ਅੰਮ੍ਰਿਤਸਰ ‘ਚ ਰੈਜ਼ੀਡੈਂਟ ਡਾਕਟਰ ਨਾਲ ਨੌਜਵਾਨਾਂ ਵੱਲੋਂ ਛੇੜਛਾੜ, ACP ਬੋਲੇ- ਲੁੱਟ ਦੀ ਕੋਸ਼ਿਸ਼ ਦਾ ਮਾਮਲਾ
ਅੰਮ੍ਰਿਤਸਰ ਦੇ ਸ੍ਰੀ ਗੁਰੂ ਨਾਨਕ ਹਸਪਤਾਲ ਦੀ ਮਹਿਲਾ ਰੈਜ਼ੀਡੈਂਟ ਡਾਕਟਰ ਨਾਲ ਦੋ ਨੌਜਵਾਨਾਂ ਵੱਲੋਂ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਰੈਜ਼ੀਡੈਂਟ ਡਾਕਟਰ ਆਪਣੀ ਡਿਊਟੀ ਖਤਮ ਕਰਕੇ ਆਪਣੇ ਕਮਰੇ 'ਚ ਜਾ ਰਹੀ ਸੀ ਤਾਂ ਬਾਈਕ ਸਵਾਰ ਦੋ ਨੌਜਵਾਨਾਂ ਨੇ ਉਸ ਨਾਲ ਛੇੜਛਾੜ ਕੀਤੀ।
ਕੋਲਕਾਤਾ ‘ਚ ਸਿਖਿਆਰਥੀ ਡਾਕਟਰ ਨਾਲ ਜ਼ਬਰ-ਜਨਾਹ ਅਤੇ ਕਤਲ ਦਾ ਮਾਮਲਾ ਅਜੇ ਸੁਲਝਿਆ ਨਹੀਂ ਸੀ ਕਿ ਪੰਜਾਬ ‘ਚ ਡਾਕਟਰਾਂ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ। ਅੰਮ੍ਰਿਤਸਰ ਦੇ ਸ੍ਰੀ ਗੁਰੂ ਨਾਨਕ ਹਸਪਤਾਲ ਦੀ ਮਹਿਲਾ ਰੈਜ਼ੀਡੈਂਟ ਡਾਕਟਰ ਨਾਲ ਦੋ ਨੌਜਵਾਨਾਂ ਵੱਲੋਂ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਰੈਜ਼ੀਡੈਂਟ ਡਾਕਟਰ ਆਪਣੀ ਡਿਊਟੀ ਖਤਮ ਕਰਕੇ ਆਪਣੇ ਕਮਰੇ ‘ਚ ਜਾ ਰਹੀ ਸੀ ਤਾਂ ਬਾਈਕ ਸਵਾਰ ਦੋ ਨੌਜਵਾਨਾਂ ਨੇ ਉਸ ਨਾਲ ਛੇੜਛਾੜ ਕੀਤੀ। ਜਿਸ ਤੋਂ ਬਾਅਦ ਪ੍ਰਿੰਸੀਪਲ ਦੀ ਤਰਫੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਫਿਲਹਾਲ ਪੁਲਿਸ ਬਦਮਾਸ਼ਾਂ ਦੀ ਭਾਲ ਕਰ ਰਹੀ ਹੈ।
ਨੌਜਵਾਨ ਦੀ ਇਸ ਹਰਕਤ ਤੋਂ ਡਾਕਟਰ ਡਰ ਗਈ ਅਤੇ ਆਪਣੀ ਜਾਨ ਬਚਾਉਣ ਲਈ ਭੱਜੀ। ਇਸ ਤੋਂ ਬਾਅਦ ਉਸ ਨੇ ਇਹ ਗੱਲ ਵਾਰਡ ਦੇ ਹੋਰ ਡਾਕਟਰਾਂ ਨੂੰ ਦੱਸੀ ਅਤੇ ਮਾਮਲਾ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਤੱਕ ਪਹੁੰਚਿਆ। ਇਸ ਤੋਂ ਬਾਅਦ ਪ੍ਰਿੰਸੀਪਲ ਡਾਕਟਰ ਰਾਜੀਵ ਦੇਵਗਨ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ।
ਪੁਲਿਸ ਨੇ ਮਾਮਲਾ ਦਰਜ ਕਰ ਲਿਆ
