ਰਾਣਾ ਬਲਾਚੋਰੀਆ ਕਤਲ ਕੇਸ ਵਿੱਚ ਪੱਛਮੀ ਬੰਗਾਲ ਤੋਂ 2 ਸ਼ੂਟਰਸ ਗ੍ਰਿਫ਼ਤਾਰ, ਸਵੇਰੇ ਹੀ DGP ਨੇ ਦਿੱਤੇ ਸਨ ਸੰਕੇਤ
Rana Balachouria Murder Case Update: ਮੋਹਾਲੀ ਦੇ ਸੋਹਾਣਾ 'ਚ ਆਯੋਜਿਤ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਗੋਲੀਬਾਰੀ ਦੀ ਘਟਨਾ ਵਾਪਰੀ ਸੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇੱਕ ਕਬੱਡੀ ਮੈਚ ਚੱਲ ਰਿਹਾ ਸੀ। ਗੋਲੀਬਾਰੀ 'ਚ ਕਬੱਡੀ ਖਿਡਾਰੀ ਤੇ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੈ ਸਿੰਘ ਉਰਫ਼ ਰਾਣਾ ਬਲਾਚੌਰੀਆ, ਗੰਭੀਰ ਜ਼ਖਮੀ ਹੋ ਗਿਆ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਰਾਣਾ ਬਲਾਚੋਰੀਆ ਕਤਲ ਕੇਸ ਵਿੱਚ ਦੋ ਸ਼ੂਟਰਸ ਗ੍ਰਿਫ਼ਤਾਰ
ਮੋਹਾਲੀ ਵਿੱਚ ਹੋਏ ਕਬੱਡੀ ਖਿਡਾਰੀ ਰਾਣਾ ਬਲਾਚੋਰੀਆ ਦੇ ਕਤਲ ਕੇਸ ਵਿੱਚ ਪੁਲਿਸ ਨੇ ਦੋ ਸ਼ੂਟਰਸ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਤਰਨਦੀਪ ਸਿੰਘ ਅਤੇ ਆਕਾਸ਼ ਵਜੋਂ ਹੋਈ ਹੈ। ਦੋਵਾਂ ਨੂੰ ਅੱਜ ਪੱਛਮੀ ਬੰਗਾਲ ਦੇ ਹਾਵੜਾ ਤੋਂ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਦਾ ਕਹਿਣਾ ਹੈ ਕਿ ਇਹ ਇੱਕ ਵੱਡਾ ਆਪ੍ਰੇਸ਼ਨ ਸੀ।
ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਪੰਜਾਬ, ਮਹਾਰਾਸ਼ਟਰ, ਕਰਨਾਟਕ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਕੰਮ ਕਰਨ ਤੋਂ ਬਾਅਦ ਦੋ ਸ਼ੂਟਰਸ ਨੂੰ ਗ੍ਰਿਫ਼ਤਾਰ ਕੀਤਾ। ਇਸ ਆਪ੍ਰੇਸ਼ਨ ਨੂੰ ਸਿੱਕਮ ਪੁਲਿਸ, ਮੁੰਬਈ ਪੁਲਿਸ, ਪੱਛਮੀ ਬੰਗਾਲ ਸਪੈਸ਼ਲ ਟਾਸਕ ਫੋਰਸ, ਕੇਂਦਰੀ ਏਜੰਸੀਆਂ ਅਤੇ ਹਾਵੜਾ ਵਿੱਚ ਸਥਾਨਕ ਪੁਲਿਸ ਦਾ ਸਹਿਯੋਗ ਮਿਲਿਆ।
ਵਿਦੇਸ਼ੀ ਹੈਂਡਲਰ ਦਾ ਕਰੀਬੀ ਵੀ ਕਾਬੂ
ਇਸ ਤੋਂ ਇਲਾਵਾ, ਵਿਦੇਸ਼ ਵਿੱਚ ਰਹਿਣ ਵਾਲੇ ਹੈਂਡਲਰ ਅਮਰ ਖਾਬੇ ਰਾਜਪੂਤਾ ਦੇ ਨਜ਼ਦੀਕੀ ਰਿਸ਼ਤੇਦਾਰ ਆਕਾਸ਼ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਸਾਰੇ ਮੁਲਜ਼ਮਾਂ ਨੂੰ ਅੱਗੇ ਦੀ ਜਾਂਚ ਲਈ ਪੰਜਾਬ ਲਿਆਂਦਾ ਜਾਵੇਗਾ। ਪੂਰੇ ਮਾਮਲੇ ਨੂੰ ਪੂਰੀ ਤਰ੍ਹਾਂ ਸੁਲਝਾਉਣ ਲਈ ਮਾਮਲੇ ਵਿੱਚ ਸ਼ਾਮਲ ਬਾਕੀ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।
In the culmination of an intelligence-based operation spanning #Punjab, #Maharashtra, #Karnataka, #WestBengal, and #Sikkim, a team of @PunjabPoliceInds Anti-Gangster Task Force (#AGTF) has arrested two shooters involved in the murder of kabaddi promoter Rana Balachauria.
