ਗੁਰਦਾਸਪੁਰ: ਮਹਿਲਾ ਸਰਪੰਚ ਦੇ ਪਤੀ ਦੀ ਗੁੰਡਾਗਰਦੀ, ਪਿੰਡ ਵਾਲਿਆਂ ‘ਤੇ ਕੀਤਾ ਹਮਲਾ

Updated On: 

06 Jul 2025 13:18 PM IST

ਗੁਰਦਾਸਪੁਰ ਦੇ ਪਿੰਡ ਆਲੋਵਾਲ ਵਿੱਚ ਪੰਚਾਇਤੀ ਚੋਣਾਂ ਦੀ ਰੰਜਿਸ਼ ਦਾ ਮਾਮਲ ਸਾਹਮਣੇ ਆਇਆ ਹੈ। ਮਹਿਲਾ ਸਰਪੰਚ ਦੇ ਪਤੀ, ਗੁਰਨਾਮ ਸਿੰਘ ਨੇ ਪਿੰਡ ਵਾਸੀਆਂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਉਸਦੀ ਰਾਈਫਲ ਖੋਹ ਲਈ ਗਈ। ਗੁਰਨਾਮ ਸਿੰਘ ਨੇ ਰਾਤ ਨੂੰ ਵੀ ਫਸਲਾਂ ਨੂੰ ਨੁਕਸਾਨ ਪਹੁੰਚਾਇਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਗੁਰਦਾਸਪੁਰ: ਮਹਿਲਾ ਸਰਪੰਚ ਦੇ ਪਤੀ ਦੀ ਗੁੰਡਾਗਰਦੀ, ਪਿੰਡ ਵਾਲਿਆਂ ਤੇ ਕੀਤਾ ਹਮਲਾ
Follow Us On

ਗੁਰਦਾਸਪੁਰ ਦੇ ਪਿੰਡ ਆਲੋਵਾਲ ਵਿੱਚ ਪੰਚਾਇਤੀ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਪਿੰਡ ਦੀ ਮਹਿਲਾ ਸਰਪੰਚ ਦੇ ਪਤੀ ਗੁਰਨਾਮ ਸਿੰਘ ਨੇ ਗੁੰਡਾਗਰਦੀ ਦਿਖਾਈ ਹੈ ਪਿੰਡ ਦੀ ਦੂਜੀ ਧਿਰ ਵੱਲੋਂ ਪਿੰਡ ਵਿੱਚ ਨਾਲੀ ਬਣਾਈ ਗਈ ਸੀ ਜਿਸ ਨੂੰ ਸਰਪੰਚ ਦੇ ਪਤੀ ਗੁਰਨਾਮ ਸਿੰਘ ਨੇ ਤੋੜਨ ਦੀ ਕੋਸ਼ਿਸ਼ ਕੀਤੀ ਜਦੋਂ ਪਿੰਡ ਦੀ ਦੂਜੀ ਧਿਰ ਨੇ ਇਸ ਦਾ ਵਿਰੋਧ ਕੀਤਾ ਤਾਂ ਸਰਪੰਚ ਦੇ ਪਤੀ ਨੇ ਆਪਣੀ ਰਫਲ ਕੱਢ ਲਈ ਅਤੇ ਫਾਇਰ ਕਰਨ ਦੀ ਕੋਸ਼ਿਸ਼ ਕੀਤੀ ਪਰ ਪਿੰਡ ਵਾਸੀਆਂ ਨੇ ਉਸ ਦੀ ਰਫਲ ਖੋਹ ਲਈ ਅਤੇ ਪੁਲਿਸ ਦੇ ਹਵਾਲੇ ਕਰ ਦਿੱਤੀ ਅਤੇ ਪੁਲਿਸ ਆਉਣ ਤੋਂ ਪਹਿਲਾਂ ਹੀ ਆਰੋਪੀ ਗੁਰਨਾਮ ਸਿੰਘ ਮੌਕੇ ਤੋਂ ਫਰਾਰ ਹੋ ਗਿਆ

