ਡਰੱਗ ਮਾਮਲੇ ਵਿੱਚ ਰਾਜਾ ਕੰਦੋਲਾ ਬਰੀ, ਲੁਧਿਆਣਾ ਦੀ ਅਦਾਲਤ ਨੇ ਸੁਣਾਇਆ ਫੈਸਲਾ

Updated On: 

01 Nov 2024 19:19 PM

ਸਬੂਤਾਂ ਦੀ ਘਾਟ ਦੇ ਚਲਦਿਆਂ ਇਸ ਮਾਮਲੇ ਵਿੱਚ ਵੱਡਾ ਫੈਸਲਾ ਸੁਣਾਇਆ ਗਿਆ ਹੈ। ਜਿਸ ਵਿੱਚ ਸੈਸ਼ਨ ਜੱਜ ਸ਼ਿਵ ਮੋਹਨ ਸਿੰਘ ਵੱਲੋਂ ਸਬੂਤਾਂ ਦੀ ਘਾਟ ਕਾਰਨ ਦੋਵਾਂ ਨੂੰ ਬਰੀ ਕੀਤਾ ਗਿਆ ਹੈ ਉੱਥੇ ਹੀ ਪੰਜਾਬ ਪੁਲਿਸ ਨੂੰ ਢੁਕਵੀਂ ਜਾਂਚ ਕਰਨ ਦੇ ਵੀ ਆਦੇਸ਼ ਜਾਰੀ ਕੀਤੇ ਗਏ ਹਨ।

ਡਰੱਗ ਮਾਮਲੇ ਵਿੱਚ ਰਾਜਾ ਕੰਦੋਲਾ ਬਰੀ, ਲੁਧਿਆਣਾ ਦੀ ਅਦਾਲਤ ਨੇ ਸੁਣਾਇਆ ਫੈਸਲਾ

ਰਾਜਾ ਕੰਦੋਲਾ ਬਰੀ ਦੀ ਪੁਰਾਣੀ ਤਸਵੀਰ

Follow Us On

ਗੈਂਗਸਟਰ ਰਣਜੀਤ ਸਿੰਘ ਉਰਫ ਰਾਜਾ ਕੰਦੋਲਾ ਨੂੰ ਲੁਧਿਆਣਾ ਦੀ ਮਾਨਯੋਗ ਅਦਾਲਤ ਨੇ ਬਰੀ ਕਰ ਦਿੱਤਾ ਹੈ। ਬਹੁ ਕਰੋੜੀ ਡਰੱਗ ਮਾਮਲੇ ਵਿੱਚ ਰਾਜਾ ਕਦੋਲਾ ਨੂੰ ਮੁਲਜ਼ਮ ਬਣਾਇਆ ਸੀ। ਸ਼ੁੱਕਰਵਾਰ ਨੂੰ ਐਡੀਸ਼ਨਲ ਸੈਸ਼ਨ ਜੱਜ ਸਿਵ ਮੋਹਨ ਸਿੰਘ ਦੀ ਅਦਾਲਤ ਨੇ ਮਾਮਲੇ ਵਿੱਚ ਸਬੂਤਾਂ ਦੀ ਘਾਟ ਹੋਣ ਦੇ ਕਾਰਨ ਰਾਜਾ ਕੰਦੋਲਾ ਅਤੇ ਉਸ ਦੇ ਸਾਥੀ ਨੂੰ ਰਿਹਾਅ ਕਰ ਦਿੱਤਾ ਹੈ।

ਫੈਸਲਾ ਸੁਣਾਉਂਦਿਆਂ ਲੁਧਿਆਣਾ ਦੀ ਸ਼ੈਸਨ ਕੋਰਟ ਨੇ ਪੰਜਾਬ ਪੁਲਿਸ ਨੂੰ ਮਾਮਲੇ ਦੀ ਢੁਕਵੀਂ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਮਾਮਲਾ 24 ਅਕਤੂਬਰ 2017 ਨੂੰ ਲੁਧਿਆਣਾ ਦੇ ਮੋਤੀ ਨਗਰ ਥਾਣੇ ਵਿੱਚ ਦਰਜ ਕੀਤਾ ਗਿਆ ਸੀ।

