AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Question on Police: ਨੌਜਵਾਨਾਂ ਨੇ ਫੜਿਆ ਫਰਜੀ ਏਜੰਟ, ਖਾਲੀ ਮਿਲਿਆ ਥਾਣਾ…ਸਵਾਲਾਂ ‘ਚ ਪੁਲਿਸ

Crime News: ਕਾਰਵਾਈ ਨਾ ਹੋਣ ਤੋਂ ਨਰਾਜ ਨੌਜਵਾਨਾਂ ਨੇ ਪੁਲਿਸ ਨੂੰ ਧਮਕੀ ਦਿੱਤੀ ਕਿ ਜੇਕਰ ਠੱਗ ਏਜੰਟ ਖਿਲਾਫ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਉਹ ਨੈਸ਼ਨਲ ਹਾਈਵੇ ਨੂੰ ਬੰਦ ਕਰਨ ਲਈ ਮਜਬੂਰ ਹੋ ਜਾਣਗੇ।

tv9-punjabi
| Updated On: 19 Apr 2023 17:57 PM IST
Share
ਗੁਰਦਾਸਪੁਰ ਨਿਊਜ: ਬੀਤੇ ਦਿਨੀਂ ਵਿਦੇਸ਼ ਭੇਜਣ ਦੇ ਨਾਮ ਤੇ ਇਕ ਏਜੰਟ ਵਲੋਂ 70 ਦੇ ਕਰੀਬ ਨੋਜਵਾਨਾਂ ਨਾਲ ਲੱਖਾਂ ਰੁਪਏ ਦੀ ਠੱਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਨੌਜਵਾਨਾਂ ਵਲੋ ਏਜੰਟ ਦੇ ਦਫ਼ਤਰ ਬਾਹਰ ਹੰਗਾਮਾਂ ਵੀ ਕੀਤਾ ਗਿਆ ਸੀ ਪਰ ਠੱਗ ਏਜੰਟ ਉੱਪਰ ਕੋਈ ਕਾਰਵਾਈ ਨਹੀਂ ਹੋਈ। ਨਰਾਜ ਨੌਜਵਾਨਾਂ ਆਪ ਹੀ ਮੁਲਜਮ ਠੱਗ ਏਜੰਟ ਕਾਬੂ ਕਰਕੇ ਥਾਣੇ ਲੈ ਗਏ, ਪਰ ਰਾਤ ਨੂੰ ਥਾਣੇ ਵਿੱਚ ਕੋਈ ਵੀ ਪੁਲਿਸ ਅਧਿਕਾਰੀ ਮੌਜੂਦ ਨਹੀਂ ਸੀ। ਇਸ ਸਬੰਧੀ ਜਦੋਂ ਐਸਐਸਪੀ ਗੁਰਦਾਸਪੁਰ ਨੂੰ ਫੋਨ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਸਵੇਰੇ 9 ਵਜੇ ਆ ਕੇ ਉਹ ਆਪਣੀ ਸ਼ਿਕਾਇਤ ਦੇ ਦੇਣ। ਠੱਗੀ ਦਾ ਸ਼ਿਕਾਰ ਹੋਏ ਨੌਜਵਾਨਾਂ ਨੇ ਦਸਿਆ ਕਿ ਇਸ ਠੱਗ ਏਜੰਟ ਨੇ ਵਿਦੇਸ ਭੇਜਣ ਦੇ ਨਾਂਅ ਤੇ 70 ਦੇ ਕਰੀਬ ਨੋਜਵਾਨਾਂ ਕੋਲੋ ਲੱਖਾਂ ਰੁਪਏ ਲੈ ਕੇ ਝੂਠੇ ਵੀਜੇ ਅਤੇ ਝੂਠੀਆਂ ਟਿਕਟਾਂ ਦਿੱਤੀਆਂ ਗਈਆਂ ਸਨ। ਪਿਛਲੇ ਦਿਨੀਂ ਨੌਜਵਾਨਾਂ ਵੱਲੋਂ ਗੁਰਦਾਸਪੁਰ ਦੀ ਬ੍ਰਾਂਚ ਦੇ ਅੱਗੇ ਹੰਗਾਮਾਂ ਵੀ ਕੀਤਾ ਗਿਆ ਸੀ, ਪਰ ਕੋਈ ਸੁਣਵਾਈ ਨਹੀਂ ਹੋਈ।

