Operation CASO: ਪੰਜਾਬ ਪੁਲਿਸ ਦਾ ਮੈਗਾ ਸਰਚ ਆਪਰੇਸ਼ਨ CASO, ਨਸ਼ਾ ਤਸਕਰਾਂ ਖਿਲਾਫ਼ ਕੀਤੀ ਜਾ ਰਹੀ ਕਾਰਵਾਈ
Punjab Police Operation CASO: ਪੰਜਾਬ ਪੁਲਿਸ ਵੱਲੋਂ ਫਰੀਦਕੋਟ ਰੇਂਜ ਦੇ ਜਿਲ੍ਹਿਆਂ ਵਿੱਚ ਆਪਰੇਸ਼ਨ CASO ਚਲਾਇਆ ਜਾ ਰਿਹਾ ਹੈ। ਇਸ ਤਹਿਤ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਟਿਕਾਣਿਆਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ।
ਪੰਜਾਬ ਨਿਊਜ਼। ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਲਗਾਤਾਰ ਕਰਵਾਈ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਵੱਲੋਂ ਫਰੀਦਕੋਟ ਰੇਂਜ ਦੇ ਕਈ ਜਿਲ੍ਹਿਆਂ ਵਿੱਚ ਆਪਰੇਸ਼ਨ CASO ਚਲਾਇਆ ਜਾ ਰਿਹਾ ਹੈ। ਇਸ ਆਪਰੇਸ਼ਨ ਤਹਿਤ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਟਿਕਾਣਿਆਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਵੱਲੋਂ ਇਹ ਆਪਰੇਸ਼ਨ ਸਵੇਰ ਤੋਂ ਹੀ ਚਲਾਇਆ ਜਾ ਰਿਹਾ ਹੈ।
ਸਰਚ ਆਪਰੇਸ਼ਨ ‘ਚ ਹੋਈ ਵੱਡੀ ਬਰਾਮਦਗੀ
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਬੀਤੇ ਕੱਲ੍ਹ ਫਿਰੋਜ਼ਪੁਰ ਤੇ ਫਾਜ਼ਿਲਕਾ ਵਿੱਚ ਕਾਰਵਾਈ ਕੀਤੀ ਗਈ ਸੀ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ ਮਾਨਸਾ ਅਤੇ ਬਠਿੰਡਾ ਵਿੱਚ ਛਾਪੇਮਾਰੀ (Raid) ਕੀਤੀ ਗਈ ਸੀ। ਦੱਸ ਦਈਏ ਕਿ ਪੁਲਿਸ ਨੇ ਇਸ ਛਾਪੇਮਾਰੀ ਵਿੱਚ ਹੁਣ ਤੱਕ 19 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਸ ਦੌਰਾਨ ਪੁਲਿਸ ਨੇ 14 ਲੱਖ ਰੁਪਏ ਦੀ ਡੱਰਗ ਮਨੀ ਅਤੇ 27 ਵਾਹਨ ਵੀ ਬਰਾਮਦ ਕੀਤੇ ਗਏ ਹਨ।
ਅਪਰੇਸ਼ਨ CASO ਤਹਿਤ ਕਾਰਵਾਈ
ਪੰਜਾਬ ਪੁਲਿਸ ਦੇ ਅਪਰੇਸ਼ਨ CASO ਤਹਿਤ ਥਾਣਾ ਜੈਤੋ ਅਤੇ ਥਾਨਾਂ ਬਾਜਾਖਾਨਾ ਦੀ ਪੁਲਿਸ ਨੇ ਸਰਚ ਆਪ੍ਰੇਸ਼ਨ ਚਲਾਇਆ। ਇਸ ਦੌਰਾਨ ਪੁਲਿਸ ਨੇ ਵੱਖ- ਵੱਖ ਪਿੰਡਾ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਈਆਂ ਕਈ ਘਰਾਂ ਵਿੱਚ ਰੇਡ ਕੀਤੀ ਹੈ।
ਪੁਲਿਸ ਲੈ ਰਹੀ ਸ਼ਕੀ ਘਰਾਂ ਦੀ ਤਲਾਸ਼ੀ
ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਹਥਿਆਰਾਂ ਦੇ ਵਿਰੁੱਧ ਕਈ ਵੱਡੇ ਆਪਰੇਸ਼ਨ ਚਲਾਏ ਗਏ ਹਨ। ਜਿਨ੍ਹਾਂ ਵਿੱਚੋਂ ਆਪਰੇਸ਼ਨ Vigil ਅਤੇ ਆਪਰੇਸ਼ਨ Eagle ਵੀ ਆਪਰੇਸ਼ਨ ਹਨ। ਪੁਲਿਸ ਵੱਲੋਂ ਚਲਾਏ ਜਾ ਰਹੇ ਆਪਰੇਸ਼ਨ CASO ਤਹਿਤ ਸ਼ਕੀ ਲੋਕਾਂ ਅਤੇ ਉਨ੍ਹਾਂ ਦੇ ਘਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਪੁਲਿਸ ਵੱਲੋਂ ਬਣਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