ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਰਿਸ਼ਵਤ ਲੈ ਕੇ ਭਗੌੜਾ ਹੋਇਆ ਪੁਲਿਸ ਮੁਲਜ਼ਮ…ਵਿਜੀਲੈਂਸ ਨੇ ਕੀਤੀ ਕਾਬੂ, ਭ੍ਰਿਸ਼ਟਾਚਾਰ ਤੇ ਹਿੱਟ ਐਂਡ ਰਨ ਦਾ ਮਾਮਲਾ ਦਰਜ

ਬਠਿੰਡਾ ਦੇ ਸੰਗਤ ਥਾਣਾ ਦੇ ਵਿੱਚ ਰਿਸ਼ਵਤ ਦੇ ਮਾਮਲੇ ਵਿੱਚ ਵਿਜੀਲੈਂਸ ਦੇ ਵੱਲੋਂ ਪੁਲਿਸ ਮੁਲਾਜ਼ਮ ਨੂੰ 70 ਹਜਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀ ਫੜਿਆ ਗਿਆ ਸੀ। ਜਿਸ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਨੇ ਮੁਲਜ਼ਮ ਦਾ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।ਵਿਜੀਲੈਂਸ ਨੇ ਮੁਲਜ਼ਮ ਹੈੱਡ ਕਾਂਸਟੇਬਲ ਕੁਲਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਭ੍ਰਿਸ਼ਟਾਚਾਰ ਐਕਟ ਅਤੇ ਹਿੱਟ ਐਂਡ ਰਨ ਤਹਿਤ ਕੇਸ ਦਰਜ ਕਰ ਲਿਆ ਹੈ।

ਰਿਸ਼ਵਤ ਲੈ ਕੇ ਭਗੌੜਾ ਹੋਇਆ ਪੁਲਿਸ ਮੁਲਜ਼ਮ...ਵਿਜੀਲੈਂਸ ਨੇ ਕੀਤੀ ਕਾਬੂ, ਭ੍ਰਿਸ਼ਟਾਚਾਰ ਤੇ ਹਿੱਟ ਐਂਡ ਰਨ ਦਾ ਮਾਮਲਾ ਦਰਜ
Follow Us
gobind-saini-bathinda
| Updated On: 03 Jan 2025 15:54 PM IST

ਬਠਿੰਡਾ ਦੇ ਥਾਣਾ ਸੰਗਤ ਵਿੱਚ ਤਾਇਨਾਤ ਇੱਕ ਹੈਂਡ ਕਾਂਸਟੇਬਲ ਬੁੱਧਵਾਰ ਨੂੰ 70 ਹਜ਼ਾਰ ਰੁਪਏ ਦੀ ਰਿਸ਼ਵਤ ਲੈ ਕੇ ਫਰਾਰ ਹੋ ਗਿਆ। ਮੁਲਜ਼ਮ ਸਕਾਰਪੀਓ ਕਾਰ ਵਿੱਚ ਭੱਜ ਰਿਹਾ ਸੀ। ਮੁਲਜ਼ਮਾਂ ਨੂੰ ਫੜਨ ਲਈ ਵਿਜੀਲੈਂਸ ਟੀਮ ਨੂੰ ਗੋਲੀ ਚਲਾਉਣੀ ਪਈ। ਹਾਲਾਂਕਿ ਵਿਜੀਲੈਂਸ ਅਧਿਕਾਰੀ ਗੋਲੀ ਚੱਲਣ ਦੀਆਂ ਖ਼ਬਰਾਂ ਤੋਂ ਇਨਕਾਰ ਕਰ ਰਹੇ ਹਨ। ਵਿਜੀਲੈਂਸ ਨੇ ਮੁਲਜ਼ਮ ਹੈੱਡ ਕਾਂਸਟੇਬਲ ਕੁਲਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਭ੍ਰਿਸ਼ਟਾਚਾਰ ਐਕਟ ਅਤੇ ਹਿੱਟ ਐਂਡ ਰਨ ਤਹਿਤ ਐਕਟ ਕੇਸ ਦਰਜ ਕਰ ਲਿਆ ਹੈ।

ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਦੇ ਅਧਾਰ ‘ਤੇ ਕੀਤੀ ਕਾਰਵਾਈ

ਵਿਜੀਲੈਂਸ ਦੇ ਡੀਐਸਪੀ ਕੁਲਵੰਤ ਸਿੰਘ ਨੇ ਦੱਸਿਆ ਕਿ ਪਿੰਡ ਪਥਰਾਲਾ ਦੇ ਵਸਨੀਕ ਜਗਵਿੰਦਰ ਸਿੰਘ ਨੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਦਿੱਤੀ ਸੀ। ਉਸ ਨੇ ਦੱਸਿਆ ਸੀ ਕਿ ਦੀਵਾਲੀ ਵਾਲੇ ਦਿਨ ਪਿੰਡ ਪਥਰਾਲਾ ਵਿੱਚ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਸੀ। ਹੈੱਡ ਕਾਂਸਟੇਬਲ ਕੁਲਦੀਪ ਸਿੰਘ ਉਕਤ ਨੌਜਵਾਨ ਦੇ ਕਤਲ ‘ਚ ਵਰਤੇ ਗਏ ਹਥਿਆਰ ਅਤੇ ਉਕਤ ਕਤਲ ਕੇਸ ‘ਚ ਇੱਕ ਔਰਤ ਦੇ ਨਾਂ ‘ਤੇ ਦਰਜ ਕੀਤੇ ਗਏ ਹਥਿਆਰ ਨੂੰ ਨਾਮ ਦੇਣ ਦਾ ਡਰਾਵਾ ਦਿਖਾ ਕੇ ਉਨ੍ਹਾਂ ਤੋਂ 1 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਬੁੱਧਵਾਰ ਨੂੰ ਬੀ.ਬੀ. ਚੌਂਕ ਪੁਲ ਦੇ ਹੇਠਾਂ ਜਦੋਂ ਹੈੱਡ ਕਾਂਸਟੇਬਲ ਸ਼ਿਕਾਇਤਕਰਤਾ ਤੋਂ 70 ਹਜ਼ਾਰ ਰੁਪਏ ਦੀ ਰਿਸ਼ਵਤ ਲੈ ਰਿਹਾ ਸੀ ਤਾਂ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀ ਹੈੱਡ ਕਾਂਸਟੇਬਲ ਆਪਣੀ ਸਕਾਰਪੀਓ ਕਾਰ ਵਿੱਚ ਨੈਸ਼ਨਲ ਹਾਈਵੇ ਵੱਲ ਭੱਜ ਗਿਆ। ਜਦੋਂ ਵਿਜੀਲੈਂਸ ਟੀਮ ਮੁਲਜ਼ਮਾਂ ਦਾ ਪਿੱਛਾ ਕਰ ਰਹੀ ਸੀ ਤਾਂ ਮੁਲਜ਼ਮ ਨੇ ਆਪਣੀ ਕਾਰ ਚਲਾ ਕੇ ਬਾਈਕ ਸਵਾਰ ਨੂੰ ਟੱਕਰ ਮਾਰ ਦਿੱਤੀ। ਉਸ ਦੀ ਕਾਰ ਫੁੱਟਪਾਥ ‘ਤੇ ਚਲੀ ਗਈ। ਇਸ ਕਾਰਨ ਕਾਰ ਦਾ ਟਾਇਰ ਫਟ ਗਿਆ। ਇਸ ਤੋਂ ਬਾਅਦ ਵਿਜੀਲੈਂਸ ਟੀਮ ਨੇ ਮੁਲਜ਼ਮ ਕੁਲਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਰਿਸ਼ਵਤ ਲੈ ਕੇ ਭਗੌੜਾ ਹੋਇਆ ਪੁਲਿਸ ਮੁਲਜ਼ਮ...ਵਿਜੀਲੈਂਸ ਨੇ ਕੀਤੀ ਕਾਬੂ, ਭ੍ਰਿਸ਼ਟਾਚਾਰ ਤੇ ਹਿੱਟ ਐਂਡ ਰਨ ਦਾ ਮਾਮਲਾ ਦਰਜ

