ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਹਿਮਾਚਲ ਪ੍ਰਦੇਸ਼ ਤੋਂ ਫੜਿਆ
ਉਨ੍ਹਾਂ ਕਿਹਾ ਕਿ ਯੋਜਨਾਬੱਧ ਤਫ਼ਤੀਸ਼ ਅਤੇ ਮਿਲੇ ਸੁਰਾਗਾਂ ਤੋਂ ਬਾਅਦ ਐਸਐਸਓਸੀ ਮੁਹਾਲੀ ਦੀਆਂ ਪੁਲਿਸ ਟੀਮਾਂ ਨੇ ਹਿਮਾਚਲ ਪ੍ਰਦੇਸ਼ ਵਿੱਚ ਪੈਰੀ ਦੇ ਟਿਕਾਣੇ ਦਾ ਪਤਾ ਲਗਾਇਆ ਅਤੇ ਸਥਾਨਕ ਪੁਲਿਸ ਦੀ ਮਦਦ ਨਾਲ ਉਸਨੂੰ ਸੁੰਦਰ ਨਗਰ ਵਿਖੇ ਇੱਕ ਹੋਟਲ ਤੋਂ ਗ੍ਰਿਫਤਾਰ ਕਰ ਲਿਆ।
ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਹਿਮਾਚਲ ਪ੍ਰਦੇਸ਼ ਤੋਂ ਫੜਿਆ
ਚੰਡੀਗੜ੍ਹ ਪੁਲਿਸ ਵੀ ਕਰ ਚੁੱਕੀ ਹੈ ਗ੍ਰਿਫਤਾਰ
ਉਨ੍ਹਾਂ ਕਿਹਾ ਕਿ ਯੋਜਨਾਬੱਧ ਤਫ਼ਤੀਸ਼ ਅਤੇ ਮਿਲੇ ਸੁਰਾਗਾਂ ਤੋਂ ਬਾਅਦ ਐਸਐਸਓਸੀ ਮੁਹਾਲੀ ਦੀਆਂ ਪੁਲਿਸ ਟੀਮਾਂ ਨੇ ਹਿਮਾਚਲ ਪ੍ਰਦੇਸ਼ ਵਿੱਚ ਪੈਰੀ ਦੇ ਟਿਕਾਣੇ ਦਾ ਪਤਾ ਲਗਾਇਆ ਅਤੇ ਸਥਾਨਕ ਪੁਲਿਸ ਦੀ ਮਦਦ ਨਾਲ ਉਸਨੂੰ ਸੁੰਦਰ ਨਗਰ ਵਿਖੇ ਇੱਕ ਹੋਟਲ ਤੋਂ ਗ੍ਰਿਫਤਾਰ ਕਰ ਲਿਆ। ਪਰਦੀਪ ਸਿੰਘ ਦੀ ਟਾਰਗੇਟ ਕਿਲਿੰਗ ਵਿੱਚ ਪੈਰੀ ਦੀ ਭੂਮਿਕਾ ਦਾ ਖੁਲਾਸਾ ਕਰਦਿਆਂ ਡੀਜੀਪੀ ਨੇ ਦੱਸਿਆ ਕਿ 7 ਨਵੰਬਰ 2022 ਨੂੰ ਗੋਲਡੀ ਬਰਾੜ ਦੇ ਨਿਰਦੇਸ਼ਾਂ ‘ਤੇ ਪੈਰੀ ਨੇ ਹਰਸ਼ਵੀਰ ਸਿੰਘ ਬਾਜਵਾ ਨੂੰ 20,000 ਰੁਪਏ ਨਕਦ ਦਿੱਤੇ ਅਤੇ ਇਹ ਰਕਮ ਮਨਪ੍ਰੀਤ ਸਿੰਘ ਉਰਫ਼ ਮਨੀ, ਜੋ ਪਰਦੀਪ ਸਿੰਘ ਕਤਲ ਕਾਂਡ ਦਾ ਮੁਲਜ਼ਮ ਹੈ, ਦੇ ਖਾਤੇ ਵਿੱਚ ਜਮ੍ਹਾ ਕਰਵਾਉਣ ਲਈ ਕਿਹਾ। ਹਰਸ਼ਵੀਰ ਅਤੇ ਮਨੀ ਨੂੰ ਪੰਜਾਬ ਪੁਲਿਸ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ। ਯੋਗ ਹੈ ਕਿ ਮੁਲਜ਼ਮ ਪੈਰੀ ਨੂੰ ਇਸ ਤੋਂ ਪਹਿਲਾਂ ਚੰਡੀਗੜ੍ਹ ਪੁਲੀਸ ਨੇ ਮਾਰਚ 2022 ਵਿੱਚ ਆਰਮਜ਼ ਐਕਟ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਉਸ ਦੇ ਕਬਜ਼ੇ ਵਿੱਚੋਂ ਇੱਕ ਗਲਾਕ ਪਿਸਤੌਲ ਅਤੇ ਇੱਕ .30 ਬੋਰ ਦਾ ਪਿਸਤੌਲ ਬਰਾਮਦ ਕੀਤਾ ਸੀ। ਇਸ ਮਾਮਲੇ ‘ਚ ਉਹ ਕਰੀਬ 2 ਮਹੀਨੇ ਬੁੜੈਲ ਜੇਲ੍ਹ ‘ਚ ਰਿਹਾ ਜਿਸ ਤੋਂ ਬਾਅਦ ਉਸ ਦੀ ਜ਼ਮਾਨਤ ਹੋ ਗਈ। ਉਹ 2021 ਵਿੱਚ ਜ਼ਮਾਨਤ ਹੋਣ ਤੱਕ ਜੇਲ੍ਹ ਵਿੱਚ ਰਿਹਾ।Loading...
Unable to load recommendations.
Follow Us