ਪੁਲਿਸ ਨੇ ਦੇਰ ਰਾਤ ਇਸ ਸਬੰਧੀ ਕੇਸ ਦਰਜ ਕਰਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਪੁਲਿਸ ਆਸ-ਪਾਸ ਲੱਗੇ ਸਾਰੇ ਸੀਸੀਟੀਵੀ ਸਕੈਨ ਕਰ ਕੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਸ਼ਿਕਾਇਤ ਦੇ ਬਾਵਜੂਦ ਮਹਿਲਾ ਡਾਕਟਰ ਬੇਹੱਦ ਡਰ ਅਤੇ ਘਬਰਾਹਟ ‘ਚ ਹੈ।
ਕਲਕੱਤਾ ਜ਼ਬਰ-ਜਨਾਹ ਅਤੇ ਕਤਲ ਕਾਂਡ ਤੋਂ ਬਾਅਦ ਪੰਜਾਬ ਸਰਕਾਰ ਨੇ ਪੱਤਰ ਜਾਰੀ ਕੀਤਾ ਸੀ ਕਿ ਜੇਕਰ ਕਿਸੇ ਰੈਜ਼ੀਡੈਂਟ ਡਾਕਟਰ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਪੁਲਿਸ 6 ਘੰਟਿਆਂ ਦੇ ਅੰਦਰ ਮਾਮਲਾ ਦਰਜ ਕਰੇ। ਜਿਸ ਤੋਂ ਬਾਅਦ ਪੁਲਿਸ ਇਨ੍ਹਾਂ ਮਾਮਲਿਆਂ ‘ਚ ਬੇਹੱਦ ਸਖ਼ਤੀ ਦਿਖਾ ਰਹੀ ਹੈ।
ਮਾਮਲਾ ਲੁੱਟ ਦੀ ਨੀਅਤ ਦਾ ਸੀ : ਏ.ਸੀ.ਪੀ
ਏਸੀਪੀ ਮਨਿੰਦਰ ਪਾਲ ਸਿੰਘ ਨੇ ਦੱਸਿਆ ਕਿ 2 ਸਤੰਬਰ ਦੀ ਰਾਤ ਨੂੰ ਇੱਕ ਔਰਤ ਆਪਣੀ ਡਿਊਟੀ ਕਰਕੇ ਆਪਣੇ ਹੋਸਟਲ ਵਿੱਚ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਇਹ ਕੋਈ ਛੇੜਛਾੜ ਦਾ ਮਾਮਲਾ ਨਹੀਂ ਹੈ, ਇਹ ਲੁੱਟ ਦੀ ਨੀਅਤ ਦਾ ਮਾਮਲਾ ਹੈ। ਜਿੱਥੇ ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ‘ਤੇ ਅਫਵਾਹ ਫੈਲਾਈ ਜਾ ਰਹੀ ਹੈ ਕਿ ਮਹਿਲਾ ਡਾਕਟਰ ਨਾਲ ਛੇੜਛਾੜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨ ਚੋਰੀ ਦੀ ਨੀਅਤ ਨਾਲ ਦਾਖਲ ਹੋਇਆ ਸੀ ਅਤੇ ਉਸ ਨੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਡਾਕਟਰ ਡਰ ਗਿਆ ਅਤੇ ਹੋਸਟਲ ਦੇ ਅੰਦਰ ਭੱਜ ਗਿਆ।
ਇਹ ਵੀ ਪੜ੍ਹੋ
ਇਹ ਵੀ ਪੜ੍ਹੋ: Kolkata Rape Murder Case: ਸੀਬੀਆਈ ਅਤੇ ਪੁਲਿਸ ਦੇ ਰਿਕਾਰਡ ਵਿੱਚ ਅੰਤਰ ਕਿਉਂ? ਸੁਪਰੀਮ ਕੋਰਟ ਚ ਸੁਣਵਾਈ