SBI ਸੇਵਾ ਕੇਂਦਰ ‘ਚ ਲੁੱਟ ਦੀ ਵਾਰਦਾਤ, ਨਕਾਬਪੋਸ਼ ਲੁਟੇਰਿਆਂ ਨੇ ਪਿਸਤੌਲ ਦੀ ਨੋਕ ‘ਤੇ ਲੁੱਟੀ ਡੇਢ ਲੱਖ ਦੀ ਨਕਦੀ

Updated On: 

23 Aug 2023 09:57 AM

ਗੁਰਦਾਸਪੁਰ ਦੇ ਪਿੰਡ ਭੱਟੀਆਂ 'ਚ ਲੁੱਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਡੇਢ ਲੱਖ ਰੁਪਏ ਤੋਂ ਵਧ ਦੀ ਰਾਸ਼ੀ ਦੀ ਲੁੱਟ ਕੀਤੀ ਹੈ। ਇਹ ਪੂਰੀ ਵਾਰਦਾਤ ਸੀਸੀਟੀਵੀ ਵਿੱਚ ਕੈਦ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

SBI ਸੇਵਾ ਕੇਂਦਰ ਚ ਲੁੱਟ ਦੀ ਵਾਰਦਾਤ, ਨਕਾਬਪੋਸ਼ ਲੁਟੇਰਿਆਂ ਨੇ ਪਿਸਤੌਲ ਦੀ ਨੋਕ ਤੇ ਲੁੱਟੀ ਡੇਢ ਲੱਖ ਦੀ ਨਕਦੀ
Follow Us On

ਗੁਰਦਾਸਪੁਰ ਨਿਊਜ਼। ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭੱਟੀਆਂ ਵਿੱਚ ਸਥਿਤ ਐਸਬੀਆਈ ਸੇਵਾ ਕੇਂਦਰ ਤੋਂ ਪਿਸਤੌਲ ਦੀ ਨੋਕ ਤੇ ਡੇਢ ਲੱਖ ਰੁਪਏ ਤੋਂ ਵਧ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਦੱਸ ਦਈਏ ਕਿ 3 ਨਕਾਬਪੋਸ਼ ਲੁਟੇਰਿਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਮੁਲਜ਼ਮ ਸੈਂਟਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਏ, ਜਿਸ ਦੀ ਫੁਟੇਜ ਲੈ ਕੇ ਪੁਲਿਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਲੁੱਟ ਦਾ ਮਾਮਲਾ ਦਰਜ ਕਰ ਲਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਰਾਜੇਸ਼ ਅਗਨੀਹੋਤਰੀ ਪੁੱਤਰ ਮਨੋਹਰ ਲਾਲ ਵਾਸੀ ਗਹੋਤ ਭੱਟੀ ਸਟੇਟ ਬੈਂਕ ਨੇੜੇ ਮਨੀ ਟਰਾਂਸਫਰ ਸੇਵਾ ਕੇਂਦਰ ਵਿਖੇ ਕੰਮ ਕਰਦਾ ਹੈ। ਉਹ ਆਪਣੇ ਬੇਟੇ ਨਾਲ ਦੁਕਾਨ ‘ਤੇ ਸੀ। ਇਸ ਦੌਰਾਨ 3 ਨਕਾਬਪੋਸ਼ ਨੌਜਵਾਨ ਉਸ ਦੀ ਦੁਕਾਨ ‘ਤੇ ਆਏ। ਅੰਦਰ ਆਉਂਦਿਆਂ ਹੀ ਉਨ੍ਹਾਂ ਨੇ ਰਾਜੇਸ਼ ਕੁਮਾਰ ਅਤੇ ਉਸ ਦੇ ਪੁੱਤਰ ‘ਤੇ ਪਿਸਤੌਲ ਤਾਣ ਦਿੱਤੀ।

ਘਟਨਾ ਦੇ ਸਮੇਂ ਦੁਕਾਨ ‘ਚ 3 ਲੋਕ ਮੌਜੂਦ ਸਨ

ਰਾਜੇਸ਼ ਮੁਤਾਬਕ ਲੁਟੇਰਿਆਂ ਨੇ ਪਿਸਤੌਲ ਦੇ ਬੱਟ ਨਾਲ ਹਮਲਾ ਵੀ ਕੀਤਾ ਅਤੇ ਨਕਦੀ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਪਲਕ ਝਪਕਦਿਆਂ ਹੀ ਉਨ੍ਹਾਂ ਦੇ ਗਲੇ ਵਿਚੋਂ ਡੇਢ ਲੱਖ ਰੁਪਏ ਕੱਢ ਲਏ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਡੀਐਸਪੀ ਰਾਜਬੀਰ ਸਿੰਘ ਨੇ ਪੁਲਿਸ ਟੀਮ ਸਮੇਤ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ।

ਡੀਐਸਪੀ ਰਾਜਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੌਕੇ ਤੇ ਜਾ ਕੇ ਜਾਂਚ ਕੀਤੀ। ਪੀੜਤ ਦੁਕਾਨਦਾਰ ਦੇ ਬਿਆਨ ਦਰਜ ਕਰ ਲਏ ਗਏ ਹਨ। ਘਟਨਾ ਦੇ ਸਮੇਂ ਦੁਕਾਨ ਦੇ ਅੰਦਰ 3 ਹੋਰ ਲੋਕ ਮੌਜੂਦ ਸਨ। ਉਨ੍ਹਾਂ ਦੇ ਬਿਆਨ ਵੀ ਦਰਜ ਕਰ ਲਏ ਗਏ ਹਨ। ਸੀਸੀਟੀਵੀ ਫੁਟੇਜ ਵਿੱਚ ਮੁਲਜ਼ਮ ਪਿਸਤੌਲ ਤਾਣਦੇ ਹੋਏ ਨਜ਼ਰ ਆ ਰਹੇ ਹਨ। ਲੁਟੇਰਿਆਂ ਨੇ ਮੂੰਹ ਢੱਕਿਆ ਹੋਇਆ ਹੈ, ਪਰ ਉਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Related Stories