ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Sangrur Jail: ਪੰਜਾਬ ਦੀ ਸੰਗਰੂਰ ਜੇਲ੍ਹ ‘ਚ ਖੂਨੀ ਝੜਪ, ਚੱਲੇ ਤੇਜ਼ਧਾਰ ਹਥਿਆਰ, 2 ਕੈਦੀਆਂ ਦੀ ਮੌਤ

ਪੰਜਾਬ ਤੋਂ ਵੱਡੀ ਖਬਰ ਆ ਰਹੀ ਹੈ। ਸੰਗਰੂਰ ਜੇਲ੍ਹ ਵਿੱਚ ਕੈਦੀਆਂ ਵਿੱਚ ਹਿੰਸਕ ਝੜਪ ਹੋਈ। ਦੋ ਕੈਦੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਦੋ ਕੈਦੀ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਦੋਵਾਂ ਦੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਕੈਦੀਆਂ ਵਿਚਾਲੇ ਹੋਈ ਇੱਕ ਖੂਨੀ ਝੜਪ ਦਾ ਜੇਲ ਪ੍ਰਸ਼ਾਸਨ ਨੂੰ ਕਾਫੀ ਦੇਰ ਬਾਅਦ ਪਤਾ ਲੱਗਾ।

Sangrur Jail: ਪੰਜਾਬ ਦੀ ਸੰਗਰੂਰ ਜੇਲ੍ਹ ‘ਚ ਖੂਨੀ ਝੜਪ, ਚੱਲੇ ਤੇਜ਼ਧਾਰ ਹਥਿਆਰ, 2 ਕੈਦੀਆਂ ਦੀ ਮੌਤ
ਪੰਜਾਬ ਦੀ ਸੰਗਰੂਰ ਜੇਲ੍ਹ ‘ਚ ਖੂਨੀ ਝੜਪ, ਚੱਲੇ ਤੇਜ਼ਦਾਰ ਹਥਿਆਰ, 2 ਕੈਦੀਆਂ ਦੀ ਮੌਤ
Follow Us
r-n-kansal-sangrur
| Updated On: 20 Apr 2024 07:28 AM

ਪੰਜਾਬ ਦੀ ਸੰਗਰੂਰ ਜੇਲ੍ਹ ਵਿੱਚ ਕੈਦੀਆਂ ‘ਚ ਖੂਨੀ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਝੜਪ ‘ਚ ਦੋ ਕੈਦੀਆਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ, ਜਦਕਿ ਦੋ ਕੈਦੀ ਗੰਭੀਰ ਜਖ਼ਮੀ ਦੱਸੇ ਜਾ ਰਹੇ ਹਨ ਜਿਨ੍ਹਾਂ ਦਾ ਇਲਾਜ਼ ਹਸਪਤਾਲ ‘ਚ ਚੱਲ ਰਿਹਾ ਹੈ।ਦੱਸਿਆ ਜਾ ਰਿਹਾ ਹੈ ਕਿ ਜੇਲ੍ਹ ‘ਚ ਹੋਈ ਲੜਾਈ ਤੋਂ ਬਾਅਦ ਚਾਰ ਕੈਦੀਆਂ ਨੂੰ ਸੰਗਰੂਰ ਹਸਪਤਾਲ ਲਿਆਂਦਾ ਗਿਆ, ਜਿਨ੍ਹਾਂ ‘ਚੋਂ 2 ਕੈਦੀਆਂ ਦੀ ਇਲਾਜ਼ ਦੌਰਾਨ ਮੌਤ ਹੋ ਗਈ। ਉੱਥੇ ਹੀ ਦੋ ਕੈਦੀਆਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਰਜਿੰਦਰਾ ਮੈਡੀਕਲ ਕਾਲਜ ਪਟਿਆਲਾ ਲਈ ਰੈਫਰ ਕਰ ਦਿੱਤਾ ਗਿਆ ਹੈ।

ਕੈਦੀ ਆਪਸ ਵਿੱਚ ਕਿਉਂ ਭਿੜੇ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਖਮੀ ਹੋਏ ਕੈਦੀਆਂ ਨੂੰ ਗੰਭੀਰ ਹਾਲਤ ‘ਚ ਪਟਿਆਲਾ ਦੇ ਰਾਜਿੰਦਰ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਘਟਨਾ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਸ਼ੁੱਕਰਵਾਰ ਸ਼ਾਮ ਅਚਾਨਕ ਕਿਸੇ ਗੱਲ ਨੂੰ ਲੈ ਕੇ ਜੇਲ ਦੀ ਸੇਲ ‘ਚ ਮੌਜੂਦ ਚਾਰ ਕੈਦੀਆਂ ‘ਚ ਝਗੜਾ ਹੋ ਗਿਆ। ਝਗੜਾ ਇਸ ਹੱਦ ਤੱਕ ਵਧ ਗਿਆ ਕਿ ਚਾਰੋਂ ਕੈਦੀ ਆਪਸ ਵਿੱਚ ਕੁੱਟਮਾਰ ਤੇ ਉਤਾਰੂ ਹੋ ਗਏ। ਇਸ ਦੌਰਾਨ ਸਾਰਿਆਂ ਵਿਚਕਾਰ ਬਹੁਤ ਖੂਨੀ ਟਕਰਾਅ ਹੋਇਆ। ਇਸ ਦੌਰਾਨ ਦੋ ਕੈਦੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦੋਂਕਿ ਦੋ ਗੰਭੀਰ ਜ਼ਖ਼ਮੀ ਹੋ ਗਏ। ਕੈਦੀਆਂ ਵਿਚਾਲੇ ਝੜਪ ਦੀ ਸੂਚਨਾ ‘ਤੇ ਪਹੁੰਚੇ ਜੇਲ ਸੁਰੱਖਿਆ ਕਰਮਚਾਰੀਆਂ ਨੇ ਦੋਵਾਂ ਜ਼ਖਮੀ ਕੈਦੀਆਂ ਨੂੰ ਗੰਭੀਰ ਹਾਲਤ ‘ਚ ਪਟਿਆਲਾ ਦੇ ਰਾਜਿੰਦਰ ਹਸਪਤਾਲ ‘ਚ ਦਾਖਲ ਕਰਵਾਇਆ।

