AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2027

Shocking News: ਖੂਨ ਨਾਲ ਲੱਥਪੱਥ ਕੱਪੜੇ, ਪ੍ਰਾਈਵੇਟ ਪਾਰਟ ‘ਤੇ ਸੱਟ, ਮਹਾਕਾਲ ਦੀ ਨਗਰੀ ‘ਚ ਨਿਰਭਯਾ ਵਰਗੀ ਘਟਨਾ, ਸੀਸੀਟੀਵੀ ਆਇਆ ਸਾਹਮਣੇ

Rape With Minor Girl in Ujjain: ਉਜੈਨ 'ਚ ਨਾਬਾਲਗ ਨਾਲ ਰੇਪ ਦੀ ਦਰਦਨਾਕ ਘਟਨਾ ਨੇ ਝੰਜੋੜ ਕੇ ਰੱਖ ਦਿੱਤਾ ਹੈ। ਨਾਬਾਲਗ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਮਿਲੇ ਹਨ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਨਾਬਾਲਗ ਉਜੈਨ ਕਿਵੇਂ ਪਹੁੰਚੀ ਅਤੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲੋਕ ਕੌਣ ਸਨ।

Shocking News: ਖੂਨ ਨਾਲ ਲੱਥਪੱਥ ਕੱਪੜੇ, ਪ੍ਰਾਈਵੇਟ ਪਾਰਟ 'ਤੇ ਸੱਟ, ਮਹਾਕਾਲ ਦੀ ਨਗਰੀ 'ਚ ਨਿਰਭਯਾ ਵਰਗੀ ਘਟਨਾ, ਸੀਸੀਟੀਵੀ ਆਇਆ ਸਾਹਮਣੇ
tv9-punjabi
| Published: 27 Sep 2023 13:33 PM IST
Share

ਮਹਾਕਾਲ ਦੀ ਨਗਰੀ ਉਜੈਨ ‘ਚ ਨਿਰਭਯਾ ਵਰਗੀ ਦਰਦਨਾਕ ਘਟਨਾ ਸਾਹਮਣੇ ਆਈ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਪੀੜਤਾ ਦਾ ਮੈਡੀਕਲ ਕਰਵਾਇਆ ਅਤੇ ਬਲਾਤਕਾਰ ਦੀ ਪੁਸ਼ਟੀ ਕਰਨ ਤੋਂ ਬਾਅਦ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਜਾਂਚ ਲਈ ਐਸਆਈਟੀ ਟੀਮ ਬਣਾਈ ਹੈ। ਇਸ ਤੋਂ ਇਲਾਵਾ ਇਲਾਕੇ ਦੇ 400 ਤੋਂ ਵੱਧ ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਨੂੰ ਮਿਲੇ ਸੀਸੀਟੀਵੀ ਵਿੱਚ ਨਾਬਾਲਗ ਗਲੀਆਂ ਵਿੱਚ ਘੁੰਮਦਾ ਨਜ਼ਰ ਆ ਰਹੀ ਹੈ। ਉਸ ਦੇ ਸਰੀਰ ਦੇ ਕੱਪੜੇ ਖੂਨ ਨਾਲ ਭਰੇ ਹੋਏ ਹਨ। ਉਹ ਢਾਈ ਘੰਟੇ ਭਟਕਦੀ ਰਹੀ ਪਰ ਕਿਸੇ ਨੇ ਉਸ ਦੀ ਮਦਦ ਨਹੀਂ ਕੀਤੀ। ਹਾਲਾਂਕਿ ਕਿਸੇ ਤਰ੍ਹਾਂ ਪੁਲਿਸ ਨੂੰ ਨਾਬਾਲਗ ਦੀ ਹਾਲਤ ਬਾਰੇ ਜਾਣਕਾਰੀ ਮਿਲੀ। ਇਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਸ ਨੂੰ ਥਾਣੇ ਲੈ ਗਈ। ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਤੁਰੰਤ ਮੈਡੀਕਲ ਲਈ ਹਸਪਤਾਲ ਭੇਜ ਦਿੱਤਾ ਗਿਆ।

