ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

SBI ਸੇਵਾ ਕੇਂਦਰ ‘ਚ ਲੁੱਟ ਦੀ ਵਾਰਦਾਤ, ਨਕਾਬਪੋਸ਼ ਲੁਟੇਰਿਆਂ ਨੇ ਪਿਸਤੌਲ ਦੀ ਨੋਕ ‘ਤੇ ਲੁੱਟੀ ਡੇਢ ਲੱਖ ਦੀ ਨਕਦੀ

ਗੁਰਦਾਸਪੁਰ ਦੇ ਪਿੰਡ ਭੱਟੀਆਂ 'ਚ ਲੁੱਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਡੇਢ ਲੱਖ ਰੁਪਏ ਤੋਂ ਵਧ ਦੀ ਰਾਸ਼ੀ ਦੀ ਲੁੱਟ ਕੀਤੀ ਹੈ। ਇਹ ਪੂਰੀ ਵਾਰਦਾਤ ਸੀਸੀਟੀਵੀ ਵਿੱਚ ਕੈਦ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

SBI ਸੇਵਾ ਕੇਂਦਰ 'ਚ ਲੁੱਟ ਦੀ ਵਾਰਦਾਤ, ਨਕਾਬਪੋਸ਼ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਲੁੱਟੀ ਡੇਢ ਲੱਖ ਦੀ ਨਕਦੀ
Follow Us
avtar-singh
| Updated On: 23 Aug 2023 09:57 AM IST
ਗੁਰਦਾਸਪੁਰ ਨਿਊਜ਼। ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭੱਟੀਆਂ ਵਿੱਚ ਸਥਿਤ ਐਸਬੀਆਈ ਸੇਵਾ ਕੇਂਦਰ ਤੋਂ ਪਿਸਤੌਲ ਦੀ ਨੋਕ ਤੇ ਡੇਢ ਲੱਖ ਰੁਪਏ ਤੋਂ ਵਧ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਦੱਸ ਦਈਏ ਕਿ 3 ਨਕਾਬਪੋਸ਼ ਲੁਟੇਰਿਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਮੁਲਜ਼ਮ ਸੈਂਟਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਏ, ਜਿਸ ਦੀ ਫੁਟੇਜ ਲੈ ਕੇ ਪੁਲਿਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਲੁੱਟ ਦਾ ਮਾਮਲਾ ਦਰਜ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਰਾਜੇਸ਼ ਅਗਨੀਹੋਤਰੀ ਪੁੱਤਰ ਮਨੋਹਰ ਲਾਲ ਵਾਸੀ ਗਹੋਤ ਭੱਟੀ ਸਟੇਟ ਬੈਂਕ ਨੇੜੇ ਮਨੀ ਟਰਾਂਸਫਰ ਸੇਵਾ ਕੇਂਦਰ ਵਿਖੇ ਕੰਮ ਕਰਦਾ ਹੈ। ਉਹ ਆਪਣੇ ਬੇਟੇ ਨਾਲ ਦੁਕਾਨ ‘ਤੇ ਸੀ। ਇਸ ਦੌਰਾਨ 3 ਨਕਾਬਪੋਸ਼ ਨੌਜਵਾਨ ਉਸ ਦੀ ਦੁਕਾਨ ‘ਤੇ ਆਏ। ਅੰਦਰ ਆਉਂਦਿਆਂ ਹੀ ਉਨ੍ਹਾਂ ਨੇ ਰਾਜੇਸ਼ ਕੁਮਾਰ ਅਤੇ ਉਸ ਦੇ ਪੁੱਤਰ ‘ਤੇ ਪਿਸਤੌਲ ਤਾਣ ਦਿੱਤੀ।

ਘਟਨਾ ਦੇ ਸਮੇਂ ਦੁਕਾਨ ‘ਚ 3 ਲੋਕ ਮੌਜੂਦ ਸਨ

ਰਾਜੇਸ਼ ਮੁਤਾਬਕ ਲੁਟੇਰਿਆਂ ਨੇ ਪਿਸਤੌਲ ਦੇ ਬੱਟ ਨਾਲ ਹਮਲਾ ਵੀ ਕੀਤਾ ਅਤੇ ਨਕਦੀ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਪਲਕ ਝਪਕਦਿਆਂ ਹੀ ਉਨ੍ਹਾਂ ਦੇ ਗਲੇ ਵਿਚੋਂ ਡੇਢ ਲੱਖ ਰੁਪਏ ਕੱਢ ਲਏ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਡੀਐਸਪੀ ਰਾਜਬੀਰ ਸਿੰਘ ਨੇ ਪੁਲਿਸ ਟੀਮ ਸਮੇਤ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ। ਡੀਐਸਪੀ ਰਾਜਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੌਕੇ ਤੇ ਜਾ ਕੇ ਜਾਂਚ ਕੀਤੀ। ਪੀੜਤ ਦੁਕਾਨਦਾਰ ਦੇ ਬਿਆਨ ਦਰਜ ਕਰ ਲਏ ਗਏ ਹਨ। ਘਟਨਾ ਦੇ ਸਮੇਂ ਦੁਕਾਨ ਦੇ ਅੰਦਰ 3 ਹੋਰ ਲੋਕ ਮੌਜੂਦ ਸਨ। ਉਨ੍ਹਾਂ ਦੇ ਬਿਆਨ ਵੀ ਦਰਜ ਕਰ ਲਏ ਗਏ ਹਨ। ਸੀਸੀਟੀਵੀ ਫੁਟੇਜ ਵਿੱਚ ਮੁਲਜ਼ਮ ਪਿਸਤੌਲ ਤਾਣਦੇ ਹੋਏ ਨਜ਼ਰ ਆ ਰਹੇ ਹਨ। ਲੁਟੇਰਿਆਂ ਨੇ ਮੂੰਹ ਢੱਕਿਆ ਹੋਇਆ ਹੈ, ਪਰ ਉਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...