ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਦਾ ਕਹਿਰ, ਹੁਣ ਤੱਕ 20 ਲੋਕਾਂ ਦੀ ਮੌਤ, ਕਈ ਜ਼ੇਰੇ ਇਲਾਜ਼ | Sangrur 20 people died due to drinking poisonous liquor know in punjabi Punjabi news - TV9 Punjabi

ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਦਾ ਕਹਿਰ, ਹੁਣ ਤੱਕ 20 ਲੋਕਾਂ ਦੀ ਮੌਤ, ਕਈ ਜ਼ੇਰੇ ਇਲਾਜ਼

Updated On: 

23 Mar 2024 12:48 PM

ਅੱਜ ਸੰਗਰੂਰ ਦੇ ਸੁਨਾਮ ਵਿੱਚ 4 ਲੋਕਾਂ ਨੇ ਦਮ ਤੋੜ ਦਿੱਤਾ। ਬੀਤੇ ਕੱਲ੍ਹ ਸੰਗਰੂਰ ਵਿੱਚ 5 ਹੋਰ ਲੋਕਾਂ ਦੀ ਮੌਤ ਹੋਈ ਸੀ। ਜਿਸ ਤੋਂ ਬਾਅਦ ਸੁਨਾਮ ਵਿੱਚ ਇਹ ਅੰਕੜਾ 9 ਪਹੁੰਚ ਗਿਆ ਹੈ ਅਤੇ ਜ਼ਿਲ੍ਹਾ ਸੰਗਰੂਰ ਵਿੱਚ ਮਰਨ ਵਾਲਿਆਂ ਗਿਣਤੀ 20 ਹੋ ਗਈ ਹੈ। ਹਾਲਾਂਕਿ ਜ਼ਹਿਰੀਲੀ ਸ਼ਰਾਬ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਹਰਕਤ ਵਿੱਚ ਆਇਆ ਹੈ।

ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਦਾ ਕਹਿਰ, ਹੁਣ ਤੱਕ 20 ਲੋਕਾਂ ਦੀ ਮੌਤ, ਕਈ ਜ਼ੇਰੇ ਇਲਾਜ਼

ਮ੍ਰਿਤਕਾਂ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ

Follow Us On

ਜ਼ਹਿਰੀਲੀ ਸ਼ਰਾਬ ਸੰਗਰੂਰ ਦੇ ਲੋਕਾਂ ਲਈ ਕਹਿਰ ਬਣ ਰਹੀ ਹੈ। ਸ਼ਰਾਬ ਪੀਣ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਤੱਕ 20 ਲੋਕਾਂ ਦੀ ਮੌਤ ਹੋਣ ਜਾਣ ਦੀ ਪੁਸ਼ਟੀ ਹੋ ਗਈ ਹੈ। ਬੀਤੇ ਦਿਨ ਬੀਬੀ ਬਸਤੀ ਚ ਰਹਿਣ ਵਾਲੇ 4 ਲੋਕਾਂ ਦੀ ਮੌਤ ਹੋ ਗਈ ਸੀ। ਇਸ ਤੋਂ ਪਹਿਲਾਂ ਗੁੱਜਰਾ, ਉੱਪਲੀ, ਡੰਡੋਲੀ ਵਿੱਚ ਵੀ ਜ਼ਹਿਰੀਲੀ ਸ਼ਰਾਬ ਕਾਰਨ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਅੱਜ ਸੰਗਰੂਰ ਦੇ ਸੁਨਾਮ ਵਿੱਚ 4 ਲੋਕਾਂ ਨੇ ਦਮ ਤੋੜ ਦਿੱਤਾ। ਬੀਤੇ ਕੱਲ੍ਹ ਸੰਗਰੂਰ ਵਿੱਚ 5 ਹੋਰ ਲੋਕਾਂ ਦੀ ਮੌਤ ਹੋਈ ਸੀ। ਜਿਸ ਤੋਂ ਬਾਅਦ ਸੁਨਾਮ ਵਿੱਚ ਇਹ ਅੰਕੜਾ 9 ਪਹੁੰਚ ਗਿਆ ਹੈ ਅਤੇ ਜ਼ਿਲ੍ਹਾ ਸੰਗਰੂਰ ਵਿੱਚ ਮਰਨ ਵਾਲਿਆਂ ਗਿਣਤੀ 20 ਹੋ ਗਈ ਹੈ। ਹਾਲਾਂਕਿ ਜ਼ਹਿਰੀਲੀ ਸ਼ਰਾਬ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਹਰਕਤ ਵਿੱਚ ਆਇਆ ਹੈ ਅਤੇ ਪ੍ਰਸ਼ਾਸਨਿਕ ਅਧਿਕਾਰੀ ਇਸ ਘਟਨਾ ਦੇ ਪੀੜਤ ਲੋਕਾਂ ਨੂੰ ਰਾਹਤ ਦਵਾਉਣ ਲਈ ਕੰਮ ਕਰ ਰਹੇ ਹਨ।