ਕਾਬੂ ਹੇਠ ਏਜੰਟ, ਨਹੀਂ ਹੋਈ ਕਾਰਵਾਈ

ਬੀਤੀ ਰਾਤ ਜੱਸੀ ਨਾਮ ਦੇ ਇਸ ਏਜੰਟ ਵੱਲੋਂ ਨੌਜਵਾਨਾਂ ਨੂੰ ਫੋਨ ਕਰਕੇ ਕਿਹਾ ਗਿਆ ਕਿ ਜੇਕਰ ਤੁਸੀਂ ਆਪਣੇ ਪਾਸਪੋਰਟ ਵਾਪਸ ਲੈਣੇ ਹਨ ਤਾਂ ਤਿੰਨ-ਤਿੰਨ ਹਜ਼ਾਰ ਰੁਪਏ ਉਸਨੂੰ ਆਨਲਾਈਨ ਭੇਜੋ। ਏਜੰਟ ਦੀ ਇਸ ਹਰਕਤ ਤੋਂ ਰੋਸ ਵਿੱਚ ਆਏ ਸਾਰੇ ਨੌਜਵਾਨਾਂ ਨੇ ਉਸਨੂੰ ਕਾਹਨੂੰਵਾਨ ਚੌਂਕ ਤੇ ਕਾਬੂ ਕਰ ਲਿਆ ਅਤੇ ਬਰਿਆਰ ਚੌਕੀ ਵਿੱਚ ਲੈ ਗਏ। ਜਿੱਥੇ ਕਿ ਪੁਲਿਸ ਵੱਲੋਂ ਕਹਿ ਦਿੱਤਾ ਗਿਆ ਕਿ ਇਸ ਨੂੰ ਸਿਟੀ ਥਾਣੇ ਲੈ ਜਾਓ ਜਿਸ ਤੋਂ ਬਾਅਦ ਨੌਜਵਾਨ ਸਿਟੀ ਥਾਣੇ ਲੈ ਕੇ ਪਹੁੰਚੇ ਤਾਂ ਸਿਟੀ ਥਾਣੇ ਦੀ ਵੀ ਪੁਲਿਸ ਨੇ ਮਾਮਲਾ ਹੱਦ ਵਿੱਚ ਨਾ ਹੋਣ ਦਾ ਕਹਿ ਕੇ ਕੋਈ ਵੀ ਕਾਰਵਾਈ ਕਰਨ ਤੋਂ ਮਨਾ ਕਰ ਦਿੱਤਾ। ਪੁਲਿਸ ਦਾ ਸਹਿਯੋਗ ਨਾ ਮਿਲਣ ਤੋਂ ਨਰਾਜ ਪੀੜਤ ਨੌਜਵਾਨਾਂ ਨੇ ਇਸ ਮਾਮਲੇ ਸਬੰਧੀ ਐਸਐਸਪੀ ਗੁਰਦਾਸਪੁਰ ਨੂੰ ਫੋਨ ਕੀਤਾ ਤੇ ਉਨ੍ਹਾਂ ਦੇ ਦਫਤਰ ਵਿਚ ਹਾਜਰ ਮੁਲਾਜਮ ਵੱਲੋਂ ਵੀ ਕਹਿ ਦਿਤਾ ਗਿਆ ਕਿ ਸਵੇਰੇ 9 ਵਜੇ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। ਜਿਸ ਤੋਂ ਨਰਾਜ ਪੀੜਤਾਂ ਨੇ ਨੈਸ਼ਨਲ ਹਾਈਵੇਅ ਜਾਮ ਕਰਨ ਦੀ ਧਮਕੀ ਦੇ ਦਿੱਤੀ। ਹੁਣ ਵੇਖਣਾ ਹੋਵੇਗਾ ਕਿ ਪੁਲਿਸ ਇਸ ਮਾਮਲੇ ਨੂੰ ਕਿੰਨੀ ਗੰਭੀਰਤਾ ਨਾਲ ਲੈਂਦੀ ਹੈ ਤੇ ਕਦੋਂ ਠੱਗ ਏਜੰਟ ਤੇ ਕਾਰਵਾਈ ਕੀਤੀ ਜਾਂਦੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...