ਸੁਲਤਾਨਪੁਰ ਲੋਧੀ ‘ਚ ਗੰਨ ਪੁਆਇੰਟ ‘ਤੇ ਵੱਡੀ ਲੁੱਟ; ਫਾਈਨਾਂਸ ਕੰਪਨੀ ਦੇ ਦਫ਼ਤਰ ਤੋਂ ਲੁੱਟੀ ਨਕਦੀ, ਲੁੱਟੇਰੇ ਫਰਾਰ
ਸੁਲਤਾਨਪੁਰ ਲੋਧੀ ਵਿੱਚ ਪੰਜ ਨਕਾਬਪੋਸ਼ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਫਾਈਨਾਂਸ ਕੰਪਨੀ ਦੀ ਬ੍ਰਾਂਚ 'ਚ ਲੁਟੇਰਿਆਂ ਨੇ ਕੈਸ਼ੀਅਰ ਨੂੰ ਬੰਦੂਕ ਦੀ ਨੋਕ 'ਤੇ ਬੰਧਕ ਬਣਾ ਕੇ 72 ਹਜ਼ਾਰ ਰੁਪਏ ਦੀ ਲੁੱਟ ਕੀਤੀ।
ਕਪੂਰਥਲਾ ਨਿਊਜ਼। ਸੁਲਤਾਨਪੁਰ ਲੋਧੀ ਦੇ ਸਭ ਤੋਂ ਵੱਧ ਭੀੜ-ਭੜੱਕੇ ਵਾਲੇ ਇਲਾਕੇ ਚੌਕ ਚੇਲੀਅਨ ‘ਚ ਦਿਨ-ਦਿਹਾੜੇ ਪੰਜ ਨਕਾਬਪੋਸ਼ ਲੁਟੇਰਿਆਂ ਨੇ ਪਿਸਤੌਲ ਦੀ ਨੋਕ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਚੌਕ ਚੇਲੀਆ ਨੇੜੇ ਸਥਿਤ ਫਿਊਜ਼ਨ ਮਾਈਕਰੋ ਫਾਈਨਾਂਸ ਕੰਪਨੀ (Finance company) ਦੀ ਬ੍ਰਾਂਚ ‘ਚ ਲੁਟੇਰਿਆਂ ਨੇ ਕੈਸ਼ੀਅਰ ਨੂੰ ਬੰਦੂਕ ਦੀ ਨੋਕ ‘ਤੇ ਬੰਧਕ ਬਣਾ ਕੇ 72 ਹਜ਼ਾਰ ਰੁਪਏ ਲੁੱਟ ਲਏ।
ਲੁਟੇਰੇ ਸ਼ਾਖਾ ਦੇ ਮੁਲਾਜ਼ਮਾਂ ਦੇ ਪੰਜ ਮੋਬਾਈਲ, ਸੀਸੀਟੀਵੀ ਦਾ ਡੀਵੀਆਰ ਵੀ ਲੈ ਗਏ ਹਨ।