ਇਸ ਘਟਨਾ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਵਿਜੀਲੈਂਸ ਦੀ ਟੀਮ ਨੇ ਸਕਾਰਪੀਓ ਗੱਡੀ ਦੇ ਟਾਇਰਾਂ ‘ਤੇ ਫਾਇਰ ਕਰਕੇ ਉਸ ਨੂੰ ਰੋਕਿਆ। ਇਸ ਤੋਂ ਬਾਅਦ ਹੀ ਵਿਜੀਲੈਂਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਇਸ ਦੌਰਾਨ ਵਿਜੀਲੈਂਸ ਦੇ ਡੀਐਸਪੀ ਕੁਲਵੰਤ ਸਿੰਘ ਨੇ ਕਿਹਾ ਕਿ ਵਿਜੀਲੈਂਸ ਟੀਮ ਨੇ ਕੋਈ ਗੋਲੀ ਨਹੀਂ ਚਲਾਈ ਹੈ। ਜਦੋਂ ਕਾਰ ਫੁੱਟਪਾਥ ‘ਤੇ ਗਈ ਤਾਂ ਟਾਇਰ ਫਟ ਗਿਆ। ਇਸ ਤੋਂ ਬਾਅਦ ਗੱਡੀ ਰੁਕੀ ਅਤੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲਿਸ ਨੇ ਮੁਲਜ਼ਮ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਨੇ ਮੁਲਜ਼ਮ ਦਾ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।

