AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Rape Case: ਗੁਰਦਾਸਪੁਰ ‘ਚ 12 ਸਾਲਾ ਬੱਚੀ ਨਾਲ ਬਲਾਤਕਾਰ, ਹੋਸਟਲ ‘ਚ ਰਹਿੰਦੀ ਸੀ ਵਿਦਿਆਰਥਣ, ਮੁਲਜ਼ਮ ਗ੍ਰਿਫ਼ਤਾਰ

ਗੁਰਦਾਸਪੁਰ 'ਚ 12 ਸਾਲਾ ਵਿਦਿਆਰਥਣ ਨਾਲ ਬਲਾਤਕਾਰ ਹੋਇਆ ਹੈ। ਸਕੂਲ ਦੇ ਅਧਿਆਪਕ 'ਤੇ ਬਲਾਤਕਾਰ ਕਰਨ ਦਾ ਇਲਜ਼ਾਮ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ।

Rape Case: ਗੁਰਦਾਸਪੁਰ 'ਚ 12 ਸਾਲਾ ਬੱਚੀ ਨਾਲ ਬਲਾਤਕਾਰ, ਹੋਸਟਲ 'ਚ ਰਹਿੰਦੀ ਸੀ ਵਿਦਿਆਰਥਣ, ਮੁਲਜ਼ਮ ਗ੍ਰਿਫ਼ਤਾਰ
avtar-singh
| Updated On: 31 Jul 2023 13:39 PM IST
Share
ਗੁਰਦਾਸਪੁਰ ਨਿਊਜ਼। ਬਟਾਲਾ ਦੇ ਇੱਕ ਨਿੱਜੀ ਸਕੂਲ ਵਿੱਚ 12 ਸਾਲਾ ਵਿਦਿਆਰਥਣ ਨਾਲ ਬਲਾਤਕਾਰ (Rape) ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨੂੰ ਸਕੂਲ ਦੇ ਅਧਿਆਪਕ ‘ਤੇ ਹੀ ਅੰਜਾਮ ਦੇਣ ਦੇ ਇਲਜ਼ਮਾ ਲੱਗੇ ਹਨ। ਘਟਨਾ ਦਾ ਪਤਾ ਲੱਗਦਿਆਂ ਹੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸਥਾਨਕ ਪੁਲਿਸ ਨੇ ਲੜਕੀ ਦਾ ਮੈਡੀਕਲ ਕਰਵਾਇਆ। ਫਿਰ ਦੋਸ਼ੀ ਅਧਿਆਪਕ ਖਿਲਾਫ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਬੱਚੀ ਤੋਂ ਕੀਤੀ ਗਈ ਪੁੱਛਗਿੱਛ

ਮਿਲੀ ਜਾਣਕਾਰੀ ਮੁਤਾਬਕ ਬੱਚੀ ਸਕੂਲ ਦੇ ਹੋਸਟਲ ਵਿੱਚ ਰਹਿੰਦੀ ਹੈ। ਮੁਲਜ਼ਮ ਨੇ ਬੀਤੀ ਰਾਤ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਬਾਰੇ ਪਤਾ ਲੱਗਣ ‘ਤੇ ਮਹਿਲਾ ਪੁਲਿਸ ਮੁਲਾਜ਼ਮਾਂ ਨੇ ਹੋਸਟਲ (Hostel) ਵਿੱਚ ਜਾ ਕੇ ਜਾਂਚ ਕੀਤੀ। ਮਹਿਲਾ ਪੁਲਿਸ ਨੇ ਪੀੜਤ ਬੱਚੀ ਤੋਂ ਵੀ ਪੁੱਛਗਿੱਛ ਕੀਤੀ। ਇਸ ਤੋਂ ਬਾਅਦ ਦੋਸ਼ੀ ਅਧਿਆਪਕ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲਿਸ ਮਾਮਲੇ ਦੀ ਅਗਲੇਰੀ ਜਾਂਚ ਵਿੱਚ ਜੁਟੀ ਹੋਈ ਹੈ।

