ਮਾਨਸਾ ਵਿੱਚ ਹੋਇਆ ਪੁਲਿਸ ਮੁਕਾਬਲਾ, 4 ਗੈਂਗਸਟਰ ਕਾਬੂ, 2 ਮੁਲਾਜ਼ਮ ਜਖ਼ਮੀ | Punjab Police arrested 4 gangsters in the encounter in Mansa Full in punjabi Punjabi news - TV9 Punjabi

ਮਾਨਸਾ ਵਿੱਚ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ, 4 ਆਰੋਪੀ ਕਾਬੂ, 2 ਮੁਲਾਜ਼ਮ ਜਖ਼ਮੀ

Updated On: 

06 Apr 2024 14:34 PM

ਪੁਲਿਸ ਨੂੰ ਮਿਲੀ ਗੁਪਤ ਸੂਚਨਾ ਦੇ ਬਾਅਦ ਪੁਲਿਸ ਨੇ ਸਾਰੇ ਮੁਲਜ਼ਮਾਂ ਤੇ ਸਰੇਂਡਰ ਕਰਨ ਲਈ ਦਬਾਅ ਪਾਇਆ, ਪਰ ਇਸ ਦੌਰਾਨ ਹੀ ਮੁਲਜ਼ਮਾਂ ਨੇ ਪੁਲਿਸ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਨੇ ਕਵਰ ਡਰਾਈਵ ਕੀਤੀ ਅਤੇ ਮੁਲਜ਼ਮਾਂ 'ਤੇ ਜਵਾਬੀ ਕਾਰਵਾਈ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਚਾਰਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ।

ਮਾਨਸਾ ਵਿੱਚ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ, 4 ਆਰੋਪੀ ਕਾਬੂ, 2 ਮੁਲਾਜ਼ਮ ਜਖ਼ਮੀ

ਐਂਨਕਾਉਂਟਰ ਤੋਂ ਬਾਅਦ ਹਸਪਤਾਲ ਲਿਆਂਦੇ ਗਏ ਗੈਂਗਸਟਰ

Follow Us On

ਪੰਜਾਬ ਪੁਲਿਸ ਦੀ ਟੀਮ ਨੇ ਮਾਨਸਾ ਵਿੱਚ ਦੇਰ ਰਾਤ ਇੱਕ ਮੁਕਾਬਲੇ ਦੌਰਾਨ 4 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮਾਨਸਾ ਪੁਲਿਸ ਨੇ ਇਹ ਕਾਰਵਾਈ ਦੋ ਮੈਡੀਕਲ ਸਟੋਰਾਂ ‘ਤੇ ਹੋਏ ਹਮਲਿਆਂ ਤੋਂ ਬਾਅਦ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਹੈ। ਇਸ ਮੁਕਾਬਲੇ ਵਿੱਚ ਦੋ ਗੈਂਗਸਟਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਹਨ, ਜਦੋਂਕਿ ਉਨ੍ਹਾਂ ਦੇ ਦੋ ਹੋਰ ਸਾਥੀਆਂ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਗਈ ਹੈ। ਸ਼ੱਕ ਹੈ ਕਿ ਇਹਨਾਂ ਹੀ ਗੈਂਗਸਟਰਾਂ ਨੇ ਦੁਕਾਨਾਂ ਤੇ ਗੋਲੀਆਂ ਚਲਾਈਆਂ ਸਨ।

ਇਸ ਸਬੰਧੀ ਮਾਨਸਾ ਦੇ ਐਸਐਸਪੀ ਡਾ ਨਾਨਕ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦੇਰ ਰਾਤ ਖੁਫੀਆ ਸੂਚਨਾ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ। ਇਸ ਅਪਰੇਸ਼ਨ ਦੀ ਅਗਵਾਈ ਡੀਐਸਪੀ ਸਬ ਡਿਵੀਜ਼ਨ ਅਤੇ ਡੀਐਸਪੀ ਡਿਟੈਕਟਿਵ ਨੇ ਕੀਤੀ। ਤਕਨੀਕੀ ਆਧਾਰ ‘ਤੇ ਮਿਲੇ ਇਨਪੁਟਸ ਅਤੇ ਸੂਚਨਾਵਾਂ ਦੀ ਪੁਸ਼ਟੀ ਤੋਂ ਬਾਅਦ ਮਾਨਸਾ ਸੀਆਈਏ ਸਟਾਫ਼ ਦੀਆਂ ਟੀਮਾਂ ਨੇ ਪਿੰਡ ਖਿਆਲਾਂ ‘ਚ ਚਾਰ ਮੁਲਜ਼ਮਾਂ ਨੂੰ ਘੇਰ ਲਿਆ।