ਪੁਲਿਸ ਨੇ ਪੰਜ ਕਿਲੋ ਹੈਰੋਇਨ ਦੀ ਕਥਿਤ ਬਰਾਮਦਗੀ ਤੋਂ ਬਾਅਦ ਇਹ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਫੈਸਲਾ ਸੁਣਾਉਂਦਿਆਂ ਕੋਰਟ ਨੇ ਰਾਜਾ ਕੰਦੋਲਾ ਅਤੇ ਉਸਦੇ ਸਾਥੀ ਨੂੰ ਬਰੀ ਕਰ ਦਿੱਤਾ।

ਨਹੀਂ ਹੋਈ ਸਬੂਤਾਂ ਦੀ ਜਾਂਚ

ਤਿਹਾੜ ਜੇਲ ਵਿੱਚ ਬੰਦ ਰਾਜਾ ਕੰਦੋਲਾ ਨੂੰ ਉਸ ਸਮੇਂ ਕਪੂਰਥਲਾ ਜੇਲ ਵਿੱਚ ਲਿਆਂਦਾ ਗਿਆ ਸੀ ਅਤੇ ਉਸ ਸਮੇਂ ਉਹ ਪਾਕਿਸਤਾਨ ਦੇ ਤਸਕਰਾਂ ਦੇ ਸੰਪਰਕ ਵਿੱਚ ਸੀ। ਇਸ ਕੇਸ ਵਿੱਚ ਇੱਕ ਪੈਨ ਡਰਾਈਵ ਨੂੰ ਸਬੂਤ ਵਜੋਂ ਰੱਖਿਆ ਗਿਆ ਸੀ ਕਿਹਾ ਗਿਆ ਸੀ ਕਿ ਇਸ ਵਿੱਚ ਗੱਲਬਾਤ ਦੀ ਰਿਕਾਰਡਿੰਗ ਹੈ। ਜਿਸ ਨੂੰ ਬਾਅਦ ਵਿੱਚ ਨਾ ਤਾਂ ਨਮੂਨਿਆਂ ਦੀ ਜਾਂਚ ਲਈ ਹੀ ਭੇਜਿਆ ਗਿਆ ਅਤੇ ਨਾ ਹੀ ਇਹ ਸਾਬਤ ਹੋਇਆ ਕੀ ਇਹ ਆਵਾਜ਼ ਦੋਵਾਂ ਦੀ ਹੈ। ਇਸ ਮਾਮਲੇ ਵਿੱਚ ਰਣਜੀਤ ਸਿੰਘ ਉਰਫ ਰਾਜਾ ਕੰਦੋਲਾ ਅਤੇ ਉਸਦੇ ਸਾਥੀ ਗੁਰਨਾਮ ਸਿੰਘ ਤੋਂ ਇਲਾਵਾ ਦੋ ਹੋਰ ਲੋਕ ਵੀ ਸ਼ਾਮਿਲ ਸਨ। ਮਾਮਲੇ ਵਿੱਚ ਮਾਨਯੋਗ ਕੋਰਟ ਨੇ ਇਹਨਾਂ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ।

ਕੋਰਟ ਨੇ ਕੀਤਾ ਬਰੀ

ਪਰ ਸਬੂਤਾਂ ਦੀ ਘਾਟ ਦੇ ਚਲਦਿਆਂ ਇਸ ਮਾਮਲੇ ਵਿੱਚ ਵੱਡਾ ਫੈਸਲਾ ਸੁਣਾਇਆ ਗਿਆ ਹੈ। ਜਿਸ ਵਿੱਚ ਸੈਸ਼ਨ ਜੱਜ ਸ਼ਿਵ ਮੋਹਨ ਸਿੰਘ ਵੱਲੋਂ ਸਬੂਤਾਂ ਦੀ ਘਾਟ ਕਾਰਨ ਦੋਵਾਂ ਨੂੰ ਬਰੀ ਕੀਤਾ ਗਿਆ ਹੈ ਉੱਥੇ ਹੀ ਪੰਜਾਬ ਪੁਲਿਸ ਨੂੰ ਢੁਕਵੀਂ ਜਾਂਚ ਕਰਨ ਦੇ ਵੀ ਆਦੇਸ਼ ਜਾਰੀ ਕੀਤੇ ਗਏ ਹਨ। ਕਿਹਾ ਜਾ ਰਿਹਾ ਹੈ ਕਿ ਪੁਲਿਸ ਇਸ ਮਾਮਲੇ ਵਿੱਚ ਬਿਲਕੁਲ ਫੇਲ ਸਾਬਤ ਹੋਈ ਹੈ।

Exit mobile version