ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਤਰਨਤਾਰਨ ਪੁਲਿਸ ਨੇ 85 ਕਿਲੋ ਹੈਰੋਇਨ ਕੀਤੀ ਬਰਾਮਦ

sidharth-taran-taran
Published: 

16 May 2025 11:41 AM

Punjab Police Action : 2025 ਦੀ ਸਭ ਤੋਂ ਵੱਡੀ ਨਾਰਕੋ-ਤਸਕਰੀ ਕਾਰਵਾਈ ਵਿੱਚ, ਤਰਨਤਾਰਨ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ 85 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਹੈ। ਇਸ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਤਰਨਤਾਰਨ ਪੁਲਿਸ ਨੇ 85 ਕਿਲੋ ਹੈਰੋਇਨ ਕੀਤੀ ਬਰਾਮਦ
Follow Us On

Punjab Police Action : ਪੰਜਾਬ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਮਿਲੀ ਹੈ। 2025 ਦੀ ਸਭ ਤੋਂ ਵੱਡੀ ਨਾਰਕੋ-ਤਸਕਰੀ ਕਾਰਵਾਈ ਵਿੱਚ, ਤਰਨਤਾਰਨ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ 85 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਹੈ। ਇਹ ਨੈੱਟਵਰਕ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਦੀ ਸੁਰੱਖਿਆ ਹੇਠ ਕੰਮ ਕਰ ਰਿਹਾ ਸੀ ਅਤੇ ਇਸਨੂੰ ਯੂਕੇ ਸਥਿਤ ਡਰੱਗ ਹੈਂਡਲਰ ਲਾਲੀ ਦੁਆਰਾ ਚਲਾਇਆ ਜਾ ਰਿਹਾ ਸੀ।

ਇਸ ਨੈੱਟਵਰਕ ਦੇ ਭਾਰਤ ਸਥਿਤ ਮੁੱਖ ਸੰਚਾਲਕ, ਅਮਰਜੋਤ ਸਿੰਘ ਉਰਫ਼ ਜੋਤਾ ਸੰਧੂ, ਪਿੰਡ ਭਿੱਟੇਵਾੜ, ਅੰਮ੍ਰਿਤਸਰ (ਦਿਹਾਤੀ) ਦੇ ਰਹਿਣ ਵਾਲੇ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਦੇ ਅਨੁਸਾਰ, ਅਮਰਜੋਤ ਸਰਹੱਦ ਪਾਰ ਦੇ ਤਸਕਰਾਂ ਤੋਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰਦਾ ਸੀ ਅਤੇ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਸਪਲਾਈ ਕਰਦਾ ਸੀ। ਉਸਦੀ ਰਿਹਾਇਸ਼ ਨੂੰ ਇਸ ਨੈੱਟਵਰਕ ਲਈ ਸਟੇਸ਼ ਪਵਾਇੰਟ ਵਜੋਂ ਵਰਤਿਆ ਜਾ ਰਿਹਾ ਸੀ।

ਪੁਲਿਸ ਨੇ ਉਸਦੇ ਟਿਕਾਣੇ ਤੋਂ 85 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਇਸ ਸਬੰਧ ਵਿੱਚ, ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਅੰਤਰਰਾਸ਼ਟਰੀ ਸਬੰਧਾਂ ਦੀ ਜਾਂਚ

ਤਰਨਤਾਰਨ ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਇਹ ਨੈੱਟਵਰਕ ਪਾਕਿਸਤਾਨ ਤੋਂ ਚਲਾਇਆ ਜਾ ਰਿਹਾ ਸੀ ਅਤੇ ਇਸ ਵਿੱਚ ਆਈਐਸਆਈ ਦੇ ਸ਼ਾਮਲ ਹੋਣ ਦੇ ਸੰਕੇਤ ਹਨ। ਯੂਕੇ-ਅਧਾਰਤ ਲਾਲੀ ਨਾਮ ਦਾ ਇੱਕ ਤਸਕਰ ਪੂਰੇ ਨੈੱਟਵਰਕ ਨੂੰ ਕੰਟਰੋਲ ਕਰ ਰਿਹਾ ਸੀ, ਜਦੋਂ ਕਿ ਅਮਰਜੋਤ ਵਰਗੇ ਸਥਾਨਕ ਏਜੰਟ ਜ਼ਮੀਨੀ ਪੱਧਰ ‘ਤੇ ਡਿਲੀਵਰੀ ਅਤੇ ਸਪਲਾਈ ਨੂੰ ਸੰਭਾਲਦੇ ਸਨ।

ਪੁਲਿਸ ਨੇ ਕਿਹਾ ਕਿ ਉਹ ਨੈੱਟਵਰਕ ਦੇ ਪਿਛਲੇ ਅਤੇ ਅੱਗੇ ਵਾਲੇ ਲਿੰਕਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ। ਹੋਰ ਗ੍ਰਿਫ਼ਤਾਰੀਆਂ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਸੰਭਵ ਹੈ।

ਪੁਲਿਸ ਦੀ ਸਖ਼ਤ ਕਾਰਵਾਈ

ਤਰਨਤਾਰਨ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਇਸ ਕਾਰਵਾਈ ਨੂੰ ਵੱਡੀ ਸਫਲਤਾ ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਸਰਹੱਦੀ ਖੇਤਰਾਂ ਵਿੱਚ ਡਰੋਨ, ਸੁਰੰਗਾਂ ਅਤੇ ਹੋਰ ਸਾਧਨਾਂ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ‘ਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ।

ਐਸਐਸਪੀ ਤਰਨਤਾਰਨ ਅਭਿਮਨਿਊ ਰਾਣਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਸੁਰਾਗਾਂ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਨਸ਼ਿਆਂ ਵਿਰੁੱਧ ਸਾਡੀ ਕਾਰਵਾਈ ਜ਼ੀਰੋ ਟਾਲਰੈਂਸ ‘ਤੇ ਅਧਾਰਤ ਹੈ।