AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

Sangrur Gurudwara Sevadar Shot: ਪੰਜਾਬ ਦੇ ਸੰਗਰੂਰ ਦੇ ਪਿੰਡ ਬੜਰੁੱਖਾਂ ਵਿੱਚ ਗੁਰਦੁਆਰਾ ਸਾਹਿਬ ਵਿੱਚ ਸ਼ਰਾਰਤੀ ਅਨਸਰਾਂ ਨੇ ਇੱਕ ਸੇਵਾਦਾਰ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ। ਘਟਨਾ ਦੀ CCTV ਫੁਟੇਜ ਸਾਹਮਣੇ ਆਈ ਹੈ।

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV 'ਚ ਕੈਦ ਵਾਰਦਾਤ
kulveer-singh
| Updated On: 29 Sep 2026 14:15 PM IST
Share

Sangrur Crime News: ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। 4 ਅਣਪਛਾਤੇ ਬਦਮਾਸ਼ਾਂ ਨੇ ਇੱਕ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਅੰਦਰ ਵੜ੍ਹ ਕੇ ਸੇਵਾਦਾਰ ਨੂੰ ਗੋਲੀ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ। ਪੁਲਿਸ ਜਾਣਕਾਰੀ ਅਨੁਸਾਰ, ਸੇਵਾਦਾਰ ਅਜਾਇਬ ਸਿੰਘ ਗੁਰਦੁਆਰਾ ਕੰਪਲੈਕਸ ਦੇ ਰਿਹਾਇਸ਼ੀ ਖੇਤਰ ਵਿੱਚ ਸੌਂ ਰਹੇ ਸਨ, ਉਸੇ ਵੇਲ੍ਹੇ ਚਾਰ ਸ਼ੱਕੀ ਵਿਅਕਤੀ ਅੰਦਰ ਦਾਖਲ ਹੋਏ। ਬਦਮਾਸ਼ਾਂ ਵਿੱਚੋਂ ਇੱਕ ਮੁੱਖ ਗੇਟ ਰਾਹੀਂ ਦਾਖਲ ਹੋਇਆ, ਜਦੋਂ ਕਿ ਤਿੰਨ ਹੋਰ ਕੰਧ ਟੱਪ ਕੇ ਕੰਪਲੈਕਸ ਵਿੱਚ ਦਾਖਲ ਹੋਏ।

ਬਦਮਾਸ਼ਾਂ ਨੇ ਸੁੱਤੇ ਹੋਏ ਸੇਵਾਦਾਰ ਅਜਾਇਬ ਸਿੰਘ ਨੂੰ ਜਬਰਨ ਫੜ ਕੇ ਬੰਧਕ ਬਣਾਉਣ ਦੀ ਕੋਸ਼ਿਸ਼ ਕੀਤੀ। ਜਦੋਂ ਅਜਾਇਬ ਸਿੰਘ ਨੇ ਮਦਦ ਲਈ ਰੌਲਾ ਪਾਇਆ ਤਾਂ ਨੇੜੇ ਹੀ ਮੌਜੂਦ ਇੱਕ ਹੋਰ ਸੇਵਾਦਾਰ ਜਸਵੰਤ ਸਿੰਘ ਭੱਜ ਕੇ ਬਾਹਰ ਆਇਆ।

ਫੜੇ ਜਾਣ ਦੇ ਡਰੋਂ, ਹਮਲਾਵਰਾਂ ਨੇ ਜਸਵੰਤ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਫਾਈਰਿੰਗ ਤੋਂ ਬਾਅਦ, ਸਾਰੇ ਹਮਲਾਵਰ ਮੌਕੇ ਤੋਂ ਭੱਜ ਗਏ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪਿੰਡ ਵਾਸੀ ਅਤੇ ਪੁਲਿਸ ਵਿੱਚ ਭਾਜੜਾਂ ਪੈ ਗਈਆਂ। ਜ਼ਖਮੀ ਜਸਵੰਤ ਸਿੰਘ ਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।

CCTV ਫੁਟੇਜ ਆਈ ਸਾਹਮਣੇ, ਪੁਲਿਸ ਜਾਂਚ ਜਾਰੀ

ਘਟਨਾ ਦੀ ਸੀਸੀਟੀਵੀ (CCTV) ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਸਪੱਸ਼ਟ ਤੌਰ ‘ਤੇ ਹਮਲਾਵਰ ਕੰਧ ਟੱਪਦੇ ਹੋਏ ਸੁੱਤੇ ਹੋਏ ਸੇਵਾਦਾਰ ਨੂੰ ਬੰਧਕ ਬਣਾਉਣ ਦੀ ਕੋਸ਼ਿਸ਼ ਕਰਦੇ ਦਿਖਾਈ ਦੇ ਰਹੇ ਹਨ। ਵਿਰੋਧ ਕਰਨ ‘ਤੇ ਉਹ ਗੋਲੀ ਚਲਾ ਕੇ ਫਰਾਰ ਹੋ ਜਾਂਦੇ ਹਨ।

ਪੁਲਿਸ ਨੇ ਅਣਪਛਾਤੇ ਹਮਲਾਵਰਾਂ ਵਿਰੁੱਧ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ CCTV ਫੁਟੇਜ ਦੇ ਆਧਾਰ ‘ਤੇ ਮੁਲਜ਼ਮਾਂ ਦੀ ਪਛਾਣ ਕਰ ਰਹੇ ਹਨ। ਹਮਲਾਵਰਾਂ ਦਾ ਕੀ ਇਰਾਦਾ ਸੀ ਅਤੇ ਉਹ ਕਿਸ ਮਕਸਦ ਨਾਲ ਗੁਰਦੁਆਰੇ ਵਿੱਚ ਦਾਖਲ ਹੋਏ ਸਨ, ਇਨ੍ਹਾਂ ਸਾਰੇ ਪਹਿਲੂਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Follow Us
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ...
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ...
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ......
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ...
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ...
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...