AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਲਹਿਰਾਗਾਗਾ ਚ 14 ਸਾਲਾਂ ਬੱਚੀ ਨਾਲ ਜਬਰ-ਜਨਾਹ, ਵਰਗਲਾ ਕੇ ਲੈ ਗਿਆ ਮੁਲਜ਼ਮ, ਬੱਚੀ ਨੇ ਹੋਟਲ ਵਿੱਚ ਜਾਕੇ ਦਿਖਾਈ ਆਪਣੀ ID

ਜਦੋਂ ਪਰਿਵਾਰ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਹੋਟਲ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਵਾਈ ਤਾਂ ਪਤਾ ਲੱਗਿਆ ਕਿ ਥੋੜ੍ਹੇ ਜਿਹੇ ਪੈਸਿਆਂ ਦੇ ਲਾਲਚ ਵਿੱਚ ਹੋਟਲ ਵਾਲਿਆਂ ਨੇ ਮੁਲਜ਼ਮ ਨੂੰ ਇਹ ਕਮਰਾ ਦਿੱਤਾ ਸੀ। ਇਸ ਤੋਂ ਇਲਾਵਾ ਨਾਬਾਲਿਗ ਲੜਕੀ ਵੀ ਆਪਣੀ ID ਹੋਟਲ ਸਟਾਫ਼ ਨੂੰ ਦਿਖਾਉਂਦੀ ਨਜ਼ਰ ਆ ਰਹੀ ਹੈ

ਲਹਿਰਾਗਾਗਾ ਚ 14 ਸਾਲਾਂ ਬੱਚੀ ਨਾਲ ਜਬਰ-ਜਨਾਹ, ਵਰਗਲਾ ਕੇ ਲੈ ਗਿਆ ਮੁਲਜ਼ਮ, ਬੱਚੀ ਨੇ ਹੋਟਲ ਵਿੱਚ ਜਾਕੇ ਦਿਖਾਈ ਆਪਣੀ ID
ਲਹਿਰਾਗਾਗਾ ਚ 14 ਸਾਲਾਂ ਬੱਚੀ ਨਾਲ ਜਬਰ-ਜਨਾਹ, ਵਰਗਲਾ ਕੇ ਲੈ ਗਿਆ ਮੁਲਜ਼ਮ, ਬੱਚੀ ਨੇ ਹੋਟਲ ਵਿੱਚ ਜਾਕੇ ਦਿਖਾਈ ਆਪਣੀ ID
r-n-kansal-sangrur
| Updated On: 09 Aug 2024 18:08 PM IST
ਸੰਗਰੂਰ ਦੇ ਲਹਿਰਾਗਾਗਾ ਵਿੱਚ 14 ਸਾਲਾਂ ਬੱਚੀ ਨਾਲ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ। ਮੁਲਜ਼ਮ ਵੱਲੋਂ ਬੱਚੀ ਨੂੰ ਹੋਟਲ ਦੇ ਕਮਰੇ ਵਿੱਚ ਲੈਕੇ ਜਾਕੇ ਉਸ ਨੂੰ ਆਪਣੀ ਹਬਸ਼ ਦਾ ਸ਼ਿਕਾਰ ਬਣਾਇਆ ਗਿਆ। ਪੂਰੇ ਮਾਮਲੇ ਵਿੱਚ ਹੈਰਾਨੀ ਦੀ ਗੱਲ ਇਹ ਹੈ ਕਿ ਹੋਟਲ ਦੇ ਮੁਲਾਜ਼ਮ ਇਹ ਜਾਣਦੇ ਸਨ ਕਿ ਬੱਚੀ ਦੀ ਉਮਰ 18 ਸਾਲ ਤੋਂ ਘੱਟ ਹੈ। ਫਿਰ ਵੀ ਉਹਨਾਂ ਨੇ ਬੱਚੀ ਨੂੰ ਮੁਲਜ਼ਮ ਦੇ ਨਾਲ ਕਮਰੇ ਵਿੱਚ ਭੇਜ ਦਿੱਤਾ। ਜਿੱਥੇ ਮੁਲਜ਼ਮ ਨੇ ਵਾਰਦਾਤ ਨੂੰ ਅੰਜ਼ਾਮ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਹਿਰਾਗਾਗਾ ਦੇ ਡੀ.ਐਸ.ਪੀ ਦੀਪਕ ਰਾਏ ਨੇ ਦੱਸਿਆ ਕਿ ਮੁਲਜ਼ਮ ਸਕੂਲ ਦੇ ਵਿੱਚ ਰੰਗ ਕਰਨ ਦਾ ਕੰਮ ਕਰ ਰਿਹਾ ਸੀ। ਜਿੱਥੇ ਉਸ ਨੇ ਬੱਚੀ ਨੂੰ ਆਪਣੀਆਂ ਗੱਲਾਂ ‘ਚ ਫਸਾਇਆ। ਇਸ ਤੋਂ ਬਾਅਦ ਉਸ ਨੇ ਬੱਚੀ ਨੂੰ ਆਪਣੇ ਨਾਲ ਚੱਲਣ ਲਈ ਮਨਾ ਲਿਆ।