ਜਿਸ ਤੋਂ ਬਾਅਦ ਰਾਤ 2 ਵਜੇ ਫਿਰ ਪਿੰਡ ਆ ਕੇ ਆਪਣੇ ਟਰੈਕਟਰ ਦੇ ਨਾਲ ਦੂਜੀ ਧਿਰ ਦੇ ਲੋਕਾਂ ਦੀ ਫਸਲ ਖਰਾਬ ਕਰ ਦਿੱਤੀ ਅਤੇ ਇੱਕ ਹਵੇਲੀ ਦੇ ਕੋਠੇ ਨੂੰ ਵੀ ਢਾਹ ਦਿੱਤਾ। ਜਿਸ ਤੋਂ ਬਾਅਦ ਫਿਰ ਤੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਆ ਕੇ ਮਾਮਲੇ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਪੰਚ ਦੇ ਪਤੀ ਗੁਰਨਾਮ ਸਿੰਘ ਦੀ ਰਫਲ ਵੀ ਉਨ੍ਹਾਂ ਨੇ ਆਪਣੇ ਕਬਜ਼ੇ ਵਿੱਚ ਲੈ ਲਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਲੰਬੜਦਾਰ ਮਹਾਂਵੀਰ ਸਿੰਘ ਨੇ ਦੱਸਿਆ ਕਿ ਪਿੰਡ ਦੀ ਇੱਕ ਨਾਲੀ ਟੁੱਟੀ ਹੋਈ ਸੀ। ਇਸ ਸਬੰਧੀ ਕਈ ਵਾਰ ਸਰਪੰਚ ਨੂੰ ਕਿਹਾ ਗਿਆ ਸੀ ਕਿ ਨਾਲੀ ਨੂੰ ਬਣਾਇਆ ਜਾਵੇ ਪਰ ਸਰਪੰਚ ਨੇ ਕੋਈ ਗੌਰ ਨਹੀਂ ਕੀਤੀ। ਪਿੰਡ ਵਿੱਚ ਮੇਲਾ ਹੋਣ ਕਰਕੇ ਉਨ੍ਹਾਂ ਨੇ ਆਪਣੇ ਕੋਲੋਂ ਪੈਸੇ ਪਾ ਕੇ ਉਸ ਨਾਲੀ ਵਿਚ ਪਾਈਪ ਪਾ ਕੇ ਉਸ ਨੂੰ ਬਣਾ ਦਿੱਤਾ। ਪਰ ਸਰਪੰਚ ਦੇ ਪਤੀ ਨੇ ਆ ਕੇ ਉਸ ਨਾਲੀ ਨੂੰ ਤੋੜਣ ਦੀ ਕੋਸ਼ਿਸ਼ ਕੀਤੀ।

ਮਹਿਲਾ ਸਰਪੰਚ ਦੇ ਪਤੀ ਨੇ ਪਿੰਡ ਵਾਲਿਆਂ ‘ਤੇ ਕੀਤੀ ਹਮਲੇ ਦੀ ਕੋਸ਼ਿਸ਼

ਜਦੋਂ ਪਿੰਡ ਦੇ ਲੋਕਾਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਤਾਂ ਮਹਿਲਾ ਸਰਪੰਚ ਦੇ ਪਤੀ ਗੁਰਨਾਮ ਸਿੰਘ ਨੇ ਆਪਣੀ ਰਫਲ ਕੱਢ ਕੇ ਉਹਨਾਂ ਉੱਪਰ ਫਾਇਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪਿੰਡ ਵਾਸੀਆਂ ਨੇ ਰਫਲ ਖੋ ਲਈ ਅਤੇ ਪੁਲਿਸ ਦੇ ਹਵਾਲੇ ਕਰ ਦਿੱਤੀ। ਜਦੋਂ ਪਿੰਡ ਦੇ ਲੋਕ ਇਕੱਠੇ ਹੋ ਗਏ ਤਾਂ ਸਰਪੰਚ ਦਾ ਪਤੀ ਉੱਥੋਂ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਇਸ ਮਾਮਲੇ ਸਬੰਧੀ ਦੋਵਾਂ ਧਿਰਾਂ ਨੂੰ ਸਵੇਰੇ ਥਾਣੇ ਹਾਜ਼ਰ ਹੋਣ ਦੇ ਲਈ ਕਿਹਾ ਸੀ ਪਰ ਰਾਤ ਨੂੰ 2 ਵਜੇ ਦੇ ਕਰੀਬ ਗੁਰਨਾਮ ਸਿੰਘ ਆਪਣਾ ਟਰੈਕਟਰ ਲੈਕੇ ਆਇਆ।