ਹੁਣ ਤੱਕ ਕੀ ਹੋਇਆ

  1. ਸਾਰੇ ਮਾਮਲੇ ਦੀ ਜਾਂਚ ਕਰਨ ਲਈ ਉੱਚ ਪੱਧਰੀ ਕਮੇਟੀ ਦਾ ਗਠਨ ਹੋਇਆ
  2. ਪੁਲਿਸ ਨੇ 4 ਮੈਂਬਰੀ SIT ਬਣਾਈ। ਜਿਸ ਦੀ ਅਗਵਾਈ ADGP (ਕਾਨੂੰਨ ਵਿਵਸਥਾ) ਗੁਰਿੰਦਰ ਸਿੰਘ ਢਿੱਲੋਂ ਨੂੰ ਦਿੱਤੀ ਗਈ। ਇਸ ਵਿੱਚ ਪਟਿਆਲਾ ਰੇਂਜ ਦੇ ਆਈ.ਜੀ. ਹਰਚਰਨ ਸਿੰਘ ਭੁੱਲਰ, ਸੰਗਰੂਰ ਦੇ SSP ਸਰਤਾਜ ਚਹਿਲ, ਵਧੀਕ ਕਮਿਸ਼ਨਰ (ਆਬਕਾਰੀ) ਨੂੰ ਸ਼ਾਮਿਲ ਕੀਤਾ ਗਿਆ।
  3. ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਵਿਅਕਤੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ਜਿਸ ਤੇ ਨਜ਼ਇਜ ਸ਼ਰਾਬ ਸਪਲਾਈ ਕਰਨ ਦਾ ਇਲਜ਼ਾਮ ਹੈ।

ਪੀੜਤਾਂ ਦੇ ਪਰਿਵਾਰਾਂ ਨੂੰ ਮਿਲੇ ਅਮਨ ਅਰੋੜਾ

ਕੈਬਨਿਟ ਮੰਤਰੀ ਅਤੇ ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਪੀੜਤ ਪਰਿਵਾਰ ਨੂੰ ਮਿਲਣ ਪਹੁੰਚੇ। ਇਸ ਮੌਕੇ ਉਹਨਾਂ ਨੇ ਭਰੋਸਾ ਦਵਾਇਆ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਜੋ ਵੀ ਮੁਲਜ਼ਮ ਹੋਇਆ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪੀੜਤ ਪਰਿਵਾਰ ਨੂੰ ਮਿਲਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ

ਘਰ-ਘਰ ਜਾ ਕੇ ਜਾਂਚ ਕਰ ਰਹੀ ਸਿਹਤ ਵਿਭਾਗ ਦੀ ਟੀਮ

ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਬੁੱਧਵਾਰ ਨੂੰ ਇੱਕ ਜਾਂਚ ਕਮੇਟੀ ਬਣਾ ਕੇ 72 ਘੰਟਿਆਂ ਵਿੱਚ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਸਨ। ਇਹ ਵੀ ਦੱਸਿਆ ਗਿਆ ਕਿ ਪਿੰਡ ਗੁੱਜਰਾਂ ਵਿੱਚ ਵੀ ਸਰਵੇ ਕੀਤਾ ਜਾ ਰਿਹਾ ਹੈ ਕਿ ਕਿਸੇ ਹੋਰ ਦੀ ਵੀ ਸਿਹਤ ਵਿਗੜੀ ਹੈ ਜਾਂ ਨਹੀਂ। ਇਸ ਦੇ ਲਈ ਸਿਹਤ ਅਧਿਕਾਰੀਆਂ, ਆਂਗਣਵਾੜੀ ਵਰਕਰਾਂ, ਪੁਲਿਸ, ਮਾਲ ਅਤੇ ਪੇਂਡੂ ਵਿਕਾਸ ਅਧਿਕਾਰੀਆਂ ਦੀਆਂ ਕਈ ਟੀਮਾਂ ਘਰ-ਘਰ ਜਾ ਕੇ ਸਰਵੇਖਣ ਕਰ ਰਹੀਆਂ ਹਨ।

ਇਹ ਵੀ ਪੜ੍ਹੋ- ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਸਾਹਮਣੇ ਰੱਖੀਆਂ ਮੰਗਾਂ, ਕਿਹਾ- ਜੇ ਕਰਨਾ ਹੈ ਗੱਠਜੋੜ ਤਾਂ ਮੰਗਾਂ ਤੇ ਵੀ ਦਿਓ ਸਹਿਮਤੀ

Exit mobile version