Pariksha Pe Charcha 2026: PM ਮੋਦੀ ਨੇ ਵਿਦਿਆਰਥੀਆਂ ਨੂੰ ਦਿੱਤਾ ਪ੍ਰੀਖਿਆ ਦੌਰਾਨ ਤਣਾਅ ਘੱਟ ਕਰਨ ਦਾ ਮੰਤਰ
Pariksha Pe Charcha 2026: PM ਮੋਦੀ ਨੇ ਵਿਦਿਆਰਥੀਆਂ ਨੂੰ ਦਿੱਤਾ ਪ੍ਰੀਖਿਆ ਦੌਰਾਨ ਤਣਾਅ ਘੱਟ ਕਰਨ ਦਾ ਮੰਤਰ...
ਸੀਟ ਜਿੱਤ ਕੇ ਦਿੱਤੀ, ਨਹੀਂ ਦਿੱਤਾ ਵੱਡਾ ਅਹੁਦਾ, ਪਰਿਵਾਰ ਦੀ ਪਾਰਟੀ ਬਣ ਗਈ ਕਾਂਗਰਸ, ਬਿੱਟੂ ਦੇ ਰਾਹੁਲ 'ਤੇ ਤਿੱਖੇ ਹਮਲੇ
ਸੀਟ ਜਿੱਤ ਕੇ ਦਿੱਤੀ, ਨਹੀਂ ਦਿੱਤਾ ਵੱਡਾ ਅਹੁਦਾ, ਪਰਿਵਾਰ ਦੀ ਪਾਰਟੀ ਬਣ ਗਈ ਕਾਂਗਰਸ, ਬਿੱਟੂ ਦੇ ਰਾਹੁਲ 'ਤੇ ਤਿੱਖੇ ਹਮਲੇ...
ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ ਕਿਉਂ ਟਲਿਆ? ਸੰਸਦ ਵਿੱਚ ਮਹਿਲਾ ਐਮਪੀ ਨੇ ਕੀਤਾ ਹੰਗਾਮਾ
ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ ਕਿਉਂ ਟਲਿਆ? ਸੰਸਦ ਵਿੱਚ ਮਹਿਲਾ ਐਮਪੀ ਨੇ ਕੀਤਾ ਹੰਗਾਮਾ...
India-US Trade Deal: ਭਾਰਤ-ਅਮਰੀਕਾ ਟ੍ਰੇਡ ਡੀਲ ਫਾਇਦਾ, ਨੁਕਸਾਨ ਅਤੇ ਭਵਿੱਖ ਦੀਆਂ ਚੁਣੌਤੀਆਂ
India-US Trade Deal: ਭਾਰਤ-ਅਮਰੀਕਾ ਟ੍ਰੇਡ ਡੀਲ ਫਾਇਦਾ, ਨੁਕਸਾਨ ਅਤੇ ਭਵਿੱਖ ਦੀਆਂ ਚੁਣੌਤੀਆਂ...
Rahul Gandhi in Lok Sabha: ਲੋਕਸਭਾ 'ਚ ਰਾਹੁਲ ਗਾਂਧੀ ਅਤੇ ਰਵਨੀਤ ਬਿੱਟੂ ਦੀ ਹੱਥ ਨਾ ਮਿਲਾਉਣ 'ਤੇ ਤਿੱਖੀ ਬਹਿਸ
Rahul Gandhi in Lok Sabha: ਲੋਕਸਭਾ 'ਚ ਰਾਹੁਲ ਗਾਂਧੀ ਅਤੇ ਰਵਨੀਤ ਬਿੱਟੂ ਦੀ ਹੱਥ ਨਾ ਮਿਲਾਉਣ 'ਤੇ ਤਿੱਖੀ ਬਹਿਸ...
ਮਾਂ ਵੈਸ਼ਨੋ ਦੇਵੀ ਦਰਬਾਰ 'ਚ ਬਦਲਿਆ ਮੌਸਮ ਦਾ ਮਿਜ਼ਾਜ, ਸ਼ਰਧਾਲੂਆਂ 'ਚ ਭਾਰੀ ਉਤਸ਼ਾਹ, ਦੇਖੋ LIVE ਤਸਵੀਰਾਂ
ਮਾਂ ਵੈਸ਼ਨੋ ਦੇਵੀ ਦਰਬਾਰ 'ਚ ਬਦਲਿਆ ਮੌਸਮ ਦਾ ਮਿਜ਼ਾਜ, ਸ਼ਰਧਾਲੂਆਂ 'ਚ ਭਾਰੀ ਉਤਸ਼ਾਹ, ਦੇਖੋ LIVE ਤਸਵੀਰਾਂ...
India-US Trade Deal: ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦਾ 3 ਦਿਨਾਂ ਦਾ ਅਮਰੀਕਾ ਦੌਰਾ
India-US Trade Deal: ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦਾ 3 ਦਿਨਾਂ ਦਾ ਅਮਰੀਕਾ ਦੌਰਾ...
ਪ੍ਰਧਾਨ ਮੰਤਰੀ ਦੀ ਫੇਰੀ ਨੇ ਮੁੜ ਛੇੜੀ 'ਡੇਰਾ ਪਾਲੀਟਿਕਸ' ਦੀ ਚਰਚਾ, ਕਿਹੜੀਆਂ ਸੀਟਾਂ 'ਤੇ ਕਿੰਨਾ ਪੈਂਦਾ ਹੈ ਅਸਰ? ਜਾਣੋ
ਪ੍ਰਧਾਨ ਮੰਤਰੀ ਦੀ ਫੇਰੀ ਨੇ ਮੁੜ ਛੇੜੀ 'ਡੇਰਾ ਪਾਲੀਟਿਕਸ' ਦੀ ਚਰਚਾ, ਕਿਹੜੀਆਂ ਸੀਟਾਂ 'ਤੇ ਕਿੰਨਾ ਪੈਂਦਾ ਹੈ ਅਸਰ? ਜਾਣੋ...
Budget 2026 ਵਿੱਚ ਰਿਟੇਲ ਨਿਵੇਸ਼ਕ ਕਿਉਂ ਪਰੇਸ਼ਾਨ? ਸਮਝੋ ਬਦਲਾਅ
Budget 2026 ਵਿੱਚ ਰਿਟੇਲ ਨਿਵੇਸ਼ਕ ਕਿਉਂ ਪਰੇਸ਼ਾਨ? ਸਮਝੋ ਬਦਲਾਅ...