ਇੰਝ ਲੱਗਿਆ ਘਟਨਾ ਦਾ ਪਤਾ

ਇਸ ਘਟਨਾ ਤੋਂ ਬਾਅਦ ਬੱਚੀ ਜਦੋਂ ਆਪਣੇ ਘਰ ਗਈ ਤਾਂ ਪਰਿਵਾਰਿਕ ਮੈਂਬਰਾਂ ਨੂੰ ਨਾਬਾਲਿਗ ਬੱਚੀ ਦੀ ਸਿਹਤ ਵਿੱਚ ਕੁੱਝ ਬਦਲਾਅ ਦੇਖਣ ਨੂੰ ਮਿਲੇ। ਜਿਸ ਤੋਂ ਬਾਅਦ ਪੀੜਤ ਪਰਿਵਾਰ ਵੱਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ। ਜਿਸ ਤੋਂ ਬਾਅਦ ਸਾਰੇ ਮਾਮਲੇ ਦਾ ਖੁਲਾਸਾ ਹੋਇਆ।

ਆਪਣੇ ਨਾਲ ID ਲੈਕੇ ਗਈ ਸੀ ਲੜਕੀ

ਜਦੋਂ ਪਰਿਵਾਰ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਹੋਟਲ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਵਾਈ ਤਾਂ ਪਤਾ ਲੱਗਿਆ ਕਿ ਥੋੜ੍ਹੇ ਜਿਹੇ ਪੈਸਿਆਂ ਦੇ ਲਾਲਚ ਵਿੱਚ ਹੋਟਲ ਵਾਲਿਆਂ ਨੇ ਮੁਲਜ਼ਮ ਨੂੰ ਇਹ ਕਮਰਾ ਦਿੱਤਾ ਸੀ। ਇਸ ਤੋਂ ਇਲਾਵਾ ਨਾਬਾਲਿਗ ਲੜਕੀ ਵੀ ਆਪਣੀ ID ਹੋਟਲ ਸਟਾਫ਼ ਨੂੰ ਦਿਖਾਉਂਦੀ ਨਜ਼ਰ ਆ ਰਹੀ ਹੈ। ਜਿਸ ਤੋਂ ਸਪੱਸ਼ਟ ਹੈ ਕਿ ਮੁਲਜ਼ਮ ਨੇ ਉਸ ਲੜਕੀ ਨੂੰ ਵਰਗਲਾ ਕੇ ਉਸ ਕੋਲੋਂ ID ਮੰਗਵਾਈ ਹੋਵੇਗੀ ਤਾਂ ਜੋ ਉਹਨਾਂ ਨੂੰ ਅਸਾਨੀ ਨਾਲ ਕਮਰਾ ਮਿਲ ਸਕੇ।

ਸਕੂਲ ਦੀ ਯੂਨੀਫਾਰਮ ਵਿੱਚ ਸੀ ਲੜਕੀ

ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਜਦੋਂ ਮੁਲਜ਼ਮ ਬੱਚੀ ਨੂੰ ਹੋਟਲ ਵਿੱਚ ਲੈਕੇ ਗਿਆ ਤਾਂ ਬੱਚੀ ਨੇ ਸਕੂਲ ਦੀ ਵਰਦੀ ਪਾਈ ਹੋਈ ਸੀ। ਜਿਸ ਤੋਂ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਸੀ ਕਿ ਇਹ ਬੱਚੀ ਛੋਟੀ ਉਮਰ ਦੀ ਹੋ ਸਕਦੀ ਹੈ। ਇਸ ਤੋਂ ਇਲਾਵਾ ਹੋਟਲ ਸਟਾਫ਼ ਨੇ ਬੱਚੀ ਦੀ ਆਈ.ਡੀ ਚੈੱਕ ਕੀਤੀ। ਜਿਸ ਤੋਂ ਬਾਅਦ ਉਹਨਾਂ ਨੇ ਮੁਲਜ਼ਮ ਨੂੰ ਕਮਰਾ ਦੇ ਦਿੱਤਾ। ਜਿਸ ਤੋਂ ਬਾਅਦ ਮੁਲਜ਼ਮ ਨੇ ਬੱਚੀ ਨਾਲ ਸਰੀਰਕ ਸਬੰਧ ਬਣਾਏ। ਜੇਕਰ ਹੋਟਲ ਸਟਾਫ਼ ਨੇ ਥੋੜ੍ਹਾ ਧਿਆਨ ਦਿੱਤਾ ਹੁੰਦਾ ਤਾਂ ਸ਼ਾਇਦ ਬੱਚੀ ਇਸ ਜ਼ੁਰਮ ਦਾ ਸ਼ਿਕਾਰ ਹੋਣੋ ਬੱਚ ਜਾਂਦੀ।

ਪੋਸ਼ਕੋ ਐਕਟ ਦੇ ਤਹਿਤ ਮਾਮਲਾ ਦਰਜ

ਪਰਿਵਾਰ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼਼ਤਾਰ ਕਰ ਲਿਆ ਹੈ ਅਤੇ ਮੁਲਜ਼ਮ ਸਮੇਤ ਹੋਟਲ ਮਾਲਕ ਅਤੇ ਮਨੇਜਰ ਖਿਲਾਫ਼ ਪੋਕਸੋ ਐਕਟ, ਬੀ.ਐੱਨ.ਐੱਸ. 64,63-2 ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਹੋਟਲ ਮਾਲਕ ਅਤੇ ਮਨੇਜਰ ਫ਼ਰਾਰ ਚੱਲ ਰਹੇ ਹਨ।

Follow Us
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ...
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ...
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?...
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ...
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ...
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?...
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?...
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ...
Amit Shah on Naxal-free India: ਨਕਸਲਵਾਦ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਸੁਣਾਈਆਂ ਖਰੀਆਂ-ਖਰੀਆਂ
Amit Shah on Naxal-free India: ਨਕਸਲਵਾਦ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਸੁਣਾਈਆਂ ਖਰੀਆਂ-ਖਰੀਆਂ...