ਪੰਜਾਬ ਪੁਲਿਸ ਨੂੰ ਵੱਡੀ ਸਫਲਤਾ, ਹਥਿਆਰਾਂ ਦੇ ਕੌਮਾਂਤਰੀ ਰੈਕਟ ਦਾ ਕੀਤਾ ਪਰਦਾਫਾਸ, ਕਈ ਹਥਿਆਰ ਵੀ ਬਰਾਮਦ

Updated On: 

22 Oct 2025 16:42 PM IST

ਪੁਲਿਸ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਨੈੱਟਵਰਕ ਦੇ ਪਿਛੋਕੜ ਅਤੇ ਹੋਰ ਸਬੰਧਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਅਪਣਾ ਰਹੀ ਹੈ।

ਪੰਜਾਬ ਪੁਲਿਸ ਨੂੰ ਵੱਡੀ ਸਫਲਤਾ, ਹਥਿਆਰਾਂ ਦੇ ਕੌਮਾਂਤਰੀ ਰੈਕਟ ਦਾ ਕੀਤਾ ਪਰਦਾਫਾਸ, ਕਈ ਹਥਿਆਰ ਵੀ ਬਰਾਮਦ
Follow Us On

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜੁਗਰਾਜ ਸਿੰਘ ਉਰਫ਼ ਚਿਰੀ, ਕੁਲਬੀਰ ਸਿੰਘ ਉਰਫ਼ ਨੰਨੂ ਉਰਫ਼ ਕਾਲੂ, ਅਰਸ਼ਦੀਪ ਸਿੰਘ ਅਤੇ ਨਛੱਤਰ ਸਿੰਘ ਵਜੋਂ ਹੋਈ ਹੈ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਨੇ ਆਪਣੇ ਸ਼ੋਸਲ ਮੀਡੀਆ ਹੈਂਡਲ ਤੇ ਸਾਂਝੀ ਕੀਤੀ ਹੈ।

ਡੀਜੀਪੀ ਪੰਜਾਬ ਗੌਰਵ ਯਾਦਵ ਦੇ ਅਨੁਸਾਰ, ਮੁਲਜ਼ਮਾਂ ਤੋਂ ਚਾਰ ਆਧੁਨਿਕ 30 ਬੋਰ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਵਿੱਚ ਸਥਿਤ ਇੱਕ ਤਸਕਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ ਜੋ ਪੰਜਾਬ ਵਿੱਚ ਹਥਿਆਰਾਂ ਦੀ ਤਸਕਰੀ ਵਿੱਚ ਸਹਾਇਤਾ ਕਰ ਰਿਹਾ ਸੀ।

ਜ਼ੀਰੋ ਟਾਲਰੈਂਸ ਨੀਤੀ ਤੇ ਕਰ ਰਹੇ ਹਾਂ ਕੰਮ: ਡੀਜੀਪੀ

ਇਸ ਮਾਮਲੇ ਵਿੱਚ ਐਸਐਸਓਸੀ, ਅੰਮ੍ਰਿਤਸਰ ਪੁਲਿਸ ਸਟੇਸ਼ਨ ਵਿਖੇ ਇੱਕ ਕੇਸ ਦਰਜ ਕੀਤਾ ਗਿਆ ਹੈ, ਅਤੇ ਹੋਰ ਜਾਂਚ ਜਾਰੀ ਹੈ। ਪੁਲਿਸ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਨੈੱਟਵਰਕ ਦੇ ਪਿਛੋਕੜ ਅਤੇ ਹੋਰ ਸਬੰਧਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਅਪਣਾ ਰਹੀ ਹੈ।