AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਹਿਮਾਚਲ ਪ੍ਰਦੇਸ਼ ਤੋਂ ਫੜਿਆ

ਉਨ੍ਹਾਂ ਕਿਹਾ ਕਿ ਯੋਜਨਾਬੱਧ ਤਫ਼ਤੀਸ਼ ਅਤੇ ਮਿਲੇ ਸੁਰਾਗਾਂ ਤੋਂ ਬਾਅਦ ਐਸਐਸਓਸੀ ਮੁਹਾਲੀ ਦੀਆਂ ਪੁਲਿਸ ਟੀਮਾਂ ਨੇ ਹਿਮਾਚਲ ਪ੍ਰਦੇਸ਼ ਵਿੱਚ ਪੈਰੀ ਦੇ ਟਿਕਾਣੇ ਦਾ ਪਤਾ ਲਗਾਇਆ ਅਤੇ ਸਥਾਨਕ ਪੁਲਿਸ ਦੀ ਮਦਦ ਨਾਲ ਉਸਨੂੰ ਸੁੰਦਰ ਨਗਰ ਵਿਖੇ ਇੱਕ ਹੋਟਲ ਤੋਂ ਗ੍ਰਿਫਤਾਰ ਕਰ ਲਿਆ।

ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਹਿਮਾਚਲ ਪ੍ਰਦੇਸ਼ ਤੋਂ ਫੜਿਆ
ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਹਿਮਾਚਲ ਪ੍ਰਦੇਸ਼ ਤੋਂ ਫੜਿਆ
tv9-punjabi
| Published: 15 Jan 2023 21:15 PM IST
Share
ਚੰਡੀਗੜ੍ਹ। ਪੰਜਾਬ ਪੁਲਿਸ ਨੇ ਕੈਨੇਡਾ ਅਧਾਰਤ ਅੱਤਵਾਦੀ ਗੋਲਡੀ ਬਰਾੜ ਦੇ ਸਰਗਰਮ ਕਾਰਕੁਨ ਨੂੰ ਸੁੰਦਰ ਨਗਰ, ਹਿਮਾਚਲ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਇੰਦਰਪ੍ਰੀਤ ਸਿੰਘ ਉਰਫ ਪੈਰੀ ਵਾਸੀ ਚੰਡੀਗੜ੍ਹ ਵਜੋਂ ਹੋਈ ਹੈ। ਮੁਲਜ਼ਮ ਪੈਰੀ ਨੂੰ ਪਿਛਲੇ ਸਾਲ 28 ਅਕਤੂਬਰ ਨੂੰ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 153, 153-ਏ, 212, 216 ਅਤੇ 120-ਬੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪੁਲਿਸ ਸਟੇਸ਼ਨ ਐਸਐਸਓਸੀ, ਐਸਏਐਸ ਨਗਰ ਵਿਖੇ ਦਰਜ ਐਫਆਈਆਰ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੈਰੀ 2011 ਵਿੱਚ ਡੀਏਵੀ ਕਾਲਜ, ਚੰਡੀਗੜ੍ਹ ਵਿੱਚ ਆਪਣੇ ਕਾਲਜ ਦੇ ਦਿਨਾਂ ਦੌਰਾਨ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦੇ ਸੰਪਰਕ ਵਿੱਚ ਆਇਆ ਸੀ ਅਤੇ ਉਸਦੇ ਖਿਲਾਫ ਪੰਜਾਬ ਅਤੇ ਹਰਿਆਣਾ ਵਿੱਚ ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ ਦਰਜਨ ਤੋਂ ਵੱਧ ਮਾਮਲੇ ਦਰਜ ਹਨ। ਗ੍ਰਿਫਤਾਰ ਮੁਲਜ਼ਮ ਦੀ ਸ਼ਮੂਲੀਅਤ ਪਰਦੀਪ ਸਿੰਘ ਦੀ ਟਾਰਗੇਟ ਕਿਲਿੰਗ ਵਿੱਚ ਵੀ ਦੱਸੀ ਜਾ ਰਹੀ ਹੈ, ਜਿਸ ਨੂੰ 10 ਨਵੰਬਰ, 2022 ਨੂੰ ਕੋਟਕਪੂਰਾ ਵਿੱਚ ਉਸਦੀ ਦੁਕਾਨ ਦੇ ਬਾਹਰ ਛੇ ਵਿਅਕਤੀਆਂ ਵੱਲੋਂ ਮਾਰ ਦਿੱਤਾ ਗਿਆ ਸੀ। ਲਾਰੈਂਸ ਬਿਸ਼ਨੋਈ ਦੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਸਮੇਂ ਵੀ ਉਸਦੀ ਅਹਿਮ ਭੂਮਿਕਾ ਰਹੀ ਸੀ।

