ਅੰਮ੍ਰਿਤਸਰ ‘ਚ 2 ਨਸ਼ਾ ਤਸਕਰ ਗ੍ਰਿਫ਼ਤਾਰ, 4.5 ਕਿਲੋ ਹਿਰੋਇਨ ਤੇ 11 ਲੱਖ ਕੈਸ਼ ਬਰਾਮਦ

lalit-sharma
Updated On: 

13 Jun 2025 15:06 PM

Punjab Police Arrested Smugglers: ਮੁਲਜ਼ਮਾਂ ਦੀ ਪਹਿਚਾਣ ਗੁਰਭੇਜ ਸਿੰਘ ਉਰਫ਼ ਭੇਜਾ ਤੇ ਅਭਿਜੀਤ ਸਿੰਘ ਉਰਫ਼ ਹੈਪੀ ਦੀ ਰੂਪ 'ਚ ਹੋਈ ਹੈ। ਇਹ ਦੋਨੋ ਪਾਕਿਸਤਾਨ ਬੈਠੇ ਤਸਕਰ ਰਾਣਾ ਦੇ ਸੰਪਰਕ 'ਚ ਸੀ। ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੈਟਫਾਰਮ ਐਕਸ 'ਤੇ ਪੋਸਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ 'ਚ ਹੋਰ ਜਾਂਚ ਕੀਤੀ ਜਾ ਰਹੀ ਹੈ ਤੇ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਵੀ ਜਲਦੀ ਹੀ ਕੀਤੀ ਜਾਵੇਗੀ।

ਅੰਮ੍ਰਿਤਸਰ ਚ 2 ਨਸ਼ਾ ਤਸਕਰ ਗ੍ਰਿਫ਼ਤਾਰ, 4.5 ਕਿਲੋ ਹਿਰੋਇਨ ਤੇ 11 ਲੱਖ ਕੈਸ਼ ਬਰਾਮਦ

ਅੰਮ੍ਰਿਤਸਰ 'ਚ 2 ਨਸ਼ਾ ਤਸਕਰ ਗ੍ਰਿਫ਼ਤਾਰ, 4.5 ਕਿਲੋ ਹਿਰੋਇਨ ਤੇ 11 ਲੱਖ ਕੈਸ਼ ਬਰਾਮਦ

Follow Us On

ਪੰਜਾਬ ਪੁਲਿਸ ਨੇ ਸਰਹੱਦ ਪਾਰ ਪਾਕਿਸਤਾਨ ਤੋਂ ਸੰਚਾਲਿਤ ਹੋਣ ਵਾਲੇ ਡਰੱਗ ਤਸਕਰ ਗੈਂਗ ਦੇ ਖਿਲਾਫ਼ ਕਾਰਵਾਈ ਕੀਤੀ ਹੈ। ਪੁਲਿਸ ਨੇ 2 ਡਰੱਗ ਤਸਕਰਾਂ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲ 4.5 ਕਿਲੋ ਹਿਰੋਇਨ ਤੇ 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਮੁਲਜ਼ਮਾਂ ਦੀ ਪਹਿਚਾਣ ਗੁਰਭੇਜ ਸਿੰਘ ਉਰਫ਼ ਭੇਜਾ ਤੇ ਅਭਿਜੀਤ ਸਿੰਘ ਉਰਫ਼ ਹੈਪੀ ਦੀ ਰੂਪ ‘ਚ ਹੋਈ ਹੈ। ਇਹ ਦੋਨੋ ਪਾਕਿਸਤਾਨ ਬੈਠੇ ਤਸਕਰ ਰਾਣਾ ਦੇ ਸੰਪਰਕ ‘ਚ ਸੀ। ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੈਟਫਾਰਮ ਐਕਸ ‘ਤੇ ਪੋਸਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ‘ਚ ਹੋਰ ਜਾਂਚ ਕੀਤੀ ਜਾ ਰਹੀ ਹੈ ਤੇ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਵੀ ਜਲਦੀ ਹੀ ਕੀਤੀ ਜਾਵੇਗੀ।

ਇਹ ਕਾਰਵਾਈ ਪੁਲਿਸ ਦੀ ਐਂਟੀ ਨਾਰਕੋਟਿਕਸ ਫੋਰਸ, ਮੋਹਾਲੀ ਨੇ ਕੀਤੀ ਹੈ। ਮੁਲਜ਼ਮਾਂ ਦੇ ਖਿਲਾਫ਼ ਮੋਹਾਲੀ ‘ਚ ਕੇਸ ਦਰਜ਼ ਕੀਤਾ ਗਿਆ ਹੈ। ਪੁਲਿਸ ਵੱਲੋਂ ਇਨ੍ਹਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਪੁਲਿਸ ਇਸ ਨੈੱਟਵਰਕ ਦੀ ਤਹਿ ਤੱਕ ਜਾਣ ਕੀ ਕੋਸ਼ਿਸ਼ ਕਰ ਰਹੀ ਹੈ।