ਇਸ ਤੋਂ ਬਾਅਦ ਪੁਲਿਸ ਨੇ ਸਾਰੇ ਮੁਲਜ਼ਮਾਂ ਤੇ ਸਰੇਂਡਰ ਕਰਨ ਲਈ ਦਬਾਅ ਪਾਇਆ, ਪਰ ਇਸ ਦੌਰਾਨ ਹੀ ਮੁਲਜ਼ਮਾਂ ਨੇ ਪੁਲਿਸ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਨੇ ਕਵਰ ਡਰਾਈਵ ਕੀਤੀ ਅਤੇ ਮੁਲਜ਼ਮਾਂ ‘ਤੇ ਜਵਾਬੀ ਕਾਰਵਾਈ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਚਾਰਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ।

ਜਖ਼ਮੀ ਗੈਂਗਸਟਰਾਂ ਨੂੰ ਕਰਵਾਇਆ ਗਿਆ ਹਸਪਤਾਲ ਵਿੱਚ ਦਾਖਿਲ

ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਇੱਕ ਗੈਂਗਸਟਰ ਦਾਨੀ ਦੇ ਹੱਥਾਂ ਵਿੱਚ ਗੋਲੀਆਂ ਲੱਗੀਆਂ ਹਨ। ਜਦੋਂ ਕਿ ਉਸ ਦੇ ਦੂਜੇ ਸਾਥੀ ਗੁਰਜਿੰਦਰ ਸਿੰਘ ਦੇ ਗੋਡਿਆਂ ‘ਤੇ ਸੱਟ ਲੱਗੀ ਹੈ। ਇਨ੍ਹਾਂ ਦੋਵਾਂ ਮੁਲਜ਼ਮਾਂ ਨੇ ਬੀਤੇ ਦਿਨ ਮਾਨਸਾ ਵਿਖੇ ਮੋਟਰਸਾਈਕਲ ਸਵਾਰ ਹੋ ਕੇ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ। ਉਥੇ ਉਸ ਦੇ ਦੋ ਦੋਸਤ ਵੀ ਮੌਜੂਦ ਸਨ। ਜੋ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਪੁਲੀਸ ਨੇ ਡੈਨੀ ਅਤੇ ਗੁਰਵਿੰਦਰ ਸਿੰਘ ਦੋਵਾਂ ਨੂੰ ਆਈ 10 ਕਾਰ ਸਮੇਤ ਕਾਬੂ ਕਰ ਲਿਆ ਹੈ।

ਮੁਲਜ਼ਮਾਂ ਕੋਲੋਂ ਹਥਿਆਰ ਬਰਾਮਦ

ਇਸ ਘਟਨਾ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ। ਇੱਕ ਗੈਂਗਸਟਰ ਕੋਲੋਂ ਇੱਕ ਪਿਸਤੌਲ ਅਤੇ ਦੂਜੇ ਕੋਲੋਂ ਇੱਕ 12 ਬੋਰ ਦੀ ਬੰਦੂਕ ਬਰਾਮਦ ਹੋਈ ਹੈ। ਪੁਲਿਸ ਨੇ ਹਥਿਆਰਾਂ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਹੈ। ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਜਾਰੀ ਹੈ। ਮੁਲਜ਼ਮਾਂ ਖ਼ਿਲਾਫ਼ ਮਾਨਸਾ ਅਤੇ ਨੇੜਲੇ ਥਾਣਿਆਂ ਵਿੱਚ ਕਈ ਕੇਸ ਦਰਜ ਹਨ।

Exit mobile version