ਤਿੰਨ ਭਗੌੜੇ ਹਥਿਆਰਾਂ ਸਮੇਤ ਗ੍ਰਿਫ਼ਤਾਰ, ਹੈਰੋਇਨ ਤੇ ਹਥਿਆਰ ਬਰਾਮਦ

tv9-punjabi
Updated On: 

08 Jun 2025 15:45 PM

ਮੁਲਜ਼ਮਾਂ ਖ਼ਿਲਾਫ਼ ਬੀਐਨਐਸ ਅਤੇ ਆਰਮਜ਼ ਐਕਟ ਤਹਿਤ ਗੰਭੀਰ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਗੌਰਵ ਉਰਫ਼ ਬਿੱਲਾ ਪੁਲਿਸ ਸਟੇਸ਼ਨ ਸਿਟੀ ਮਲੋਟ ਵਿਖੇ ਦਰਜ ਇੱਕ ਮਾਮਲੇ ਵਿੱਚ ਭਗੌੜਾ ਸੀ ਜਦੋਂ ਕਿ ਬਾਕੀ ਦੋ ਪੁਲਿਸ ਸਟੇਸ਼ਨ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਦਰਜ ਇੱਕ ਮਾਮਲੇ ਵਿੱਚ ਲੋੜੀਂਦੇ ਸਨ।

ਤਿੰਨ ਭਗੌੜੇ ਹਥਿਆਰਾਂ ਸਮੇਤ ਗ੍ਰਿਫ਼ਤਾਰ, ਹੈਰੋਇਨ ਤੇ ਹਥਿਆਰ ਬਰਾਮਦ

Photo X: DGP Gaurav Yadav

Follow Us On

ਪੰਜਾਬ ਪੁਲਿਸ ਨੇ ਤਿੰਨ ਭਗੌੜਿਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਐਂਟੀ-ਗੈਂਗਸਟਰ ਟਾਸਕ ਫੋਰਸ ਅਤੇ ਮੁਕਤਸਰ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਵਿੱਚ ਕੀਤੀ ਗਈ। ਮੁਲਜ਼ਮਾਂ ਦੀ ਪਛਾਣ ਗੌਰਵ ਕੁਮਾਰ ਉਰਫ਼ ਬਿੱਲਾ, ਵਿਕਾਸਦੀਪ ਸਿੰਘ ਅਤੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਤੋਂ 174 ਗ੍ਰਾਮ ਹੈਰੋਇਨ, 2 ਪਿਸਤੌਲ (.32 ਬੋਰ) ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇਸ ਨੂੰ ਲੈ ਕੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕੀਤੀ ਹੈ।

ਪੁਲਿਸ ਅਨੁਸਾਰ ਮੁਲਜ਼ਮਾਂ ਖ਼ਿਲਾਫ਼ ਬੀਐਨਐਸ ਅਤੇ ਆਰਮਜ਼ ਐਕਟ ਤਹਿਤ ਗੰਭੀਰ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਗੌਰਵ ਉਰਫ਼ ਬਿੱਲਾ ਪੁਲਿਸ ਸਟੇਸ਼ਨ ਸਿਟੀ ਮਲੋਟ ਵਿਖੇ ਦਰਜ ਇੱਕ ਮਾਮਲੇ ਵਿੱਚ ਭਗੌੜਾ ਸੀ ਜਦੋਂ ਕਿ ਬਾਕੀ ਦੋ ਪੁਲਿਸ ਸਟੇਸ਼ਨ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਦਰਜ ਇੱਕ ਮਾਮਲੇ ਵਿੱਚ ਲੋੜੀਂਦੇ ਸਨ। ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਤਿੰਨੋਂ ਇੱਕ ਵਿਰੋਧੀ ਨੂੰ ਖਤਮ ਕਰਨ ਦੀ ਯੋਜਨਾ ਬਣਾ ਰਹੇ ਸਨ।

ਡੀਜੀਪੀ ਨੇ ਕੀਤਾ ਟਵੀਟ

ਡੀਜੀਪੀ ਗੌਰਵ ਯਾਦਨ ਨੇ ਐਕਸ ਤੇ ਲਿਖਿਆ ਹੈ ਕਿ ਇੱਕ ਵੱਡੀ ਸਫਲਤਾ ਵਿੱਚ, ਐਂਟੀ-ਗੈਂਗਸਟਰ ਟਾਸਕ ਫੋਰਸ, ਪੰਜਾਬ (#AGTF) ​​ਨੇ ਮੁਕਤਸਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਤਿੰਨ ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਬੀਐਨਐਸ ਅਤੇ ਆਰਮਜ਼ ਐਕਟ ਅਧੀਨ ਗੰਭੀਰ ਅਪਰਾਧਾਂ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ। ਉਨ੍ਹਾਂ ਅੱਗੇ ਲਿਖਿਆ ਹੈ ਕਿ ਪੰਜਾਬ ਪੁਲਿਸ ਗੈਂਗਸਟਰਾਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਅਤੇ ਚੰਗੀ ਤਰ੍ਹਾਂ ਤਾਲਮੇਲ ਵਾਲੀ, ਖੁਫੀਆ ਜਾਣਕਾਰੀ ਦੀ ਅਗਵਾਈ ਵਾਲੀ ਕਾਰਵਾਈ ਰਾਹੀਂ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।