ਚੰਡੀਗੜ੍ਹ ਪੁਲਿਸ ਵੀ ਕਰ ਚੁੱਕੀ ਹੈ ਗ੍ਰਿਫਤਾਰ

ਉਨ੍ਹਾਂ ਕਿਹਾ ਕਿ ਯੋਜਨਾਬੱਧ ਤਫ਼ਤੀਸ਼ ਅਤੇ ਮਿਲੇ ਸੁਰਾਗਾਂ ਤੋਂ ਬਾਅਦ ਐਸਐਸਓਸੀ ਮੁਹਾਲੀ ਦੀਆਂ ਪੁਲਿਸ ਟੀਮਾਂ ਨੇ ਹਿਮਾਚਲ ਪ੍ਰਦੇਸ਼ ਵਿੱਚ ਪੈਰੀ ਦੇ ਟਿਕਾਣੇ ਦਾ ਪਤਾ ਲਗਾਇਆ ਅਤੇ ਸਥਾਨਕ ਪੁਲਿਸ ਦੀ ਮਦਦ ਨਾਲ ਉਸਨੂੰ ਸੁੰਦਰ ਨਗਰ ਵਿਖੇ ਇੱਕ ਹੋਟਲ ਤੋਂ ਗ੍ਰਿਫਤਾਰ ਕਰ ਲਿਆ। ਪਰਦੀਪ ਸਿੰਘ ਦੀ ਟਾਰਗੇਟ ਕਿਲਿੰਗ ਵਿੱਚ ਪੈਰੀ ਦੀ ਭੂਮਿਕਾ ਦਾ ਖੁਲਾਸਾ ਕਰਦਿਆਂ ਡੀਜੀਪੀ ਨੇ ਦੱਸਿਆ ਕਿ 7 ਨਵੰਬਰ 2022 ਨੂੰ ਗੋਲਡੀ ਬਰਾੜ ਦੇ ਨਿਰਦੇਸ਼ਾਂ ‘ਤੇ ਪੈਰੀ ਨੇ ਹਰਸ਼ਵੀਰ ਸਿੰਘ ਬਾਜਵਾ ਨੂੰ 20,000 ਰੁਪਏ ਨਕਦ ਦਿੱਤੇ ਅਤੇ ਇਹ ਰਕਮ ਮਨਪ੍ਰੀਤ ਸਿੰਘ ਉਰਫ਼ ਮਨੀ, ਜੋ ਪਰਦੀਪ ਸਿੰਘ ਕਤਲ ਕਾਂਡ ਦਾ ਮੁਲਜ਼ਮ ਹੈ, ਦੇ ਖਾਤੇ ਵਿੱਚ ਜਮ੍ਹਾ ਕਰਵਾਉਣ ਲਈ ਕਿਹਾ। ਹਰਸ਼ਵੀਰ ਅਤੇ ਮਨੀ ਨੂੰ ਪੰਜਾਬ ਪੁਲਿਸ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ। ਯੋਗ ਹੈ ਕਿ ਮੁਲਜ਼ਮ ਪੈਰੀ ਨੂੰ ਇਸ ਤੋਂ ਪਹਿਲਾਂ ਚੰਡੀਗੜ੍ਹ ਪੁਲੀਸ ਨੇ ਮਾਰਚ 2022 ਵਿੱਚ ਆਰਮਜ਼ ਐਕਟ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਉਸ ਦੇ ਕਬਜ਼ੇ ਵਿੱਚੋਂ ਇੱਕ ਗਲਾਕ ਪਿਸਤੌਲ ਅਤੇ ਇੱਕ .30 ਬੋਰ ਦਾ ਪਿਸਤੌਲ ਬਰਾਮਦ ਕੀਤਾ ਸੀ। ਇਸ ਮਾਮਲੇ ‘ਚ ਉਹ ਕਰੀਬ 2 ਮਹੀਨੇ ਬੁੜੈਲ ਜੇਲ੍ਹ ‘ਚ ਰਿਹਾ ਜਿਸ ਤੋਂ ਬਾਅਦ ਉਸ ਦੀ ਜ਼ਮਾਨਤ ਹੋ ਗਈ। ਉਹ 2021 ਵਿੱਚ ਜ਼ਮਾਨਤ ਹੋਣ ਤੱਕ ਜੇਲ੍ਹ ਵਿੱਚ ਰਿਹਾ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...