ਮੈਡੀਕਲ ਰਿਪੋਰਟ ਨੇ ਪੁਸ਼ਟੀ ਕੀਤੀ ਹੈ ਕਿ ਨਾਬਾਲਿਗ ਨਾਲ ਰੇਪ ਕੀਤਾ ਗਿਆ ਸੀ। ਇਸ ਤੋਂ ਬਾਅਦ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਇੰਦੌਰ ਦੇ ਹਸਪਤਾਲ ਭੇਜ ਦਿੱਤਾ ਗਿਆ। ਡਾਕਟਰਾਂ ਦੀ ਟੀਮ ਨੇ ਉਸ ਦਾ ਆਪਰੇਸ਼ਨ ਕੀਤਾ ਹੈ, ਜਿਸ ਤੋਂ ਬਾਅਦ ਉਸ ਦੀ ਹਾਲਤ ‘ਚ ਸੁਧਾਰ ਹੋ ਰਿਹਾ ਹੈ। ਹਾਲਾਂਕਿ ਇਸ ਘਟਨਾ ਨੇ ਨਾ ਸਿਰਫ਼ ਬਾਬਾ ਮਹਾਕਾਲ ਦੇ ਸ਼ਹਿਰ ਨੂੰ ਸ਼ਰਮਸਾਰ ਕੀਤਾ ਹੈ ਸਗੋਂ ਪੁਲਿਸ ਨੂੰ ਵੀ ਹੈਰਾਨ ਹੋਣ ਲਈ ਮਜ਼ਬੂਰ ਕਰ ਦਿੱਤਾ ਹੈ ਕਿ ਨਾਬਾਲਿਗ ਨਾਲ ਅਜਿਹਾ ਜ਼ੁਲਮ ਕਿਸਨੇ ਕੀਤਾ।

ਐਸਪੀ ਸਚਿਨ ਸ਼ਰਮਾ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਮੁਰਲੀਪੁਰਾ ਇਲਾਕੇ ਵਿੱਚ ਇੱਕ ਨਾਬਾਲਗ ਅਰਧ ਨਗਨ ਹਾਲਤ ਵਿੱਚ ਘੁੰਮ ਰਹੀ ਹੈ। ਸੂਚਨਾ ਤੋਂ ਬਾਅਦ ਉਸ ਨੂੰ ਤੁਰੰਤ ਥਾਣੇ ਲਿਆਂਦਾ ਗਿਆ, ਜਿੱਥੇ ਉਹ ਕੁਝ ਵੀ ਦੱਸਣ ਦੀ ਸਥਿਤੀ ਵਿਚ ਨਹੀਂ ਸੀ। ਜਦੋਂ ਉਸ ਦੀ ਮੈਡੀਕਲ ਜਾਂਚ ਕਰਵਾਈ ਗਈ ਤਾਂ ਸਾਹਮਣੇ ਆਇਆ ਕਿ ਉਸ ਨਾਲ ਬਲਾਤਕਾਰ ਹੋਇਆ ਹੈ। ਡਾਕਟਰ ਨੇ ਦੱਸਿਆ ਕਿ ਉਸ ਦੇ ਪ੍ਰਾਈਵੇਟ ਪਾਰਟ ‘ਤੇ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਕਾਰਨ ਉਸ ਨੂੰ ਇਲਾਜ ਲਈ ਤੁਰੰਤ ਇੰਦੌਰ ਭੇਜ ਦਿੱਤਾ ਗਿਆ ਹੈ।

