੇ ਇੱਕ ਜਵੈਲਰਜ਼ ਨੂੰ ਫੋਨ ਕਰਕੇ 50 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ। ਉਸ ਦਿਨ ਤੋਂ ਹੀ ਬਟਾਲਾ ਪੁਲਿਸ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਲੱਗੀ ਹੋਈ ਸੀ।

ਬਟਾਲਾ ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ: ਮੁੱਠਭੇੜ ਚ ਜ਼ਖ਼ਮੀ ਹੋਇਆ ਗੈਂਗਸਟਰ, ਜਿਊਲਰੀ ਦੀ ਦੁਕਾਨ ਤੇ ਕੀਤੀ ਫਾਇਰਿੰਗ
Follow Us On

ਗੁਰਦਾਸਪੁਰ ਦੀ ਬਟਾਲਾ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਪੁਲਿਸ ਨੇ ਐਨਕਾਊਂਟਰ ਤੋਂ ਬਾਅਦ ਇੱਕ ਗੈਂਗਸਟਰ ਨੂੰ ਕਾਬੂ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਦੋ ਦਿਨ ਪਹਿਲਾਂ ਗੁਰਦਾਸਪੁਰ ਦੇ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ ਸਥਿਤ ਦੇਸ਼ਰਾਜ ਜਵੈਲਰਜ਼ ਦੀ ਦੁਕਾਨ ‘ਤੇ ਕੁਝ ਸ਼ਰਾਰਤੀ ਅਨਸਰਾਂ ਨੇ ਫਾਇਰਿੰਗ ਕੀਤੀ ਸੀ ਅਤੇ ਮੌਕੇ ਤੋਂ ਫਰਾਰ ਹੋ ਗਏ ਸਨ।

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਮੁਲਜ਼ਮ ਨੇ ਇੱਕ ਜਵੈਲਰਜ਼ ਨੂੰ ਫੋਨ ਕਰਕੇ 50 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ। ਉਸ ਦਿਨ ਤੋਂ ਹੀ ਬਟਾਲਾ ਪੁਲਿਸ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਲੱਗੀ ਹੋਈ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਜਿਊਲਰਜ਼ ਦੀ ਦੁਕਾਨ ‘ਤੇ ਗੋਲੀਆਂ ਚਲਾਉਣ ਵਾਲੇ ਗੈਂਗਸਟਰ ਇੱਕ ਮਰਸਡੀਜ਼ ਕਾਰ ‘ਚ ਸਵਾਰ ਹੋ ਕੇ ਜਾ ਰਹੇ ਸਨ।

ਪੰਜਾਬ ਪੁਲਿਸ ਅੱਜ ਤੜਕੇ ਤੋਂ ਗੈਂਗਸਟਰ ਮਲਕੀਤ ਸਿੰਘ ਦਾ ਪਿੱਛਾ ਕਰ ਰਹੀ ਸੀ। ਜਿਸ ਤੋਂ ਬਾਅਦ ਸ੍ਰੀ ਹਰਗੋਬਿੰਦਪੁਰ ਨੇੜੇ ਮੁਲਜ਼ਮਾਂ ਦੀ ਹਰਕਤ ਦੇਖੀ ਗਈ। ਪੁਲਿਸ ਗੈਂਗਸਟਰ ਨੂੰ ਫੜਨ ਲਈ ਤਿੰਨ ਵੱਖ-ਵੱਖ ਟੀਮਾਂ ਬਣਾਈਆਂ। ਇਸ ਦੌਰਾਨ ਗੈਂਗਸਟਰਾਂ ਨੇ ਨਵਾਂਪਿੰਡ ਮੇਨ ਰੋਡ ਤੇ ਆ ਰਹੀ ਪੁਲਿਸ ਟੀਮ ਤੇ ਗੋਲੀਆਂ ਚਲਾਇਆਂ ਪਰ ਇਸ ਗੋਲੀਬਾਰੀ ਵਿੱਚ ਕੋਈ ਵੀ ਪੁਲਿਸ ਮੁਲਾਜ਼ਮ ਜ਼ਖ਼ਮੀ ਨਹੀਂ ਹੋਇਆ। ਜਿਸ ਤੋਂ ਬਾਅਦ ਦੋਸ਼ੀ ਆਪਣੀ ਮਰਸਡੀਜ਼ ਕਾਰ ਛੱਡ ਕੇ ਕੱਚੀ ਸੜਕ ‘ਤੇ ਗੱਡੀ ਚਲਾਉਣ ਲੱਗਾ। ਪੁਲਸ ਦੀ ਜਵਾਬੀ ਕਾਰਵਾਈ ‘ਚ ਦੋਸ਼ੀ ਦੀ ਲੱਤ ‘ਚ ਗੋਲੀ ਲੱਗ ਗਈ।

