ਡੇਰਾ ਮੁਖੀ ਰਾਮ ਰਹੀਮ ਰਣਜੀਤ ਸਿੰਘ ਕਤਲ ਮਾਮਲੇ ਵਿੱਚ ਬਰੀ, CBI ਕੋਰਟ ਨੇ ਸੁਣਾਈ ਸੀ ਉਮਰ ਕੈਦ ਦੀ ਸਜ਼ਾ

Updated On: 

28 May 2024 12:14 PM

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ 2002 ਦੇ ਰਣਜੀਤ ਸਿੰਘ ਕਤਲ ਕੇਸ ਵਿੱਚ ਬਰੀ ਕਰ ਦਿੱਤਾ ਹੈ। ਰਣਜੀਤ ਸਿੰਘ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦਾ ਕੱਟੜ ਪੈਰੋਕਾਰ ਸੀ ਅਤੇ ਹਰਿਆਣਾ ਦੇ ਸਿਰਸਾ ਸਥਿਤ ਡੇਰੇ ਦੇ ਪ੍ਰਬੰਧਕਾਂ ਵਿੱਚੋਂ ਇੱਕ ਸੀ। 22 ਸਾਲ ਪਹਿਲਾਂ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਡੇਰਾ ਮੁਖੀ ਰਾਮ ਰਹੀਮ ਰਣਜੀਤ ਸਿੰਘ ਕਤਲ ਮਾਮਲੇ ਵਿੱਚ ਬਰੀ, CBI ਕੋਰਟ ਨੇ ਸੁਣਾਈ ਸੀ ਉਮਰ ਕੈਦ ਦੀ ਸਜ਼ਾ

ਗੁਰਮੀਤ ਰਾਮ ਰਹੀਮ ਦੀ ਪੁਰਾਣੀ ਤਸਵੀਰ

Follow Us On

ਡੇਰਾ ਮੁਖੀ ਰਾਮ ਰਹੀਮ ਨੂੰ ਵੱਡੀ ਰਾਹਤ ਮਿਲੀ ਹੈ। ਡੇਰਾ ਪ੍ਰਬੰਧਕ ਰਣਜੀਤ ਸਿੰਘ ਕਤਲ ਮਾਮਲੇ ਵਿੱਚ ਰਾਮ ਰਹੀਮ ਬਰੀ ਸਣੇ 5 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਹਾਈਕੋਰਟ ਨੇ ਸੀਬੀਆਈ ਕੋਰਟ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਦੱਸ ਦਈਏ ਕਿ ਸੀਬੀਆਈ ਕੋਰਟ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

ਕੀ ਹੈ ਰਣਜੀਤ ਸਿੰਘ ਕਤਲ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ 2002 ਦੇ ਰਣਜੀਤ ਸਿੰਘ ਕਤਲ ਕੇਸ ਵਿੱਚ ਬਰੀ ਕਰ ਦਿੱਤਾ ਹੈ। ਰਣਜੀਤ ਸਿੰਘ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦਾ ਕੱਟੜ ਪੈਰੋਕਾਰ ਸੀ ਅਤੇ ਹਰਿਆਣਾ ਦੇ ਸਿਰਸਾ ਸਥਿਤ ਡੇਰੇ ਦੇ ਪ੍ਰਬੰਧਕਾਂ ਵਿੱਚੋਂ ਇੱਕ ਸੀ। ਜਿਸ ਦੀ 10 ਜੁਲਾਈ 2002 ਨੂੰ ਕੁਰੂਕਸ਼ੇਤਰ ਜ਼ਿਲ੍ਹੇ ਦੇ ਪਿੰਡ ਖਾਨਪੁਰ ਕੋਲਿਆਂ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਗੁਰਮੀਤ ਰਾਮ ਰਹੀਮ ਨੂੰ ਹਾਈਕੋਰਟ ਤੋਂ ਵੱਡੀ ਰਾਹਤ

18 ਅਕਤੂਬਰ 2021 ਨੂੰ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਗੁਰਮੀਤ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ ਸੀ। ਅਦਾਲਤ ਨੇ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ 5 ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ।

ਗੁਰਮੀਤ ‘ਤੇ ਕਈ ਕੇਸ ਦਰਜ ਹਨ

ਦੱਸ ਦੇਈਏ ਕਿ ਗੁਰਮੀਤ ਰਾਮ ਰਹੀਮ ਦੇ ਖਿਲਾਫ ਕਈ ਮਾਮਲੇ ਪੈਂਡਿੰਗ ਹਨ। 2017 ਵਿੱਚ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਗੁਰਮੀਤ ਰਾਮ ਰਹੀਮ ਨੂੰ ਦੋ ਚੇਲਿਆਂ ਨਾਲ ਬਲਾਤਕਾਰ ਕਰਨ ਦਾ ਦੋਸ਼ੀ ਠਹਿਰਾਉਂਦਿਆਂ 20 ਸਾਲ ਦੀ ਸਜ਼ਾ ਸੁਣਾਈ ਸੀ। 2019 ਵਿੱਚ ਇਸੇ ਸੀਬੀਆਈ ਅਦਾਲਤ ਨੇ ਸਿਰਸਾ ਦੇ ਪੱਤਰਕਾਰ ਰਾਮ ਚੰਦਰ ਛਤਰਪਤੀ ਦੀ ਹੱਤਿਆ ਦੇ ਮਾਮਲੇ ਵਿੱਚ ਵੀ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

Exit mobile version