ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਫਰੀਦਕੋਟ ਵਿਚ ਮੂੰਹ ਹਨੇਰੇ ਹੀ ਪੁਲਿਸ ਅਤੇ ਦਵਿੰਦਰ ਬੰਬੀਹਾ ਗਰੁੱਪ ਦੇ ਗੈਂਗਸਟਰ ਵਿਚਕਾਰ ਹੋਇਆ ਮੁਕਾਬਲਾ

ਫਰੀਦਕੋਟ ਪੁਲਿਸ ਨੇ ਦਵਿੰਦਰ ਬੰਬੀਹਾ ਗੈਂਗ ਦੇ ਇੱਕ ਸ਼ੂਟਰ ਮਨਪ੍ਰੀਤ ਸਿੰਘ ਉਰਫ਼ ਮਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਕਾਬਲੇ ਦੌਰਾਨ ਪੁਲਿਸ ਨੇ ਇੱਕ ਪਿਸਟਲ ਅਤੇ ਕਾਰਤੂਸ ਬਰਾਮਦ ਕੀਤੇ। ਮਨੀ 'ਤੇ ਕਤਲ ਅਤੇ ਹਥਿਆਰ ਐਕਟ ਤਹਿਤ ਕਈ ਕੇਸ ਦਰਜ ਹਨ। ਇਸ ਦੇ ਗੈਂਗਸਟਰ ਵਿਦੇਸ਼ੀ ਗੈਂਗਸਟਰ ਗੌਰਵ ਉਰਫ਼ ਲੱਕੀ ਪਟਿਆਲ ਨਾਲ ਸਬੰਧ ਸਨ।

ਫਰੀਦਕੋਟ ਵਿਚ ਮੂੰਹ ਹਨੇਰੇ ਹੀ ਪੁਲਿਸ ਅਤੇ ਦਵਿੰਦਰ ਬੰਬੀਹਾ ਗਰੁੱਪ ਦੇ ਗੈਂਗਸਟਰ ਵਿਚਕਾਰ ਹੋਇਆ ਮੁਕਾਬਲਾ
ਮੌਕੇ ਤੇ ਜਾਂਚ ਕਰਦੇ ਹੋਏ ਅਧਿਕਾਰੀ
Follow Us
sukhjinder-sahota-faridkot
| Published: 14 Mar 2025 09:44 AM

ਫਰੀਦਕੋਟ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋ ਐਟੀ ਗੈਗਸਟਰ ਟਾਸਕ ਫੋਰਸ ਅਤੇ ਸੀ.ਆਈ.ਏ ਜੈਤੋ ਦੇ ਇੱਕ ਸਾਝੇ ਆਪਰੇਸ਼ਨ ਵਿੱਚ ਵਿਦੇਸ਼ੀ ਗੈਗਸਟਰ ਗੌਰਵ ਉਰਫ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਗ ਦੇ ਸ਼ੂਟਰ ਮਨਪ੍ਰੀਤ ਸਿੰਘ ਉਰਫ਼ ਮਨੀ ਪਿੰਡ ਤਲਵੰਡੀ ਭੰਗੇਰੀਆ, ਮੋਗਾ ਨੂੰ ਪਿੰਡ ਘੁਗਿਆਣਾ ਤੋ ਸਾਦਿਕ ਨਜਦੀਕ ਮੁਠਭੇੜ ਤੋ ਬਾਅਦ ਕਾਬੂ ਕੀਤਾ ਗਿਆ। ਇਹ ਜਾਣਕਾਰੀ ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦਿੱਤੀ।

ਉਹਨਾਂ ਦੱਸਿਆ ਕਿ ਵਿਦੇਸ਼ੀ ਗੈਗਸਟਰ ਗੌਰਵ ਉਰਫ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਗ ਦੇ ਸ਼ੂਟਰ ਮਨਪ੍ਰੀਤ ਸਿੰਘ ਉਰਫ਼ ਮਨੀ ਜਿਸ ਉੱਪਰ ਕਤਲ ਅਤੇ ਅਸਲੇ ਐਕਟ ਤਹਿਤ ਮੁਕੱਦਮੇ ਦਰਜ ਰਜਿਸਟਰ ਹਨ, ਸੂਚਨਾ ਮਿਲੀ ਸੀ ਕਿ ਉਹ ਫਰੀਦਕੋਟ ਦੇ ਏਰੀਆਂ ਵਿੱਚ ਘੁੰਮ ਰਿਹਾ ਹੈ।

