ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਪੁਲਿਸ ਨੇ ਨਾਕਾਮ ਕੀਤਾ ਅੱਤਵਾਦੀ ਹਮਲਾ, ਅੰਮ੍ਰਿਤਸਰ ‘ਚ ਗ੍ਰੇਨੇਡ ਬਰਾਮਦ

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਨੂੰ ਅੰਮ੍ਰਿਤਸਰ ਦੇ ਤਾਰਾ ਵਾਲਾ ਪੁਲ ਨੇੜੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੌਰਾਨ ਉਸ ਕੋਲੋਂ ਇੱਕ ਹੈਂਡ ਗ੍ਰਨੇਡ ਵੀ ਬਰਾਮਦ ਹੋਇਆ। ਜਿਸ ਨੂੰ ਹਿਰਾਸਤ ਵਿੱਚ ਲੈ ਕੇ ਸੁਰੱਖਿਅਤ ਰੱਖਿਆ ਗਿਆ ਹੈ।

ਪੰਜਾਬ ਪੁਲਿਸ ਨੇ ਨਾਕਾਮ ਕੀਤਾ ਅੱਤਵਾਦੀ ਹਮਲਾ, ਅੰਮ੍ਰਿਤਸਰ ‘ਚ ਗ੍ਰੇਨੇਡ ਬਰਾਮਦ
Follow Us
lalit-sharma
| Updated On: 02 Apr 2025 00:01 AM

Punjab Police: ਪੰਜਾਬ ਦੇ ਅੰਮ੍ਰਿਤਸਰ ਵਿੱਚ ਇੱਕ ਵੱਡੇ ਕਾਊਂਟਰ ਇੰਟੈਲੀਜੈਂਸ ਆਪ੍ਰੇਸ਼ਨ ਵਿੱਚ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੁਆਰਾ ਸਮਰਥਤ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਕਾਰਵਾਈ ਕਾਰਨ ਪੰਜਾਬ ਵਿੱਚ ਇੱਕ ਸੰਭਾਵੀ ਅੱਤਵਾਦੀ ਹਮਲਾ ਟਲ ਗਿਆ ਹੈ। ਫਿਲਹਾਲ ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਮਾਡਿਊਲ ਨਾਲ ਜੁੜੇ ਹੋਰ ਮੁਲਜ਼ਮਾਂ ਬਾਰੇ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜੈਵੀਰ ਤਿਆਗੀ ਉਰਫ ਜਾਵੇਦ ਵਜੋਂ ਹੋਈ ਹੈ, ਜੋ ਕਿ ਲੁਧਿਆਣਾ ਵਿੱਚ ਰਹਿ ਰਿਹਾ ਹੈ, ਜਦੋਂ ਕਿ ਮੂਲ ਰੂਪ ਵਿੱਚ ਸਹਾਰਨਪੁਰ, ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਨੂੰ ਅੰਮ੍ਰਿਤਸਰ ਦੇ ਤਾਰਾ ਵਾਲਾ ਪੁਲ ਨੇੜੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੌਰਾਨ ਉਸ ਕੋਲੋਂ ਇੱਕ ਹੈਂਡ ਗ੍ਰਨੇਡ ਵੀ ਬਰਾਮਦ ਹੋਇਆ। ਜਿਸ ਨੂੰ ਹਿਰਾਸਤ ਵਿੱਚ ਲੈ ਕੇ ਸੁਰੱਖਿਅਤ ਰੱਖਿਆ ਗਿਆ ਹੈ।

ਮੁਲਜ਼ਮ ਦੇ ਪਾਕਿਸਤਾਨ ਦਾ ਸਬੰਧ

ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਦੇ ਪਾਕਿਸਤਾਨ ਨਾਲ ਸਬੰਧ ਹਨ। ਦੋਸ਼ੀ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ। ਉਹ ਆਪਣੇ ਚਚੇਰੇ ਭਰਾ ਸਹਿਲਾਮ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ, ਜੋ ਵਿਦੇਸ਼ ਵਿੱਚ ਰਹਿੰਦਾ ਹੈ ਅਤੇ ਇੱਕ ਆਈਐਸਆਈ ਕਾਰਕੁਨ ਹੈ।

ਇਸ ਮਾਮਲੇ ਵਿੱਚ, ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਵਿੱਚ ਵਿਸਫੋਟਕ ਪਦਾਰਥ (ਸੋਧ) ਐਕਟ ਦੇ ਤਹਿਤ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਫਿਲਹਾਲ, ਪੁਲਿਸ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਜਾਂਚ ਕਰ ਰਹੀ ਹੈ।