2 ਗੰਭੀਰ ਜ਼ਖਮੀ ਕੈਦੀ ਪਟਿਆਲਾ ‘ਚ ਦਾਖਲ

ਸੰਗਰੂਰ ਜੇਲ੍ਹ ਦੇ ਡਾਕਟਰ ਨੇ ਦੱਸਿਆ ਕਿ ਝੜਪ ਤੋਂ ਬਾਅਦ ਚਾਰੋਂ ਕੈਦੀਆਂ ਨੂੰ ਸੰਗਰੂਰ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਇੱਥੇ ਦੋ ਕੈਦੀਆਂ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ, ਜਦਕਿ ਦੋ ਕੈਦੀਆਂ ਦੀ ਹਾਲਤ ਨੂੰ ਦੇਖਦੇ ਹੋਏ ਮੁੱਢਲੀ ਸਹਾਇਤਾ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰ ਹਸਪਤਾਲ ਰੈਫਰ ਕਰ ਦਿੱਤਾ ਗਿਆ। ਦੋਵੇਂ ਕੈਦੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ।

ਇਹ ਵੀ ਪੜ੍ਹੋ – ਦਿਲਰੋਜ਼ ਕਤਲ ਕਾਂਡ ਚ ਦੋਸ਼ੀ ਔਰਤ ਨੂੰ ਫਾਂਸੀ ਦੀ ਸਜ਼ਾ, ਲੁਧਿਆਣਾ ਕੋਰਟ ਨੇ ਸੁਣਾਇਆ ਫੈਸਲਾ

ਕੈਦੀਆਂ ਦੇ ਦੋ ਧੜਿਆਂ ਵਿਚਾਲੇ ਹੋਈ ਖੂਨੀ ਝੜਪ

ਸੂਤਰਾਂ ਦੀ ਮੰਨੀਏ ਤਾਂ ਕੈਦੀਆਂ ਦੇ ਇੱਕ ਸਮੂਹ ਨੇ ਕਟਰ ਨਾਲ ਹਮਲਾ ਕੀਤਾ। ਕਟਰ ਦੇ ਹਮਲੇ ਵਿੱਚ ਦੋ ਕੈਦੀ ਗੰਭੀਰ ਜ਼ਖ਼ਮੀ ਹੋ ਗਏ। ਖੂਨ ਨਾਲ ਲੱਥਪੱਥ ਦੋਵੇਂ ਕੈਦੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਕੈਦੀਆਂ ਦੀ ਪਛਾਣ ਹਰਸ਼ ਅਤੇ ਧਰਮਿੰਦਰ ਵਜੋਂ ਹੋਈ ਹੈ। ਝੜਪ ਦੌਰਾਨ ਦੋ ਕੈਦੀ ਗਗਨਦੀਪ ਸਿੰਘ ਅਤੇ ਸ਼ਾਹਬਾਜ਼ ਗੰਭੀਰ ਜ਼ਖ਼ਮੀ ਹੋ ਗਏ। ਹਸਪਤਾਲ ਲਿਜਾਂਦੇ ਸਮੇਂ ਉਸ ਦੇ ਸਰੀਰ ‘ਤੇ ਡੂੰਘੇ ਜ਼ਖਮ ਦੇਖੇ ਗਏ।

ਜੇਲ ਅੰਦਰ ਖੂਨ ਨਾਲ ਲੱਥਪੱਥ ਦਰਦ ਨਾਲ ਤੜਫ ਰਹੇ ਸਨ ਕੈਦੀ

ਜਾਣਕਾਰੀ ਮੁਤਾਬਕ ਜੇਲ ਪ੍ਰਸ਼ਾਸਨ ਨੂੰ ਕਾਫੀ ਸਮੇਂ ਬਾਅਦ ਕੈਦੀਆਂ ਵਿਚਾਲੇ ਖੂਨੀ ਝੜਪ ਦਾ ਪਤਾ ਲੱਗਾ। ਜਦੋਂ ਤੱਕ ਜੇਲ ਦੇ ਸੁਰੱਖਿਆ ਕਰਮਚਾਰੀ ਮੌਕੇ ‘ਤੇ ਪਹੁੰਚੇ, ਉਦੋਂ ਤੱਕ ਖੂਨ ਨਾਲ ਲੱਥਪੱਥ ਦੋ ਕੈਦੀਆਂ ਦੀ ਮੌਤ ਹੋ ਚੁੱਕੀ ਸੀ, ਜਦੋਂ ਕਿ ਦੋ ਕੈਦੀ ਉਥੇ ਤੜਫ ਰਹੇ ਸਨ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਜੇਲ੍ਹ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਟੀਮ ਵੀ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।

PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ...
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ...
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ...
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ...
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼...
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ...
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?...
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?...
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?...
Stories