ਮੁਲਜ਼ਮ ਨੇ ਖੁਦ ਨੂੰ ਬੇਕਸੂਰ ਦੱਸਿਆ

ਮੁਲਜ਼ਮ ਅਧਿਆਪਕ ਖੁਦ ਨੂੰ ਬੇਕਸੂਰ ਦੱਸਿਆ ਹੈ। ਉਸ ਨੇ ਕਿਹਾ ਕਿ ਉਸ ਨੂੰ ਗਲਤ ਤਰੀਕੇ ਨਾਲ ਫਸਾਇਆ ਗਿਆ ਹੈ। ਮੁਲਜ਼ਮ ਨੇ ਇਹ ਵੀ ਕਿਹਾ ਹੈ ਕਿ ਉਸ ਕੋਲ ਇਸ ਸਬੰਧੀ ਰਿਕਾਰਡਿੰਗ (Recording) ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਅਜਿਹਾ ਹੁੰਦਾ ਰਿਹਾ ਹੈ ਪਰ ਹੁਣ ਤਸਵੀਰ ਸਪੱਸ਼ਟ ਹੋਣ ਤੋਂ ਬਾਅਦ ਇਹ ਨਵਾਂ ਦੋਸ਼ ਲਗਾਇਆ ਗਿਆ ਹੈ।

ਹੋਸਟਲ ਵਾਰਡਨ ਦੀ ਜ਼ਿੰਮੇਵਾਰੀ ਤੈਅ ਕੀਤੀ

ਮੁਲਜ਼ਮ ਅਧਿਆਪਕ ਨੇ ਕਿਹਾ ਕਿ ਕੀ ਸਹੀ ਹੈ ਅਤੇ ਕੀ ਨਹੀਂ ਇਹ ਸਬੂਤਾਂ ਤੋਂ ਪਤਾ ਲੱਗੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਦਫ਼ਤਰ ਵੱਖਰਾ ਹੈ ਅਤੇ ਉਹ ਹੋਸਟਲ ਨਹੀਂ ਜਾਂਦਾ। ਇਹ ਹੋਸਟਲ ਵਾਰਡਨ ਦੀ ਜ਼ਿੰਮੇਵਾਰੀ ਹੈ ਅਤੇ ਉਹ ਦੱਸ ਸਕਦਾ ਹੈ ਕਿ ਅੰਦਰ ਕੌਣ ਗਿਆ, ਕੌਣ ਨਹੀਂ ਗਿਆ ਅਤੇ ਕੀ ਹੋਇਆ।

ਪੁਲਿਸ ਹੋਸਟਲ ਵਾਰਡਨ ਤੋਂ ਕਰੇਗੀ ਪੁੱਛਗਿੱਛ

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹੋਸਟਲ ਵਿੱਚ ਬੱਚੀ ਨਾਲ ਬਲਾਤਕਾਰ ਕੀਤਾ ਗਿਆ। ਪੁਲਿਸ ਹੁਣ ਹੋਸਟਲ ਵਾਰਡਨ ਤੋਂ ਵੀ ਪੁੱਛਗਿੱਛ ਕਰੇਗੀ। ਕੁੜੀ ਦਾ ਸਿਰ ਦਰਦ ਹੋ ਰਿਹਾ ਸੀ। ਵਾਰਡਨ ਤੋਂ ਦਵਾਈ ਲੈਣ ਤੋਂ ਬਾਅਦ ਵੀ ਜੇਕਰ ਸਮੱਸਿਆ ਵੱਧ ਗਈ ਤਾਂ ਡਾਕਟਰੀ ਜਾਂਚ ਕਰਵਾਈ ਗਈ। ਇਸ ਤੋਂ ਬਾਅਦ ਪੀੜਤਾ ਪਰਿਵਾਰ ਸਮੇਤ ਆਈ ਅਤੇ ਸ਼ਿਕਾਇਤ ਦਿੱਤੀ। ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...