ਏ.ਜੀ.ਟੀ.ਐਫ ਅਤੇ ਸੀ.ਆਈ.ਏ ਜੈਤੋ ਵੱਲੋਂ ਪਿੰਡ ਘੁਗਿਆਣਆ ਤੋ ਸਾਦਿਕ ਰੋਡ ਤੇ ਨਾਕਾ ਲਗਾਇਆ ਹੋਇਆ ਸੀ,ਉਸ ਸਮੇ ਇਹ ਦੋਸ਼ੀ ਮੋਟਰਸਾਈਕਲ ਪਰ ਆਉਦਾ ਦਿਖਾਈ ਦਿੱਤਾ, ਜਿਸਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨਾਂ ਨੇ ਪੁਲਿਸ ਟੀਮ ਉੱਪਰ 2 ਫਾਇਰ ਕੀਤੇ ਜਿਸ ਦੌਰਾਨ ਇਸਦਾ ਮੋਟਰਸਾਈਕਲ ਵੀ ਡਿੱਗ ਪਿਆ।

ਪੁਲਿਸ ਨੇ ਦਾਅਵਾ ਕੀਤਾ ਕਿ ਮੁਲਜ਼ਮ ਵੱਲੋਂ ਚਲਾਈ ਗੋਲੀ ਦੇ ਜਵਾਬ ਵਿੱਚ ਪੁਲਿਸ ਨੇ ਆਤਮਰੱਖਿਆ ਵਿੱਚ ਕਾਰਵਾਈ ਕਰਦਿਆ ਜਵਾਬੀ ਫਾਇਰਿੰਗ ਕੀਤੀ। ਜਿਸ ਵਿੱਚ ਇਹ ਮੁਲਜਮ ਜਖਮੀ ਹੋ ਗਿਆ। ਪੁਲਿਸ ਟੀਮਾਂ ਨੇ ਇਸ ਤੋ ਇੱਕ ਪਿਸਟਲ .30 ਬੋਰ ਅਤੇ ਅਤੇ 04 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ, ਇਸ ਦੇ ਨਾਲ ਹੀ ਇਸ ਵੱਲੋ ਵਰਤਿਆ ਗਿਆ ਮੋਟਰਸਾਈਕਲ ਵੀ ਜਬਤ ਕੀਤਾ ਗਿਆ ਹੈ, ਜਿਸ ਉੱਪਰ ਸਵਾਰ ਹੋ ਕੇ ਆ ਰਿਹਾ ਸੀ।

ਮੁਲਜ਼ਮ ਤੇ ਦਰਜ ਹਨ ਪਹਿਲਾਂ ਵੀ ਮਾਮਲੇ

ਮਨਪ੍ਰੀਤ ਸਿੰਘ ਉਰਫ਼ ਮਨੀ ਜੋ ਕਿ ਮਿਤੀ 19-02-2025 ਨੂੰ ਪਿੰਡ ਕਪੂਰਾ ਜ਼ਿਲ੍ਹਾ ਮੋਗਾ ਵਿਖੇ ਕਤਲ ਵਿੱਚ ਸ਼ਮੂਲੀਅਤ ਸੀ, ਜਿਸ ਸਬੰਧੀ ਮੁਕੱਦਮਾ ਨੰਬਰ 18 ਮਿਤੀ 20-02-2025 ਅ/ਧ 103, 109, 61 ਬੀ.ਐਨ.ਐਸ 25(6), 25(7), 25(8) ਅਸਲਾ ਐਕਟ ਥਾਣਾ ਮਹਿਣਾ ਜ਼ਿਲ੍ਹਾ ਮੋਗਾ ਦਰਜ ਕੀਤਾ ਗਿਆ ਸੀ ਅਤੇ ਇਸ ਦੇ ਨਾਲ ਹੀ ਇਹ ਵਿਅਕਤੀ ਮਿਤੀ 26-02-2025 ਨੂੰ ਰਾਜਾ ਢਾਬਾ ਜਗਰਾਓ ਵਿਖੇ ਹੋਈ ਗੋਲੀਬਾਰੀ ਵਿੱਚ ਵੀ ਸ਼ਾਮਲ ਸੀ, ਜਿਸ ਸਬੰਧੀ ਮੁਕੱਦਮਾ ਨੰਬਰ 41 ਮਿਤੀ 27-02-2025 ਅ/ਧ 125 ਬੀ.ਐਨ.ਐਸ 25 ਅਸਲਾ ਐਕਟ ਥਾਣਾ ਸਿਟੀ ਜਗਰਾਓ, ਜਿਲਾ ਲੁਧਿਆਣਾ ਦਰਜ ਰਜਿਸਟਰ ਕੀਤਾ ਗਿਆ ਸੀ।

ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਇਸ ਵਿਅਕਤੀ ਦਾ ਪਿਛੋਕੜ ਅਪਰਾਧਿਕ ਹੈ ਅਤੇ ਇਹ ਦਵਿੰਦਰ ਬੰਬੀਹਾ ਗੈਗ ਦਾ ਐਕਟਿਵ ਮੈਬਰ ਹੈ। ਇਸ ਦੇ ਖਿਲਾਫ ਪਹਿਲਾ ਹੀ 6 ਦੇ ਕਰੀਬ ਅਪਰਾਧਿਕ ਮਾਮਲੇ ਪੰਜਾਬ ਦੇ ਵੱਖ ਵੱਖ ਥਾਣਿਆ ਵਿਚ ਦਰਜ ਹਨ।

ਭਾਰਤ ਵਿੱਚ ਕੋਵਿਡ ਦੇ ਵੱਧ ਰਹੇ ਹਨ ਮਾਮਲੇ, ਦਿੱਲੀ ਨੇ ਜਾਰੀ ਕੀਤੀ ਐਡਵਾਈਜ਼ਰੀ
ਭਾਰਤ ਵਿੱਚ ਕੋਵਿਡ ਦੇ ਵੱਧ ਰਹੇ ਹਨ ਮਾਮਲੇ, ਦਿੱਲੀ ਨੇ ਜਾਰੀ ਕੀਤੀ ਐਡਵਾਈਜ਼ਰੀ...
ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ 'ਚ ਮਾਨ ਸਰਕਾਰ ਨੇ ਆਪਣੇ ਹੀ MLA ਰਮਨ ਅਰੋੜਾ ਨੂੰ ਕੀਤਾ ਗ੍ਰਿਫਤਾਰ
ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ 'ਚ ਮਾਨ ਸਰਕਾਰ ਨੇ ਆਪਣੇ ਹੀ MLA ਰਮਨ ਅਰੋੜਾ ਨੂੰ ਕੀਤਾ ਗ੍ਰਿਫਤਾਰ...
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ...
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ...
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!...
ਪੋਸਟਰ ਨੂੰ ਲੈ ਕੇ JJP और INLD ਵਿਚਾਲੇ ਹੋਇਆ ਕਲੇਸ਼?
ਪੋਸਟਰ ਨੂੰ ਲੈ ਕੇ JJP और INLD ਵਿਚਾਲੇ ਹੋਇਆ ਕਲੇਸ਼?...
India-Pakistan Conflict : ਪਾਕਿਸਤਾਨ ਦਾ ਨਿਸ਼ਾਨਾ ਸੀ ਹਰਿਮੰਦਰ ਸਾਹਿਬ, 6-7 ਮਈ ਨੂੰ ਹੋਇਆ ਸੀ ਹਮਲਾ!
India-Pakistan Conflict : ਪਾਕਿਸਤਾਨ ਦਾ ਨਿਸ਼ਾਨਾ ਸੀ ਹਰਿਮੰਦਰ ਸਾਹਿਬ, 6-7 ਮਈ ਨੂੰ ਹੋਇਆ ਸੀ ਹਮਲਾ!...
ਫੌਜ ਦੇ Operation Sindoor ਦਾ ਨਵਾਂ ਵੀਡੀਓ ਆਇਆ ਸਾਹਮਣੇ
ਫੌਜ ਦੇ Operation Sindoor ਦਾ ਨਵਾਂ ਵੀਡੀਓ  ਆਇਆ ਸਾਹਮਣੇ...
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ...