ਫਰੀਦਕੋਟ ‘ਚ ਪੁਲਿਸ ਨੇ 6 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ, ਅਪਰਾਧ ਕਰਨ ਦੀ ਬਣਾ ਰਹੇ ਸਨ ਯੋਜਨਾ

Updated On: 

14 Oct 2025 19:41 PM IST

ਡੀਐਸਪੀ ਅਵਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਕੋਟਕਪੂਰਾ ਸਿਟੀ ਪੁਲਿਸ ਸਟੇਸ਼ਨ ਵਿਖੇ ਕੇਸ ਦਰਜ ਕਰ ਲਿਆ ਹੈ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਗਿਰੋਹ ਦੇ ਮੈਂਬਰਾਂ ਖ਼ਿਲਾਫ਼ ਪਹਿਲਾਂ ਹੀ ਨਸ਼ਾ ਤਸਕਰੀ, ਡਕੈਤੀ, ਸੰਗਠਿਤ ਅਪਰਾਧ ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਛੇ ਮਾਮਲੇ ਦਰਜ ਹਨ। ਮੁਲਜ਼ਮਾਂ ਨੂੰ ਹੁਣ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛਗਿੱਛ ਲਈ ਰਿਮਾਂਡ 'ਤੇ ਲਿਆ ਜਾ ਰਿਹਾ ਹੈ।

ਫਰੀਦਕੋਟ ਚ ਪੁਲਿਸ ਨੇ 6 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ, ਅਪਰਾਧ ਕਰਨ ਦੀ ਬਣਾ ਰਹੇ ਸਨ ਯੋਜਨਾ
Follow Us On

ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਸਿਟੀ ਪੁਲਿਸ ਸਟੇਸ਼ਨ ਨੇ ਅਪਰਾਧ ਨੂੰ ਵਾਪਰਨ ਤੋਂ ਪਹਿਲਾਂ ਹੀ ਡਕੈਤੀ ਦੀ ਯੋਜਨਾ ਬਣਾ ਰਹੇ ਇੱਕ ਗਿਰੋਹ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਹ ਜਾਣਕਾਰੀ ਡੀਐਸਪੀ (ਇਨਵੈਸਟਿਗੈਸ਼ਨ) ਫਰੀਦਕੋਟ, ਅਵਤਾਰ ਸਿੰਘ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਦੋਸ਼ੀਆਂ ਦੀ ਪਛਾਣ ਆਕਾਸ਼ਦੀਪ ਸਿੰਘ, ਦਵਿੰਦਰ ਸਿੰਘ, ਆਕਾਸ਼ ਸਿੰਘ, ਜਗਸੀਰ ਸਿੰਘ, ਸੰਦੀਪ ਸਿੰਘ ਅਤੇ ਗੁਰਪਿੰਦਰ ਸਿੰਘ ਵਜੋਂ ਹੋਈ ਹੈ।

ਸਾਰੇ ਮੁਲਜ਼ਮਾ ਕੋਟਕਪੂਰਾ ਦੇ ਰਹਿਣ ਵਾਲੇ ਹਨ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਲੋਹੇ ਦੀ ਪਾਈਪ, ਇੱਕ ਹੈਂਡਲ, ਇੱਕ ਕਿਰਪਾਨ, ਇੱਕ ਲੱਕੜ ਦਾ ਡੰਡਾ (ਕਹੀ ਦਸਤਾ), ਇੱਕ ਹਾਕੀ ਸਟਿਕ, ਇੱਕ ਟੂਟੀ ਦਾ ਹੈਂਡਲ ਅਤੇ ਇੱਕ ਕੁੱਦਲ ਬਰਾਮਦ ਕੀਤਾ ਹੈ।

ਜਾਣੋ ਡੀਐਸਪੀ ਨੇ ਕੀ ਕਿਹਾ?

ਡੀਐਸਪੀ ਅਵਤਾਰ ਸਿੰਘ ਨੇ ਦੱਸਿਆ ਕਿ ਐਸਐਸਪੀ ਡਾ: ਪ੍ਰਗਿਆ ਜੈਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀਐਸਪੀ ਕੋਟਕਪੂਰਾ ਸੰਜੀਵ ਕੁਮਾਰ ਅਤੇ ਐਸਐਚਓ ਸਿਟੀ ਇੰਸਪੈਕਟਰ ਚਮਕੌਰ ਸਿੰਘ, ਏਐਸਆਈ ਸੁਖਦੇਵ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਕੋਟਕਪੂਰਾ ਦੇ ਬੱਤੀਆਂ ਵਾਲਾ ਚੌਕ ਵਿੱਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ।

ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕੁਝ ਦੋਸ਼ੀ, ਜੋ ਪਹਿਲਾਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ। ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਮੋਗਾ ਰੋਡ ਲੱਕੜ ਮੰਡੀ ਨੇੜੇ ਇੱਕ ਕੱਚੀ ਸੜਕ ‘ਤੇ ਡਕੈਤੀ ਦੀ ਯੋਜਨਾ ਬਣਾ ਰਹੇ ਸਨ। ਸੂਚਨਾ ‘ਤੇ ਤੁਰੰਤ ਕਾਰਵਾਈ ਕਰਦੇ ਹੋਏ। ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੀ ਅਤੇ ਛੇ ਦੋਸ਼ੀਆਂ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ।

ਰਿਮਾਂਡ ‘ਤੇ ਲੈ ਕੇ ਕੀਤੀ ਜਾਵੇਗੀ ਪੁੱਛਗਿੱਛ- ਡੀਐਸਪੀ

ਡੀਐਸਪੀ ਅਵਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਕੋਟਕਪੂਰਾ ਸਿਟੀ ਪੁਲਿਸ ਸਟੇਸ਼ਨ ਵਿਖੇ ਕੇਸ ਦਰਜ ਕਰ ਲਿਆ ਹੈ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਗਿਰੋਹ ਦੇ ਮੈਂਬਰਾਂ ਖ਼ਿਲਾਫ਼ ਪਹਿਲਾਂ ਹੀ ਨਸ਼ਾ ਤਸਕਰੀ, ਡਕੈਤੀ, ਸੰਗਠਿਤ ਅਪਰਾਧ ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਛੇ ਮਾਮਲੇ ਦਰਜ ਹਨ। ਮੁਲਜ਼ਮਾਂ ਨੂੰ ਹੁਣ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛਗਿੱਛ ਲਈ ਰਿਮਾਂਡ ‘ਤੇ ਲਿਆ ਜਾ ਰਿਹਾ ਹੈ।