The — Punjab Police India (@PunjabPoliceInd) January 12, 2026
ਡੀਜੀਪੀ ਨੇ ਸਵੇਰੇ ਦਿੱਤੇ ਸਨ ਸੰਕੇਤ
ਜਦੋਂ ਪੰਜਾਬ ਦੇ ਡੀਜੀਪੀ ਤੋਂ ਬਲਾਚੌਰੀਆ ਮਾਮਲੇ ਬਾਰੇ ਸਵੇਰੇ 10 ਵਜੇ ਪੁੱਛਗਿੱਛ ਕੀਤੀ ਗਈ, ਤਾਂ ਉਨ੍ਹਾਂ ਦਾਅਵਾ ਕੀਤਾ ਕਿ ਜਲਦੀ ਹੀ ਇਸ ਵਿੱਚ ਵੱਡੀ ਸਫਲਤਾ ਮਿਲੇਗੀ। ਉਨ੍ਹਾਂ ਕਿਹਾ ਕਿ ਪੁਲਿਸ ਕੋਲ ਕਾਫ਼ੀ ਜਾਣਕਾਰੀ ਹੈ। ਇਸ ਤੋਂ ਬਾਅਦ, ਦੁਪਹਿਰ ਨੂੰ, ਪੁਲਿਸ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਕਰਕੇ ਮਾਮਲੇ ਬਾਰੇ ਜਾਣਕਾਰੀ ਜਾਰੀ ਕੀਤੀ।
ਇਹ ਵੀ ਪੜ੍ਹੋ
10 ਹਥਿਆਰਬੰਦ ਪੁਲਿਸ ਕਰਮਚਾਰੀ ਕੀਤੇ ਗਏ ਸਨ ਤਾਇਨਾਤ
15 ਦਸੰਬਰ ਨੂੰ, ਮੋਹਾਲੀ ਦੇ ਸੋਹਾਣਾ ਵਿੱਚ ਕਬੱਡੀ ਕੱਪ ਚੱਲ ਰਿਹਾ ਸੀ। ਮੈਚ ਦੌਰਾਨ, ਦੋ ਨੌਜਵਾਨਾਂ ਨੇ ਸੈਲਫੀ ਲੈਣ ਦੇ ਬਹਾਨੇ, ਪਹਿਲਾਂ ਰਾਣਾ ਬਲਾਚੌਰੀਆ ਦੇ ਚਿਹਰੇ ਨੂੰ ਸ਼ਾਲ ਨਾਲ ਢੱਕਿਆ ਅਤੇ ਫਿਰ ਉਸਦੇ ਸਿਰ ਵਿੱਚ ਗੋਲੀ ਮਾਰ ਦਿੱਤੀ। ਉਹ ਜ਼ਮੀਨ ‘ਤੇ ਡਿੱਗ ਪਿਆ। ਲੋਕਾਂ ਨੇ ਉਸਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਅਦਾਲਤ ਨੇ ਘਟਨਾ ਸਮੇਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ‘ਤੇ ਗੰਭੀਰ ਸਵਾਲ ਉਠਾਏ। ਸਰਕਾਰ ਨੇ ਕਿਹਾ ਕਿ ਕਬੱਡੀ ਮੈਚ ਦੌਰਾਨ ਲਗਭਗ 900 ਤੋਂ 1,000 ਲੋਕ ਮੌਜੂਦ ਸਨ ਅਤੇ ਕਤਲ ਸ਼ਾਮ 5:55 ਵਜੇ ਹੋਇਆ। ਹਾਈ ਕੋਰਟ ਨੇ ਪੁੱਛਿਆ ਕਿ ਕੀ ਸੀਸੀਟੀਵੀ ਕੈਮਰੇ ਲਗਾਏ ਗਏ ਸਨ ਅਤੇ ਸੁਰੱਖਿਆ ਲਈ ਕਿੰਨੇ ਪੁਲਿਸ ਕਰਮਚਾਰੀ ਤਾਇਨਾਤ ਸਨ।