ਮੁਲਜ਼ਮ ਹੈਰੀ ਚੱਠਾ ਗੈਂਗ ਨਾਲ ਸਬੰਧਤ ਸੀ

ਸੂਤਰਾਂ ਅਨੁਸਾਰ ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰ ਦੇ ਰਹਿਣ ਵਾਲੇ ਇੱਕ ਸੁਨਿਆਰੇ ਨੂੰ ਕੱਲ੍ਹ ਮੁਲਜ਼ਮਾਂ ਨੇ ਗੋਲੀ ਮਾਰ ਦਿੱਤੀ ਸੀ। ਮੁਲਜ਼ਮਾਂ ਨੇ ਗੈਂਗਸਟਰ ਹੈਰੀ ਚੱਠਾ ਦੇ ਨਾਂ ਤੇ ਉਸ ਤੋਂ ਫਿਰੌਤੀ ਦੀ ਮੰਗ ਕੀਤੀ ਸੀ। ਮੁਲਜ਼ਮ ਪਹਿਲਾਂ ਵੀ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਪੁਲੀਸ ਹੁਣ ਮੁਲਜ਼ਮਾਂ ਦੇ ਰਿਕਾਰਡ ਦੀ ਜਾਂਚ ਵਿੱਚ ਲੱਗੀ ਹੋਈ ਹੈ। ਕਾਬੂ ਕੀਤੇ ਮੁਲਜ਼ਮਾਂ ਕੋਲੋਂ ਮੌਕੇ ਤੋਂ ਗੋਲੀਆਂ ਨਾਲ ਭਰਿਆ ਇੱਕ ਪਿਸਤੌਲ ਬਰਾਮਦ ਹੋਇਆ ਹੈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਬਟਾਲਾ ਅਸ਼ਵਨੀ ਘੁਟਿਆਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਨੇ ਬੀਤੇ ਦਿਨ ਸ੍ਰੀ ਹਰਗੋਵਿੰਦਪੁਰ ਵਿੱਚ ਇੱਕ ਸੁਨਿਆਰੇ ਦੀ ਦੁਕਾਨ ਤੇ ਗੋਲੀਆਂ ਚਲਾਈਆਂ ਸਨ। ਇਸ ਮਾਮਲੇ ਨੂੰ ਹੱਲ ਕਰਨ ਲਈ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਸੀ। ਅੱਜ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸੁਨਿਆਰੇ ਦੀ ਦੁਕਾਨ ‘ਤੇ ਗੋਲੀ ਚਲਾਉਣ ਵਾਲਾ ਦੋਸ਼ੀ ਮਲਕੀਤ ਸਿੰਘ ਬਟਾਲਾ ਦਾ ਰਹਿਣ ਵਾਲਾ ਹੈ। ਉਸ ਨੇ ਪਹਿਲਾਂ ਸੁਨਿਆਰੇ ਤੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਪੁਲੀਸ ਨੇ ਅੱਜ ਸਵੇਰੇ ਬਟਾਲਾ ਨੇੜੇ ਪਿੰਡ ਧੂਪ ਸਰਾਂ ਵਿੱਚ ਉਸ ਦਾ ਪਿੱਛਾ ਕਰਕੇ ਉਸ ਨੂੰ ਗੋਲੀ ਲੱਗਣ ਮਗਰੋਂ ਗ੍ਰਿਫ਼ਤਾਰ ਕਰ ਲਿਆ, ਜੋ ਕਿ ਇੱਕ ਮਰਸਡੀਜ਼ ਕਾਰ ਵਿੱਚ ਜਾ ਰਿਹਾ ਸੀ। ਜ਼ਖਮੀ ਗੈਂਗਸਟਰ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਛੁੱਟੀ ਤੇ ਆਇਆ ਅਗਨੀਵੀਰ ਬਣਿਆ ਲੁਟੇਰਾ, UP ਤੋਂ ਹੱਥਿਆਰ ਲਿਆ ਦਿੰਦਾ ਸੀ ਵਾਰਦਾਤਾਂ ਨੂੰ ਅੰਜਾਮ

Exit mobile version