ਉਨਾਂ ਦੀ ਫਸਲ ਨੂੰ ਖਰਾਬ ਕਰ ਦਿੱਤਾ ਅਤੇ ਉਹਨਾਂ ਦੇ ਪਲਾਟਾਂ ਦੀਆਂ ਕੰਧਾਂ ਵੀ ਤੋੜ ਦਿੱਤੀਆਂ ਅਤੇ ਪੰਚਾਇਤੀ ਜਮੀਨ ਨੂੰ ਜਾਣ ਵਾਲੇ ਰਸਤੇ ਨੂੰ ਵੀ ਖਰਾਬ ਕਰ ਦਿੱਤਾ। ਇਕ ਹਵੇਲੀ ਦੇ ਕੋਠੇ ਦਾ ਵੀ ਕਾਫੀ ਨੁਕਸਾਨ ਕੀਤਾ ਹੈ ਉਹਨਾਂ ਕਿਹਾ ਕਿ ਸਵੇਰੇ ਇਸ ਸਬੰਧੀ ਫਿਰ ਪੁਲਿਸ ਨੂੰ ਸੂਚਨਾ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਘਟਨਾ ਸਥਲ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਮਹਿਲਾ ਸਰਪੰਚ ਦੇ ਪਤੀ ਖਿਲਾਫ ਬਣਦੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਜਿਸ ਨੇ ਪਿੰਡ ਵਿੱਚ ਸ਼ਰੇਆਮ ਗੁੰਡਾਗਰਦੀ ਕੀਤੀ ਹੈ

ਪੁਲਿਸ ਨੇ ਸ਼ੁਰੂ ਕੀਤੀ ਮਾਮਲੇ ਦੀ ਜਾਂਚ

ਇਸ ਸਬੰਧੀ ਜਦੋਂ ਥਾਣਾ ਧਾਰੀਵਾਲ ਦੇ ਐਸਐਚਓ ਪਰਮਿੰਦਰ ਸਿੰਘ ਨੇ ਕਿਹਾ ਕਿ ਉਹ ਘਟਨਾ ਸਥਲ ਦਾ ਮੌਕਾ ਦੇਖਣ ਆਏ ਹਨ ਅਤੇ ਪਿੰਡ ਵਾਸੀਆਂ ਨੇ ਪਿੰਡ ਦੀ ਮੌਜੂਦਾ ਮਹਿਲਾ ਸਰਪੰਚ ਦੇ ਪਤੀ ਗੁਰਨਾਮ ਸਿੰਘ ਉੱਪਰ ਪਿੰਡ ਵਿੱਚ ਗੁੰਡਾਗਰਦੀ ਕਰਨ ਦੇ ਆਰੋਪ ਲਗਾਏ ਹਨ। ਉਨ੍ਹਾਂ ਕਿਹਾ ਕਿ ਗੁਰਨਾਮ ਸਿੰਘ ਦੀ ਇੱਕ ਰਫਲ ਵੀ ਉਨ੍ਹਾਂ ਨੇ ਆਪਣੇ ਕਬਜ਼ੇ ਵਿੱਚ ਲਈ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

Related Stories
ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ ਨੇ 4 ਕਿਲੋ ਹੈਰੋਇਨ ਪਕੜੀ, ਪਿਸਤੌਲ, ਕਾਰਤੂਸ ਅਤੇ ਡਰੱਗ ਮਨੀ ਨਾਲ ਤਿੰਨ ਗ੍ਰਿਫ਼ਤਾਰ
ਬਰਨਾਲਾ ਵਿਖੇ ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਦੇ ਦੋਸ਼ਾਂ ਹੇਠ ਅਧਿਆਪਕ ਗ੍ਰਿਫ਼ਤਾਰ, ਸਿੱਖਿਆ ਵਿਭਾਗ ਨੇ ਕੀਤਾ ਨਿਲੰਬਿਤ
ਫਿਰੋਜ਼ਪੁਰ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਘਟਨਾ ਸੀਸੀਟੀਵੀ ਵਿਚ ਕੈਦ
PU ਪ੍ਰੋਫੈਸਰ ਨੂੰ ਅਦਾਲਤ ਨੇ ਕਤਲ ਮਾਮਲੇ ‘ਚ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ, ਪਤਨੀ ਦੇ ਹੱਥ ਪੈਰ ਬੰਨ੍ਹ ਕੇ ਕੀਤਾ ਸੀ ਕਤਲ
ਲੁਧਿਆਣਾ ਦੇ ਇੱਕ ਨਿੱਜੀ ਹੋਟਲ ਵਿਚ ਮਹਿਲਾ ਦੀ ਇਤਰਾਜਯੋਗ ਹਾਲਤ ‘ਚ ਮਿਲੀ ਲਾਸ਼, ਮੁਲਜ਼ਮ ਗ੍ਰਿਫ਼ਤਾਰ
ਗੋਲੂ ਪੰਡਿਤ ਕਤਲ ਕੇਸ:ਅਦਾਲਤ ਨੇ ਚਾਰੇ ਮੁਲਜ਼ਮਾਂ ਨੂੰ ਭੇਜਿਆ ਪੁਲਿਸ ਰਿਮਾਂਡਟ ‘ਤੇ, ਪਰਿਵਾਰ ਨੂੰ ਐਨਕਾਉਂਟਰ ਦਾ ਡਰ