ਅਬੋਹਰ: ਸੰਜੇ ਵਰਮਾ ਕਤਲ ਕੇਸ ਵਿੱਚ ਤਿੰਨ ਮੁਲਜ਼ਮ ਗ੍ਰਿਫ਼ਤਾਰ, ਪੁਲਿਸ ਨੇ ਬੀਕਾਨੇਰ ਤੋਂ ਕੀਤਾ ਕਾਬੂ
Sanjay Verma Murder Case: ਪੁਲਿਸ ਮੁਤਾਬਕ, ਇਨ੍ਹਾਂ ਤਿੰਨਾਂ ਨੇ ਨਾ ਸਿਰਫ਼ ਕਤਲ ਵਿੱਚ ਸ਼ਾਮਲ ਸ਼ੂਟਰਾਂ ਨੂੰ ਪਨਾਹ ਦਿੱਤੀ, ਸਗੋਂ ਉਨ੍ਹਾਂ ਨੂੰ ਡੇਢ ਲੱਖ ਰੁਪਏ ਵੀ ਟਰਾਂਸਫਰ ਕੀਤੇ। ਇਸ ਤੋਂ ਪਹਿਲਾਂ ਪੁਲਿਸ ਨੇ ਪਟਿਆਲਾ ਤੋਂ ਦੋ ਮੁਲਜ਼ਮਾਂ ਜਸਪ੍ਰੀਤ ਸਿੰਘ ਅਤੇ ਰਾਮ ਰਤਨ ਨੂੰ ਗ੍ਰਿਫ਼ਤਾਰ ਕੀਤਾ ਸੀ। ਦੋਵਾਂ ਦੀ ਪੁਲਿਸ ਮੁਕਾਬਲੇ ਵਿੱਚ ਮੌਤ ਹੋ ਗਈ।

ਫਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਸੰਜੇ ਵਰਮਾ ਕਤਲ ਕੇਸ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਰਾਜਸਥਾਨ ਦੇ ਬੀਕਾਨੇਰ ਤੋਂ ਤਿੰਨ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸਐਸਪੀ ਗੁਰਮੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਨੇ ਬੀਕਾਨੇਰ ਦੇ ਪਿੰਡ ਕੁਚੋਰ ਤੋਂ ਇੰਦਰਪਾਲ ਬਿਸ਼ਨੋਈ, ਸੰਦੀਪ ਖਿਚੜ ਅਤੇ ਪਵਨ ਖਿਚੜ ਨੂੰ ਗ੍ਰਿਫ਼ਤਾਰ ਕੀਤਾ ਹੈ।
ਮੁੱਖ ਮੁਲਜ਼ਮ ਸਣੇ ਦੋ ਹੋਰ ਫਰਾਰ
ਇਨ੍ਹਾਂ ਤਿੰਨਾਂ ਨੇ ਨਾ ਸਿਰਫ਼ ਕਤਲ ਵਿੱਚ ਸ਼ਾਮਲ ਸ਼ੂਟਰਾਂ ਨੂੰ ਪਨਾਹ ਦਿੱਤੀ, ਸਗੋਂ ਉਨ੍ਹਾਂ ਨੂੰ ਡੇਢ ਲੱਖ ਰੁਪਏ ਵੀ ਟਰਾਂਸਫਰ ਕੀਤੇ। ਇਸ ਤੋਂ ਪਹਿਲਾਂ ਪੁਲਿਸ ਨੇ ਪਟਿਆਲਾ ਤੋਂ ਦੋ ਮੁਲਜ਼ਮਾਂ ਜਸਪ੍ਰੀਤ ਸਿੰਘ ਅਤੇ ਰਾਮ ਰਤਨ ਨੂੰ ਗ੍ਰਿਫ਼ਤਾਰ ਕੀਤਾ ਸੀ। ਦੋਵਾਂ ਦੀ ਪੁਲਿਸ ਮੁਕਾਬਲੇ ਵਿੱਚ ਮੌਤ ਹੋ ਗਈ। ਮੁੱਖ ਦੋਸ਼ੀ ਸ਼ਕਤੀ ਕੁਮਾਰ ਅਤੇ ਦੋ ਹੋਰ ਮੁਲਜ਼ਮ ਅਜੇ ਵੀ ਫਰਾਰ ਹਨ।
ਤਿੰਨਾਂ ਦਾ ਰਿਮਾਂਡ ਹਾਸਲ ਕਰੇਗੀ ਪੁਲਿਸ
ਦੱਸ ਦਈਏ ਕਿ ਪੁਲਿਸ ਵੱਲੋਂ ਗ੍ਰਿਫ਼ਤਾਰ ਮੁਲਜ਼ਮਾਂ ਵਿੱਚੋਂ ਇੱਕ ਪੀਜੀ ਚਲਾਉਂਦਾ ਹੈ। ਪੁਲਿਸ ਇਨ੍ਹਾਂ ਤਿੰਨਾਂ ਤੋਂ ਪੁੱਛਗਿੱਛ ਲਈ ਰਿਮਾਂਡ ਹਾਸਲ ਕਰੇਗੀ। ਐਸਐਸਪੀ ਨੇ ਕਿਹਾ ਕਿ ਸੰਜੇ ਵਰਮਾ ਦੇ ਕਤਲ ਦੇ ਕਾਰਨਾਂ ਦੀ ਜਾਂਚ ਚੱਲ ਰਹੀ ਹੈ। ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੈ। ਪੁਲਿਸ ਨੇ ਵਰਮਾ ਪਰਿਵਾਰ ਨੂੰ ਸੁਰੱਖਿਆ ਦਾ ਭਰੋਸਾ ਦਿੱਤਾ ਹੈ। ਵਪਾਰੀਆਂ ਨੂੰ ਵੀ ਭਰੋਸਾ ਦਿੱਤਾ ਗਿਆ ਹੈ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ।
ਇਹ ਵੀ ਪੜ੍ਹੋ
ਅਬੋਹਰ ਸੰਜੇ ਵਰਮਾ ਕਤਲ ਕਾਂਡ ਬਾਰੇ ਪੁਲਿਸ ਨੇ ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੱਤੀ। ਰਾਜਸਥਾਨ ਦੇ ਬੀਕਾਨੇਰ ਤੋਂ ਤਿੰਨ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਹੁਣ ਤੱਕ ਕੁੱਲ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਦੋ ਦਾ ਪੁਲਿਸ ਨੇ ਐਨਕਉਂਟਰ ਕੀਤਾ ਗਿਆ ਸੀ।
ਜਾਣਕਾਰੀ ਦਿੰਦੇ ਹੋਏ ਫਾਜ਼ਿਲਕਾ ਦੇ ਐਸਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਲੋਕਾਂ ਨੇ ਕਾਤਲਾਂ ਨੂੰ ਪਨਾਹ ਦਿੱਤੀ ਸੀ ਅਤੇ ਇਸ ਮਾਮਲੇ ਵਿੱਚ ਕਿਸੇ ਹੋਰ ਦੇਸ਼ ਤੋਂ ਵੀ ਉਨ੍ਹਾਂ ਦੇ ਖਾਤੇ ਵਿੱਚ ਪੈਸੇ ਆਏ ਹਨ। ਪੁਲਿਸ ਨੇ ਦੱਸਿਆ ਕਿ ਇਸ ਕੰਮ ਲਈ ਬਾਹਰੋਂ ਉਨ੍ਹਾਂ ਦੇ ਖਾਤੇ ਵਿੱਚ 140000 ਰੁਪਏ ਟਰਾਂਸਫਰ ਕੀਤੇ ਗਏ ਹਨ।