36 ਲੱਖ ਦੀ ਤਨਖਾਹ ‘ਚ ਕੀਤਾ ਘੁਟਾਲਾ, ਪੰਜਾਬ ਵਿਜੀਲੈਂਸ ਨੇ ਇਕ ਅਧਿਆਪਕ ‘ਤੇ ਕਲਰਕ ਨੂੰ ਕੀਤਾ ਗ੍ਰਿਫ਼ਤਾਰ

Updated On: 

28 Oct 2024 11:56 AM IST

Punjab Vigilance: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੇ ਨਿੱਜੀ ਹਿੱਤਾਂ ਲਈ 36,67,601 ਰੁਪਏ ਦੀਆਂ ਤਨਖਾਹਾਂ ਦਾ ਗਬਨ ਕਰਨ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਮੁਲਜ਼ਮ ਚਾਰ ਸਾਲਾਂ ਤੋਂ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਹੇ ਸਨ। ਮੁਲਜ਼ਮਾਂ ਦੀ ਪਛਾਣ ਸਰਕਾਰੀ ਹਾਈ ਸਕੂਲ ਤਲਵੰਡੀ ਮਾਧੋ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਸੇਵਾਮੁਕਤ ਮੁੱਖ ਅਧਿਆਪਕ ਗੁਰਮੇਲ ਸਿੰਘ ਅਤੇ ਹੁਣ ਬਰਖ਼ਾਸਤ ਕਲਰਕ ਸੁਖਵਿੰਦਰ ਸਿੰਘ ਵਜੋਂ ਹੋਈ ਹੈ।

36 ਲੱਖ ਦੀ ਤਨਖਾਹ ਚ ਕੀਤਾ ਘੁਟਾਲਾ, ਪੰਜਾਬ ਵਿਜੀਲੈਂਸ ਨੇ ਇਕ ਅਧਿਆਪਕ ਤੇ ਕਲਰਕ ਨੂੰ ਕੀਤਾ ਗ੍ਰਿਫ਼ਤਾਰ

ਸੰਕੇਤਕ ਤਸਵੀਰ

Follow Us On

ਪੰਜਾਬ ਦੇ ਜਲੰਧਰ ‘ਚ ਸਿੱਖਿਆ ਵਿਭਾਗ ‘ਚ ਕੰਮ ਕਰਦੇ ਸਮੇਂ ਇਕ ਅਧਿਆਪਕ ਅਤੇ ਕਲਰਕ ਨੇ 36 ਲੱਖ ਰੁਪਏ ਦਾ ਤਨਖਾਹ ਘੁਟਾਲਾ ਕੀਤਾ ਸੀ। ਮੁਲਜ਼ਮਾਂ ਨੂੰ ਵਿਜੀਲੈਂਸ ਬਿਊਰੋ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਚਾਰ ਸਾਲਾਂ ਤੋਂ ਗ੍ਰਿਫ਼ਤਾਰੀ ਤੋਂ ਬਚ ਰਹੇ ਸਨ।

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੇ ਨਿੱਜੀ ਹਿੱਤਾਂ ਲਈ 36,67,601 ਰੁਪਏ ਦੀਆਂ ਤਨਖਾਹਾਂ ਦਾ ਗਬਨ ਕਰਨ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਮੁਲਜ਼ਮ ਚਾਰ ਸਾਲਾਂ ਤੋਂ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਹੇ ਸਨ। ਮੁਲਜ਼ਮਾਂ ਦੀ ਪਛਾਣ ਸਰਕਾਰੀ ਹਾਈ ਸਕੂਲ ਤਲਵੰਡੀ ਮਾਧੋ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਸੇਵਾਮੁਕਤ ਮੁੱਖ ਅਧਿਆਪਕ ਗੁਰਮੇਲ ਸਿੰਘ ਅਤੇ ਹੁਣ ਬਰਖ਼ਾਸਤ ਕਲਰਕ ਸੁਖਵਿੰਦਰ ਸਿੰਘ ਵਜੋਂ ਹੋਈ ਹੈ।

ਸਿਕਾਇਤ ਤੋਂ ਬਾਅਦ ਮਾਮਲਾ ਆਇਆ ਸਾਹਮਣੇ

ਇਹ ਮਾਮਲਾ ਤਤਕਾਲੀ ਜ਼ਿਲ੍ਹਾ ਸਿੱਖਿਆ ਅਫ਼ਸਰ ਜਲੰਧਰ ਵੱਲੋਂ ਦਿੱਤੀ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਦੋਵਾਂ ਮੁਲਜ਼ਮਾਂ ਨੇ ਮਿਲੀਭੁਗਤ ਨਾਲ 2015 ਤੋਂ 2017 ਤੱਕ ਦੀਆਂ ਤਨਖਾਹਾਂ ਦਾ ਧੋਖਾਧੜੀ ਕੀਤੀ ਅਤੇ ਸਕੂਲ ਵਿੱਚ ਅਧਿਆਪਕ ਵਜੋਂ ਕੰਮ ਕਰਦੇ ਦਿਖਾ ਕੇ ਆਪਣੇ ਚਾਰ ਰਿਸ਼ਤੇਦਾਰਾਂ ਦੇ ਖਾਤਿਆਂ ਵਿੱਚ 35,81,429 ਰੁਪਏ ਮਹੀਨਾਵਾਰ ਤਨਖਾਹ ਵਜੋਂ ਜਮ੍ਹਾਂ ਕਰਵਾਏ।

ਇਸ ਤੋਂ ਇਲਾਵਾ ਮੁਲਜ਼ਮ ਕਲਰਕ ਸੁਖਵਿੰਦਰ ਸਿੰਘ ਨੇ ਜ਼ਿਲ੍ਹਾ ਜਲੰਧਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲੂਵਾਲ ਦੇ ਤਤਕਾਲੀ ਡਰਾਇੰਗ ਤੇ ਡਿਸਬਰਸਿੰਗ ਅਫ਼ਸਰ ਸਤਪਾਲ ਸਿੰਘ ਦੇ ਜਾਅਲੀ ਦਸਤਖ਼ਤਾਂ ਨਾਲ 2013 ਤੋਂ 2015 ਤੱਕ 86,172 ਰੁਪਏ ਵੀ ਜਮ੍ਹਾਂ ਕਰਵਾਏ ਸਨ। ਵਿਜੀਲੈਂਸ ਅਨੁਸਾਰ ਫੜੇ ਗਏ ਦੋਵੇਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਬਾਕੀ ਮੁਲਜ਼ਮਾਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੇ ਨਿੱਜੀ ਹਿੱਤਾਂ ਲਈ 36,67,601 ਰੁਪਏ ਦੀਆਂ ਤਨਖਾਹਾਂ ਦਾ ਗਬਨ ਕਰਨ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।