ਸਲਮਾਨ ਖਾਨ ਫਾਇਰਿੰਗ ਮਾਮਲੇ ‘ਚ ਮੁਲਜ਼ਮ ਦੀ ਮੌਤ ‘ਤੇ ਪਰਿਵਾਰ ਨੇ ਚੁੱਕੇ ਸਵਾਲ, ਜਾਂਚ ਦੀ ਕੀਤੀ ਮੰਗ – Punjabi News

ਸਲਮਾਨ ਖਾਨ ਫਾਇਰਿੰਗ ਮਾਮਲੇ ‘ਚ ਮੁਲਜ਼ਮ ਦੀ ਮੌਤ ‘ਤੇ ਪਰਿਵਾਰ ਨੇ ਚੁੱਕੇ ਸਵਾਲ, ਜਾਂਚ ਦੀ ਕੀਤੀ ਮੰਗ

Updated On: 

02 May 2024 13:17 PM

Salman Khan Firing Case: ਬੀਤੇ ਦਿਨ ਸਲਮਾਨ ਖਾਨ ਫਾਇਰਿੰਗ ਮਾਮਲੇ ਦੇ ਮੁਲਜ਼ਮ ਅਨੁਜ ਨੇ ਜੇਲ੍ਹ 'ਚ ਖੁਦਕੁਸ਼ੀ ਕਰ ਲਈ ਸੀ। ਹੁਣ ਮ੍ਰਿਤਕ ਦੇ ਪਰਿਵਾਰ ਨੇ ਇਸ ਮਾਮਲੇ 'ਚ ਮੁੰਬਈ ਪੁਲਸ 'ਤੇ ਦੋਸ਼ ਲਗਾਇਆ ਹੈ। ਮ੍ਰਿਤਕ ਦੇ ਭਰਾ ਅਤੇ ਪਿੰਡ ਦੇ ਸਰਪੰਚ ਨੇ ਅਨੁਜ ਦੀ ਮੌਤ ਨੂੰ ਖੁਦਕੁਸ਼ੀ ਨਹੀਂ ਸਗੋਂ ਕਤਲ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।

ਸਲਮਾਨ ਖਾਨ ਫਾਇਰਿੰਗ ਮਾਮਲੇ ਚ ਮੁਲਜ਼ਮ ਦੀ ਮੌਤ ਤੇ ਪਰਿਵਾਰ ਨੇ ਚੁੱਕੇ ਸਵਾਲ, ਜਾਂਚ ਦੀ ਕੀਤੀ ਮੰਗ

ਸਲਮਾਨ ਖਾਨ ਫਾਈਰਿੰਗ ਮਾਮਲਾ

Follow Us On

Salman Khan Firing Case: 14 ਅਪ੍ਰੈਲ ਨੂੰ ਸੁਪਰਸਟਾਰ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ‘ਤੇ ਗੋਲੀਬਾਰੀ ਕੀਤੀ ਗਈ ਸੀ। ਇਸ ਮਾਮਲੇ ਵਿੱਚ ਕੱਲ੍ਹ ਇੱਕ ਮੁਲਜ਼ਮ ਨੇ ਜੇਲ੍ਹ ਵਿੱਚ ਖੁਦਕੁਸ਼ੀ ਕਰ ਲਈ ਸੀ। ਮੁਲਜ਼ਮ ਦਾ ਨਾਂ ਅਨੁਜ ਥਾਪਨ ਸੀ। ਇਸ ਵਿਅਕਤੀ ਨੇ ਗੋਲੀ ਚਲਾਉਣ ਵਾਲੇ ਦੋਵਾਂ ਦੋਸ਼ੀਆਂ ਨੂੰ ਹਥਿਆਰ ਮੁਹੱਈਆ ਕਰਵਾਏ ਸਨ। ਦੋਸ਼ੀ ਦੀ ਮੌਤ ਤੋਂ ਬਾਅਦ ਹੁਣ ਉਸ ਦੇ ਪਰਿਵਾਰਕ ਮੈਂਬਰ ਇਸ ਨੂੰ ਖੁਦਕੁਸ਼ੀ ਮੰਨਣ ਤੋਂ ਸਾਫ ਇਨਕਾਰ ਕਰ ਰਹੇ ਹਨ। ਉਸ ਦਾ ਕਹਿਣਾ ਹੈ ਕਿ ਇਹ ਖੁਦਕੁਸ਼ੀ ਨਹੀਂ ਸਗੋਂ ਕਤਲ ਹੈ।

ਅਨੁਜ ਥਾਪਨ ਦਾ ਪਰਿਵਾਰ ਉਸ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣਾ ਚਾਹੁੰਦਾ ਹੈ। ਇਸ ਤੋਂ ਇਲਾਵਾ ਉਹ ਇਹ ਵੀ ਮੰਗ ਕਰਦੇ ਹਨ ਕਿ ਪੋਸਟ ਮਾਰਟਮ ਮੁੰਬਈ ਤੋਂ ਬਾਹਰ ਕਰਵਾਇਆ ਜਾਵੇ। ਪਰਿਵਾਰਕ ਮੈਂਬਰਾਂ ਨੇ ਪੁਲਿਸ ‘ਤੇ ਦੋਸ਼ ਲਗਾਇਆ ਹੈ ਕਿ ਅਨੁਜ ਦੀ ਮੌਤ ਉਨ੍ਹਾਂ ਦੇ ਤਸ਼ੱਦਦ ਕਾਰਨ ਹੋਈ ਹੈ। ਹੁਣ ਤੱਕ ਦੀ ਰਿਪੋਰਟ ਮੁਤਾਬਕ ਅਨੁਜ ਦੇ ਮਾਮਾ ਰਜਨੀਸ਼ ਦਾ ਕਹਿਣਾ ਹੈ ਕਿ ਉੱਚ ਸੁਰੱਖਿਆ ਵਾਲੀ ਜੇਲ ‘ਚ ਅਨੁਜ ਦੀ ਮੌਤ ਮੁੰਬਈ ਪੁਲਸ ਦੇ ਕੰਮ ‘ਤੇ ਸਵਾਲ ਖੜ੍ਹੇ ਕਰਦੀ ਹੈ। ਮੁਲਜ਼ਮ ਦੇ ਮਾਮੇ ਨੇ ਜਾਂਚ ਦੀ ਮੰਗ ਕਰਦਿਆਂ ਕਿਹਾ ਹੈ ਕਿ ਉਸ ਦੇ ਭਤੀਜੇ ਦਾ ਪੁਲੀਸ ਹਿਰਾਸਤ ਵਿੱਚ ਕਤਲ ਹੋਇਆ ਹੈ।

ਪਰਿਵਾਰ ਨੇ ਇਨਸਾਫ ਦੀ ਕੀਤੀ ਮੰਗ

ਇੰਨਾ ਹੀ ਨਹੀਂ ਮ੍ਰਿਤਕ ਦੇ ਭਰਾ ਅਤੇ ਉਸ ਦੇ ਪਿੰਡ ਦੇ ਸਰਪੰਚ ਨੇ ਵੀ ਇਨਸਾਫ ਦੀ ਮੰਗ ਕੀਤੀ ਹੈ। ਉਸ ਦਾ ਕਹਿਣਾ ਹੈ ਕਿ ਇਹ ਖੁਦਕੁਸ਼ੀ ਨਹੀਂ, ਕਤਲ ਹੈ। ਅਨੁਜ ਦੇ ਭਰਾ ਅਭਿਸ਼ੇਕ ਨੇ ANI ਨਾਲ ਗੱਲ ਕਰਦੇ ਹੋਏ ਕਿਹਾ, ”ਅਨੁਜ ਨੂੰ 6-7 ਦਿਨ ਪਹਿਲਾਂ ਮੁੰਬਈ ਪੁਲਿਸ ਸੰਗਰੂਰ ਤੋਂ ਚੁੱਕ ਕੇ ਲੈ ਗਈ ਸੀ। ਅੱਜ ਸਾਨੂੰ ਫੋਨ ਆਇਆ ਕਿ ਅਨੁਜ ਨੇ ਖੁਦਕੁਸ਼ੀ ਕਰ ਲਈ ਹੈ। ਉਹ ਅਜਿਹਾ ਨਹੀਂ ਸੀ ਜੋ ਖੁਦਕੁਸ਼ੀ ਕਰ ਲਵੇ। ਪੁਲਿਸ ਨੇ ਉਸਨੂੰ ਮਾਰ ਦਿੱਤਾ। ਅਸੀਂ ਇਨਸਾਫ਼ ਚਾਹੁੰਦੇ ਹਾਂ। ਉਹ ਟਰੱਕ ਹੈਲਪਰ ਵਜੋਂ ਕੰਮ ਕਰਦਾ ਸੀ।

ਉਧਰ ਇਸ ਮਾਮਲੇ ਸਬੰਧੀ ਮ੍ਰਿਤਕ ਦੇ ਪਿੰਡ ਦੇ ਸਰਪੰਚ ਮਨੋਜ ਕੁਮਾਰ ਗੋਦਾਰਾ ਦਾ ਕਹਿਣਾ ਹੈ ਕਿ ਇਹ ਮਾਮਲਾ ਸ਼ੁਰੂ ਤੋਂ ਹੀ ਸ਼ੱਕੀ ਹੈ। ਉਨ੍ਹਾਂ ਦੇ ਦੋ ਭਰਾ, ਇੱਕ ਭੈਣ ਅਤੇ ਇੱਕ ਮਾਂ ਸੀ। ਉਸਦਾ ਪਿਤਾ ਨਹੀਂ ਹੈ। ਅਨੁਜ ਇੱਕ ਟਰੱਕ ਡਰਾਈਵਰ ਦੇ ਹੈਲਪਰ ਵਜੋਂ ਕੰਮ ਕਰਦਾ ਸੀਉਸਨੂੰ ਪੰਚਾਇਤ ਨੂੰ ਦੱਸੇ ਬਿਨਾਂ ਮੁੰਬਈ ਪੁਲਿਸ ਕੋਲ ਲਿਜਾਇਆ ਗਿਆ। ਪਰਿਵਾਰ ਨੂੰ 1-2 ਦਿਨਾਂ ਬਾਅਦ ਹੀ ਸੂਚਿਤ ਕੀਤਾ ਗਿਆ। ਅਸੀਂ ਸਾਰੇ ਜਾਣਦੇ ਹਾਂ ਕਿ ਪੁਲਿਸ ਹਿਰਾਸਤ ਵਿੱਚ ਕਿੰਨੀ ਸੁਰੱਖਿਆ ਹੈ।

Exit mobile version