ਉਨ੍ਹਾਂ ਨੇ ਦੱਸਿਆ ਕਿ ਜਦੋਂ ਨਾਬਾਲਗ ਤੋਂ ਉਸ ਨਾਲ ਵਾਪਰੀ ਘਟਨਾ ਬਾਰੇ ਜਾਣਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਦੀ ਬੋਲੀ ਉੱਤਰ ਪ੍ਰਦੇਸ਼ ਅਤੇ ਬਿਹਾਰ ਵਰਗੀ ਨਿਕਲੀ। ਨਾਬਾਲਗ ਦੀ ਹਾਲਤ ਬਹੁਤ ਖਰਾਬ ਸੀ ਇਸ ਲਈ ਉਸ ਤੋਂ ਹੋਰ ਪੁੱਛਗਿੱਛ ਨਹੀਂ ਕੀਤੀ ਗਈ। ਸਚਿਨ ਸ਼ਰਮਾ ਨੇ ਦੱਸਿਆ ਕਿ ਨਾਬਾਲਗ ਨਾਲ ਰੇਪ ਦੀ ਪੁਸ਼ਟੀ ਹੁੰਦੇ ਹੀ ਐਸਆਈਟੀ ਟੀਮ ਦਾ ਗਠਨ ਕੀਤਾ ਗਿਆ ਅਤੇ ਇਲਾਕੇ ਦੇ 400 ਤੋਂ ਵੱਧ ਕੈਮਰਿਆਂ ਦੀ ਫੁਟੇਜ ਦੇਖ ਕੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ।

ਖੂਨ ਨਾਲ ਲਾਲ ਸਨ ਕਪੜੇ

ਪੁਲਿਸ ਵੱਲੋਂ ਜਾਰੀ ਕੀਤੀ ਗਈ ਬੜਨਗਰ ਰੋਡ ਅਤੇ ਸਿੰਘਸਥ ਬਾਈਪਾਸ ਇਲਾਕੇ ਦੇ ਸੀਸੀਟੀਵੀ ਫੁਟੇਜ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਨਾਬਾਲਿਗ ਦੇ ਕੱਪੜੇ ਖੂਨ ਨਾਲ ਭਰੇ ਹੋਏ ਸਨ ਅਤੇ ਉਹ ਬੁਰੀ ਹਾਲਤ ਵਿੱਚ ਘੁੰਮ ਰਹੀ ਸੀ। ਨਾਬਾਲਗ ਉਜੈਨ ਦੀ ਵਸਨੀਕ ਨਹੀਂ ਸੀ, ਇਸ ਲਈ ਉਸ ਨੂੰ ਕਿਸੇ ਇਲਾਕੇ ਦੀ ਕੋਈ ਜਾਣਕਾਰੀ ਨਹੀਂ ਸੀ। ਉਸ ਨੇ ਕੁਝ ਲੋਕਾਂ ਨਾਲ ਗੱਲ ਕਰਨ ਦੀ ਕੋਸ਼ਿਸ਼ ਵੀ ਕੀਤੀ ਪਰ ਸ਼ਾਇਦ ਉਹ ਉਸ ਦੀ ਭਾਸ਼ਾ ਨਹੀਂ ਸਮਝ ਸਕੇ।

ਉਜੈਨ ਕਿਵੇਂ ਪਹੁੰਚੀ ਨਾਬਾਲਿਗ… ਜਾਂਚ ਜਾਰੀ

ਜਾਂਚ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਨਾਬਾਲਗ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਦਾ ਰਹਿਣ ਵਾਲੀ ਹੈ। ਸ਼ਾਇਦ ਉਹ ਪਹਿਲਾਂ ਕਦੇ ਉਜੈਨ ਨਹੀਂ ਆਈ ਸੀ।ਪੁਲਿਸ ਲਈ ਜਾਂਚ ਦਾ ਵਿਸ਼ਾ ਹੈ ਕਿ ਨਾਬਾਲਗ ਇੱਥੇ ਕਿਵੇਂ ਪਹੁੰਚੀ ਅਤੇ ਕਿਸ ਨੇ ਉਸ ਨਾਲ ਰੇਪ ਕੀਤਾ।

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...