ਕਪੂਰਥਲਾ ‘ਚ ਪੁਰਾਣੀ ਰੰਜਿਸ਼ ਦੇ ਚਲਦਿਆਂ ਚੱਲੀਆਂ ਗੋਲੀਆਂ, ਸਰਪੰਚ ਦਾ ਪੁੱਤਰ ਜਖ਼ਮੀ

davinder-kumar-jalandhar
Updated On: 

09 Jun 2025 23:50 PM

Kapurthala Firing Case: ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਪਵਿੱਤਰ ਸਿੰਘ ਦੀ ਬਾਂਹ ਵਿੱਚ ਗੋਲੀ ਲੱਗੀ ਸੀ ਅਤੇ ਇੱਕ ਗੋਲੀ ਉਸ ਦੇ ਸਿਰ ਵਿੱਚੋਂ ਲੰਘ ਗਈ। ਫਿਲਹਾਲ ਉਸ ਦੀ ਹਾਲਤ ਸਥਿਰ ਹੈ ਤੇ ਐਕਸ-ਰੇ ਰਿਪੋਰਟ ਆਉਣ ਤੋਂ ਬਾਅਦ ਗੋਲੀ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ। ਇਲਾਜ ਜਾਰੀ ਹੈ।

ਕਪੂਰਥਲਾ ਚ ਪੁਰਾਣੀ ਰੰਜਿਸ਼ ਦੇ ਚਲਦਿਆਂ ਚੱਲੀਆਂ ਗੋਲੀਆਂ, ਸਰਪੰਚ ਦਾ ਪੁੱਤਰ ਜਖ਼ਮੀ
Follow Us On

Kapurthala Firing Case: ਕਪੂਰਥਲਾ ਜ਼ਿਲ੍ਹੇ ਦੇ ਪਿੰਡ ਲਖਨ ਕਲਾਂ ਵਿੱਚ ਸਰਪੰਚ ਚੋਣਾਂ ਨਾਲ ਸਬੰਧਤ ਝਗੜੇ ਕਾਰਨ ਕੁਝ ਲੋਕਾਂ ਨੇ ਇੱਕ ਮਹਿਲਾ ਸਰਪੰਚ ਦੇ ਪੁੱਤਰ ‘ਤੇ ਗੋਲੀਬਾਰੀ ਕਰ ਦਿੱਤੀ। ਗੋਲੀ ਲੱਗਣ ਕਾਰਨ ਮਹਿਲਾ ਸਰਪੰਚ ਦਾ ਪੁੱਤਰ ਗੰਭੀਰ ਜ਼ਖਮੀ ਹੋ ਗਿਆ। ਪਰਿਵਾਰਕ ਮੈਂਬਰਾਂ ਦੀ ਮਦਦ ਨਾਲ ਜ਼ਖਮੀ ਨੌਜਵਾਨ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਗਿਆ ਹੈ।

ਐਮਰਜੈਂਸੀ ਵਾਰਡ ਵਿੱਚ ਇਲਾਜ ਦੌਰਾਨ, ਮਲਕੀਤ ਸਿੰਘ ਦੇ ਪੁੱਤਰ ਪਵਿੱਤਰ ਸਿੰਘ ਨੇ ਦੱਸਿਆ ਕਿ ਉਸ ਦੀ ਮਾਂ ਤਜਿੰਦਰ ਕੌਰ ਪਿੰਡ ਦੀ ਮੌਜੂਦਾ ਸਰਪੰਚ ਹੈ। ਪੁਰਾਣੀ ਰੰਜਿਸ਼ ਕਾਰਨ ਉਸ ਨੂੰ ਉਸ ਦੇ ਪਿੰਡ ਦੇ ਕੁਝ ਲੋਕਾਂ ਨੇ ਧੋਖੇ ਨਾਲ ਬੁਲਾਇਆ ਸੀ। ਜਦੋਂ ਉਹ ਉੱਥੇ ਪਹੁੰਚਿਆ ਤਾਂ ਉੱਥੇ ਪਹਿਲਾਂ ਤੋਂ ਮੌਜੂਦ ਕੁਝ ਲੋਕਾਂ ਨੇ ਉਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇੱਕ ਗੋਲੀ ਉਸ ਦੇ ਸਿਰ ਦੇ ਨੇੜੇ ਲੱਗੀ ਤੇ ਦੂਜੀ ਉਸ ਦੀ ਬਾਂਹ ‘ਤੇ ਲੱਗੀ।

ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਪਵਿੱਤਰ ਸਿੰਘ ਦੀ ਬਾਂਹ ਵਿੱਚ ਗੋਲੀ ਲੱਗੀ ਸੀ ਅਤੇ ਇੱਕ ਗੋਲੀ ਉਸ ਦੇ ਸਿਰ ਵਿੱਚੋਂ ਲੰਘ ਗਈ। ਫਿਲਹਾਲ ਉਸ ਦੀ ਹਾਲਤ ਸਥਿਰ ਹੈ ਤੇ ਐਕਸ-ਰੇ ਰਿਪੋਰਟ ਆਉਣ ਤੋਂ ਬਾਅਦ ਗੋਲੀ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ। ਇਲਾਜ ਜਾਰੀ ਹੈ।

ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਜਦੋਂ ਡੀਐਸਪੀ ਦੀਪਕਰਨ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਚ ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।