ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਚ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ

ਦੱਸਣਯੋਗ ਹੈ ਕਿ ਇਹ ਸਫ਼ਲਤਾ ਐਸ.ਐਸ.ਓ.ਸੀ. ਅੰਮ੍ਰਿਤਸਰ ਵੱਲੋਂ ਵਿਦੇਸ਼ੀ ਮੂਲ ਦੇ ਅੱਤਵਾਦੀ ਲਖਬੀਰ ਉਰਫ਼ ਲੰਡਾ ਦੀ ਹਮਾਇਤ ਪ੍ਰਾਪਤ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ ਇਸਦੇ ਦੋ ਕਾਰਕੁਨਾਂ ਨੂੰ .32 ਬੋਰ ਦੇ ਛੇ ਅਤਿ-ਆਧੁਨਿਕ ਪਿਸਤੌਲਾਂ, ਮੈਗਜ਼ੀਨਾਂ ਅਤੇ ਗੋਲੀ-ਸਿੱਕੇ ਸਮੇਤ ਗ੍ਰਿਫਤਾਰ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਸਾਹਮਣੇ ਆਈ ਹੈ।

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਚ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ
ਫੜ੍ਹੇ ਗਏ ਹਥਿਆਰਾਂ ਦੀ ਤਸਵੀਰ
Follow Us
tv9-punjabi
| Updated On: 16 Jul 2024 16:02 PM
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ .32 ਬੋਰ ਦੇ ਤਿੰਨ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਦੇਵ ਸਿੰਘ ਉਰਫ ਮੱਟੂ, ਸਾਹਿਲ ਕੁਮਾਰ ਉਰਫ ਮਸਤ ਦੋਵੇਂ ਵਾਸੀ ਛੋਟਾ ਹਰੀਪੁਰਾ, ਅੰਮ੍ਰਿਤਸਰ ਅਤੇ ਪ੍ਰਭਜੋਤ ਸਿੰਘ ਉਰਫ ਪ੍ਰਭ ਵਾਸੀ ਗੁਰੂ ਨਾਨਕ ਪੁਰਾ (ਅੰਮ੍ਰਿਤਸਰ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ਚੋਂ ਤਿੰਨ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਤਿੰਨ ਮੈਗਜ਼ੀਨ ਅਤੇ ਛੇ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਬੀਤੇ ਦਿਨ ਵੀ ਮਿਲੀ ਸੀ ਕਾਮਯਾਬੀ

ਦੱਸਣਯੋਗ ਹੈ ਕਿ ਇਹ ਸਫ਼ਲਤਾ ਐਸ.ਐਸ.ਓ.ਸੀ. ਅੰਮ੍ਰਿਤਸਰ ਵੱਲੋਂ ਵਿਦੇਸ਼ੀ ਮੂਲ ਦੇ ਅੱਤਵਾਦੀ ਲਖਬੀਰ ਉਰਫ਼ ਲੰਡਾ ਦੀ ਹਮਾਇਤ ਪ੍ਰਾਪਤ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ ਇਸਦੇ ਦੋ ਕਾਰਕੁਨਾਂ ਨੂੰ .32 ਬੋਰ ਦੇ ਛੇ ਅਤਿ-ਆਧੁਨਿਕ ਪਿਸਤੌਲਾਂ, ਮੈਗਜ਼ੀਨਾਂ ਅਤੇ ਗੋਲੀ-ਸਿੱਕੇ ਸਮੇਤ ਗ੍ਰਿਫਤਾਰ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਸਾਹਮਣੇ ਆਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਐਸਐਸਓਸੀ ਅੰਮ੍ਰਿਤਸਰ ਨੂੰ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਅੰਮ੍ਰਿਤਸਰ ਦੇ ਕੁਝ ਵਿਅਕਤੀ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹਨ ਅਤੇ ਉਨ੍ਹਾਂ ਨੇ ਮੱਧ ਪ੍ਰਦੇਸ਼ ਦੇ ਗੈਰ-ਕਾਨੂੰਨੀ ਹਥਿਆਰਾਂ ਦੇ ਡੀਲਰਾਂ ਤੋਂ ਹਥਿਆਰਾਂ ਦੀ ਖੇਪ ਖਰੀਦੀ ਹੈ ਅਤੇ ਉਨ੍ਹਾਂ ਵੱਲੋਂ ਇਹ ਖੇਪ ਵੱਲਾ ਦੀ ਗੁਰੂ ਤੇਗ ਬਹਾਦਰ ਮਾਰਕੀਟ ਦੇ ਇਲਾਕੇ ਵਿੱਚ ਕੁਝ ਅਪਰਾਧਿਕ ਅਨਸਰਾਂ ਤੱਕ ਪਹੁੰਚਾਈ ਜਾਣੀ ਹੈ।
ਪ੍ਰਾਪਤ ਜਾਣਕਾਰੀ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਐਸਐਸਓਸੀ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਆਪ੍ਰੇਸ਼ਨ ਚਲਾਇਆ ਅਤੇ ਤਿੰਨੋਂ ਮੁਲਜ਼ਮਾਂ ਨੂੰ ਤਿੰਨ ਪਿਸਤੌਲਾਂ ਸਮੇਤ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਖੇਪ ਦੀ ਡਿਲਿਵਰੀ ਲਈ ਵੱਲਾ ਇਲਾਕੇ ਵਿੱਚ ਖਰੀਦਦਾਰਾਂ ਦੀ ਉਡੀਕ ਕਰ ਰਹੇ ਸਨ।

ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ- DGP

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਸੁਖਦੇਵ ਸਿੰਘ ਉਰਫ਼ ਮੱਟੂ ਅਤੇ ਸਾਹਿਲ ਕੁਮਾਰ ਉਰਫ਼ ਮਸਤ ਦਾ ਇੱਕ ਕਤਲ ਕੇਸ ਵਿੱਚ ਸ਼ਮੂਲੀਅਤ ਸਮੇਤ ਪੁਰਾਣਾ ਅਪਰਾਧਿਕ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਮੱਧ ਪ੍ਰਦੇਸ਼ ਵਿੱਚ ਹਥਿਆਰਾਂ ਦੇ ਡੀਲਰ ਅਤੇ ਜਿਨ੍ਹਾਂ ਵਿਅਕਤੀਆਂ ਨੂੰ ਹਥਿਆਰਾਂ ਦੀ ਇਹ ਖੇਪ ਪਹੁੰਚਾਈ ਜਾਣੀ ਸੀ, ਦੀ ਪਛਾਣ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਪੁਲਿਸ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆ ਸੰਹਿਤਾ (ਬੀ.ਐਨ.ਐਸ.) ਐਕਟ ਦੀ ਧਾਰਾ 61 (2) ਤਹਿਤ ਐਫ.ਆਈ.ਆਰ. ਨੰ. 42 ਮਿਤੀ 15.07.2024 ਦਰਜ ਕੀਤੀ ਗਈ ਹੈ।
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ...
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?...