ਰਿਸ਼ਵਤ ਲੈਣਾ DC ਦੇ PA ਨੂੰ ਪਿਆ ਮਹਿੰਗਾ, ਵਿਜੀਲੈਂਸ ਬਿਊਰੋ ਨੇ ਰੰਗੇ ਹੱਥ ਕੀਤਾ ਕਾਬੂ
ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਤਰਨਤਾਰਨ ਦੇ ਇੱਕ ਵਸਨੀਕ ਨੇ ਆਪਣੀ ਸ਼ਿਕਾਇਤ ਵਿੱਚ ਵਿਜੀਲੈਂਸ ਬਿਊਰੋ ਨੂੰ ਸੂਚਿਤ ਕੀਤਾ ਸੀ ਕਿ ਉਹ ਫੋਟੋਗ੍ਰਾਫੀ ਦਾ ਕੰਮ ਕਰਦਾ ਹੈ। ਲੋਕ ਸਭਾ ਚੋਣਾਂ ਦੌਰਾਨ ਵੀਡੀਓ ਕੈਮਰੇ ਲਗਾਏ ਗਏ ਸਨ, ਜਿਸ ਦੀ ਅਦਾਇਗੀ ਕਰਨ ਦੇ ਬਦਲੇ ਚੋਣ ਵਿਭਾਗ ਦੇ ਪੀਏ ਹਰਮਨਦੀਪ ਸਿੰਘ ਅਤੇ ਡਾਟਾ ਐਂਟਰੀ ਆਪਰੇਟਰ ਜਗਰੂਪ ਸਿੰਘ ਨੇ ਪੰਜਾਹ ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ।
Punjab Vigilance Bureau: ਵਿਜੀਲੈਂਸ ਬਿਊਰੋ ਦੀ ਟੀਮ ਨੇ ਤਰਨਤਾਰਨ ਜ਼ਿਲ੍ਹੇ ਦੇ ਡੀਸੀ ਦੇ ਪੀਏ ਹਰਮਨਦੀਪ ਸਿੰਘ ਅਤੇ ਚੋਣ ਵਿਭਾਗ ਦੇ ਡਾਟਾ ਐਂਟਰੀ ਆਪਰੇਟਰ ਜਗਰੂਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਲੋਕ ਸਭਾ ਚੋਣਾਂ ਦੌਰਾਨ ਲਗਾਏ ਗਏ ਕੈਮਰਿਆਂ ਦੀ ਅਦਾਇਗੀ ਦੇ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਦੋਵਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਹ ਕਾਰਵਾਈ ਇਕ ਸ਼ਿਕਾਇਤ ਦੇ ਆਧਾਰ ਤੇ ਕੀਤੀ ਗਈ ਹੈ ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਐਕਸ਼ਨ ਲੈਂਦੇ ਹੋਏ ਇਹ ਕਾਰਵਾਈ ਕੀਤੀ ਹੈ।
ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਤਰਨਤਾਰਨ ਦੇ ਇੱਕ ਵਸਨੀਕ ਨੇ ਆਪਣੀ ਸ਼ਿਕਾਇਤ ਵਿੱਚ ਵਿਜੀਲੈਂਸ ਬਿਊਰੋ ਨੂੰ ਸੂਚਿਤ ਕੀਤਾ ਸੀ ਕਿ ਉਹ ਫੋਟੋਗ੍ਰਾਫੀ ਦਾ ਕੰਮ ਕਰਦਾ ਹੈ। ਲੋਕ ਸਭਾ ਚੋਣਾਂ ਦੌਰਾਨ ਵੀਡੀਓ ਕੈਮਰੇ ਲਗਾਏ ਗਏ ਸਨ, ਜਿਸ ਦੀ ਅਦਾਇਗੀ ਕਰਨ ਦੇ ਬਦਲੇ ਚੋਣ ਵਿਭਾਗ ਦੇ ਪੀਏ ਹਰਮਨਦੀਪ ਸਿੰਘ ਅਤੇ ਡਾਟਾ ਐਂਟਰੀ ਆਪਰੇਟਰ ਜਗਰੂਪ ਸਿੰਘ ਨੇ ਪੰਜਾਹ ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਰੰਗੇ ਹੱਥ ਵਿਜੀਲੈਂਸ ਟੀਮ ਨੇ ਕੀਤਾ ਕਾਬੂ
ਜਾਣਕਾਰੀ ਮੁਤਾਬਕ ਦੋਵਾਂ ਨੂੰ ਵੀਹ-ਵੀਹ ਹਜ਼ਾਰ ਰੁਪਏ ਐਡਵਾਂਸ ਦੇ ਦਿੱਤੇ ਗਏ ਸਨ, ਜਦੋਂ ਕਿ ਵੀਹ ਹਜ਼ਾਰ ਰੁਪਏ ਦੇਣ ਦਾ ਸਮਾਂ ਬੁੱਧਵਾਰ ਨੂੰ ਤੈਅ ਕੀਤਾ ਗਿਆ ਸੀ। ਇਸ ਦੌਰਾਨ ਵਿਜੀਲੈਂਸ ਦੀ ਟੀਮ ਨੇ ਜਾਲ ਵਿਛਾ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਜਦ ਮੁਲਜ਼ਮ ਰਿਸ਼ਵਤ ਲੈ ਰਹੇ ਹਨ ਉਸ ਸਮੇਂ ਵਿਜੀਲੈਂਸ ਟੀਮ ਨੇ ਦੋਵਾਂ ਨੂੰ ਵੀਹ ਹਜ਼ਾਰ ਰੁਪਏ ਲੈਂਦਿਆਂ ਕਾਬੂ ਕਰ ਲਿਆ।
ਬੁਲਾਰੇ ਨੇ ਦੱਸਿਆ ਕਿ ਦੋਸ਼ੀ ਨੇ ਸ਼ਿਕਾਇਤਕਰਤਾ ਤੋਂ 10 ਹਜ਼ਾਰ ਰੁਪਏ ਦੀ ਅਦਾਇਗੀ ਉਪਰੰਤ ਵਸੂਲੀ ਕਰਨੀ ਸੀ। ਇਨ੍ਹਾਂ ਦੋਵਾਂ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਦੋਵਾਂ ਨੂੰ ਵੀਰਵਾਰ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ। ਦੋਵਾਂ ਦੀ ਚੱਲ ਅਤੇ ਅਚੱਲ ਜਾਇਦਾਦ ਦੀ ਜਾਂਚ ਕੀਤੀ ਜਾ ਰਹੀ ਹੈ।