ਸਰਹੱਦ ਨੇੜੇ 6.6 ਕਿਲੋ ਹੈਰੋਇਨ ਬਰਮਾਦ, ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ – Punjabi News

ਸਰਹੱਦ ਨੇੜੇ 6.6 ਕਿਲੋ ਹੈਰੋਇਨ ਬਰਮਾਦ, ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ

Updated On: 

09 Aug 2024 12:22 PM

Punjab Police: ਪੰਜਾਬ ਪੁਲਿਸ ਨੇ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ 6.655 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਪੰਜਾਬ ਪੁਲਿਸ ਦੀ ਲਗਾਤਰ ਚੱਲ ਰਹੀ ਮੁਹਿੰਮ ਨੂੰ ਇਹ ਵੱਡੀ ਸਫ਼ਲਤਾ ਮੰਨੀ ਜਾ ਰਹੀ ਹੈ।

ਸਰਹੱਦ ਨੇੜੇ 6.6 ਕਿਲੋ ਹੈਰੋਇਨ ਬਰਮਾਦ, ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ

ਡਰੱਗ ਬਰਮਾਦ (Photo: X)

Follow Us On

Punjab Police: ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਹਾਸਲ ਕਰਦੇ ਹੋਏ ਪੰਜਾਬ ਪੁਲਿਸ ਨੇ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ 6.655 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਪੰਜਾਬ ਪੁਲਿਸ ਦੀ ਲਗਾਤਰ ਚੱਲ ਰਹੀ ਮੁਹਿੰਮ ਨੂੰ ਇਹ ਵੱਡੀ ਸਫ਼ਲਤਾ ਮੰਨੀ ਜਾ ਰਹੀ ਹੈ।

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਕਨੀਕੀ ਸੂਚਨਾ ਮਿਲਣ ਤੋਂ ਬਾਅਦ ਫ਼ਿਰੋਜ਼ਪੁਰ ਜ਼ਿਲ੍ਹੇ ਦੀ ਸੀਆਈਏ ਟੀਮ ਨੇ ਸਫ਼ਲਤਾਪੂਰਵਕ ਕਾਰਵਾਈ ਕਰਦਿਆਂ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ।

ਡੀਜੀਪੀ ਨੇ ਕੀਤਾ ਟਵੀਟ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਫਿਰੋਜ਼ਪੁਰ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਤੇ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ 6.655 ਕਿਲੋਗ੍ਰਾਮ ਹੈਰੋਇਨ ਤੇ 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ: ਦਿੱਲੀ ਏਅਰਪੋਰਟ ਤੇ ਪੰਜਾਬੀਆਂ ਲਈ ਖੁੱਲਿਆ ਸੁਵਿਧਾ ਕੇਂਦਰ, CM ਮਾਨ ਨੇ ਕੀਤਾ ਉਦਘਾਟਨ

ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਦੀ ਸੀਆਈਏ ਟੀਮ ਨੇ ਤਕਨੀਕੀ ਇਨਪੁਟਸ ‘ਤੇ ਕੰਮ ਕਰਨ ਤੋਂ ਬਾਅਦ ਸਫਲਤਾਪੂਰਵਕ ਆਪ੍ਰੇਸ਼ਨ ਕਰਕੇ ਜ਼ਬਤ ਕੀਤੀ ਹੈ। ਕੱਲ੍ਹ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਅੱਗੇ ਅਤੇ ਪਿੱਛੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ। ਪੰਜਾਬ ਪੁਲਿਸ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।

Exit mobile version