ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਬਜਟ 2025

ਫਰੀਦਕੋਟ ਜਲ ਸਪਲਾਈ ਵਿਭਾਗ ‘ਚ ਘੁਟਾਲਾ, 4 ਅਫਸਰ ਕੀਤੇ ਗਏ ਮੁਅੱਤਲ

Faridkot Scam : ਵਿਭਾਗ ਨੇ ਇਸ ਮਾਮਲੇ ਦੀ ਜਾਂਚ ਸੁਪਰਡੈਂਟ ਇੰਜੀਨੀਅਰ ਹੁਸ਼ਿਆਰਪੁਰ ਤੋਂ ਕਰਵਾਈ ਹੈ। ਇਸ ਦੀ ਰਿਪੋਰਟ 'ਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਐੱਸ. ਆਵਹਦ ਨੇ ਪੰਜਾਬ ਸਿਵਲ ਸਰਵਿਸਿਜ਼ (ਸਜ਼ਾ ਅਤੇ ਅਪੀਲ) ਨਿਯਮਾਂ ਦੇ ਨਿਯਮ 4 ਤਹਿਤ ਇਨ੍ਹਾਂ ਚਾਰ ਅਧਿਕਾਰੀਆਂ ਦੀ ਮੁਅੱਤਲੀ ਦੇ ਹੁਕਮ ਜਾਰੀ ਕੀਤੇ ਹਨ।

ਫਰੀਦਕੋਟ ਜਲ ਸਪਲਾਈ ਵਿਭਾਗ ‘ਚ ਘੁਟਾਲਾ, 4 ਅਫਸਰ ਕੀਤੇ ਗਏ ਮੁਅੱਤਲ
Follow Us
sukhjinder-sahota-faridkot
| Updated On: 16 Jan 2025 20:07 PM

Faridkot Scam: ਪੰਜਾਬ ਸਰਕਾਰ ਨੇ ਫਰੀਦਕੋਟ ‘ਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਦਫ਼ਤਰ ਵਿੱਚ ਫੰਡਾਂ ਦੀ ਦੁਰਵਰਤੋਂ ਅਤੇ ਜਾਅਲੀ ਬਿੱਲਾਂ ਰਾਹੀਂ ਅਦਾਇਗੀਆਂ ਦੇ ਮਾਮਲੇ ਚ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ਵਿੱਚ ਵਿਭਾਗ ਦੇ ਐਕਸੀਅਨ ਜਸਵਿੰਦਰ ਸਿੰਘ, ਐਸਡੀਓ ਸੰਦੀਪ ਸਿੰਘ, ਜੇਈ ਪਰਵਿੰਦਰ ਸਿੰਘ ਅਤੇ ਸੀਨੀਅਰ ਸਹਾਇਕ ਤਾਰਾ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।

ਇਸ ਮਾਮਲੇ ‘ਚ ਮਿਲੀ ਜਾਣਕਾਰੀ ਅਨੁਸਾਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਫਰੀਦਕੋਟ ਦਫ਼ਤਰ ਵਿੱਚ ਵੱਡੇ ਪੱਧਰ ਤੇ ਧਾਂਦਲੀਆਂ ਹੋਣ ਦੀ ਪੰਜਾਬ ਸਰਕਾਰ ਨੂੰ ਸ਼ਿਕਾਇਤ ਮਿਲੀ ਸੀ। ਇਸ ਤੇ ਸਰਕਾਰ ਨੇ ਵਿਭਾਗੀ ਜਾਂਚ ਦੇ ਹੁਕਮ ਜਾਰੀ ਕੀਤੇ ਸਨ। ਮਿਲੀ ਸ਼ਿਕਾਇਤ ਅਨੁਸਾਰ ਵਿਭਾਗ ਦੇ ਮੈਨਟੀਨੈਂਸ ਫੰਡਾਂ ਦੀ ਦੁਰਵਰਤੋਂ ਕੀਤੀ ਗਈ ਹੈ ਅਤੇ ਜਾਅਲੀ ਬਿੱਲਾਂ ਰਾਹੀਂ ਅਦਾਇਗੀਆਂ ਕੀਤੀਆਂ ਗਈਆਂ ਹਨ। ਇਸ ਨਾਲ ਸਰਕਾਰ ਨੂੰ ਵਿੱਤੀ ਨੁਕਸਾਨ ਹੋਇਆ ਹੈ।

ਵਿਭਾਗ ਨੇ ਇਸ ਮਾਮਲੇ ਦੀ ਜਾਂਚ ਸੁਪਰਡੈਂਟ ਇੰਜੀਨੀਅਰ ਹੁਸ਼ਿਆਰਪੁਰ ਤੋਂ ਕਰਵਾਈ ਹੈ। ਇਸ ਦੀ ਰਿਪੋਰਟ ‘ਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਐੱਸ. ਆਵਹਦ ਨੇ ਪੰਜਾਬ ਸਿਵਲ ਸਰਵਿਸਿਜ਼ (ਸਜ਼ਾ ਅਤੇ ਅਪੀਲ) ਨਿਯਮਾਂ ਦੇ ਨਿਯਮ 4 ਤਹਿਤ ਇਨ੍ਹਾਂ ਚਾਰ ਅਧਿਕਾਰੀਆਂ ਦੀ ਮੁਅੱਤਲੀ ਦੇ ਹੁਕਮ ਜਾਰੀ ਕੀਤੇ ਹਨ।

ਇਸ ਮਾਮਲੇ ‘ਚ ਮੁਅੱਤਲੀ ਸਮੇਂ ਦੌਰਾਨ ਐਕਸੀਅਨ ਅਤੇ ਐਸ.ਡੀ.ਓ ਦੀ ਡਿਊਟੀ ਮੁੱਖ ਇੰਜੀਨੀਅਰ ਦੱਖਣੀ ਦੇ ਦਫ਼ਤਰ ਪਟਿਆਲਾ ਵਿਖੇ ਹੋਵੇਗੀ, ਜਦਕਿ ਜੇਈ ਅਤੇ ਸੀਨੀਅਰ ਸਹਾਇਕ ਦੀ ਡਿਊਟੀ ਚੀਫ਼ ਇੰਜੀਨੀਅਰ ਸੈਂਟਰਲ ਦੇ ਦਫ਼ਤਰ ਵਿਖੇ ਹੋਵੇਗੀ।

ਪੈਰਿਸ ਵਿੱਚ ਪ੍ਰਵਾਸੀ ਭਾਰਤੀਆਂ ਨੇ PM ਮੋਦੀ ਦਾ ਕੀਤਾ ਸ਼ਾਨਦਾਰ ਸਵਾਗਤ, ਦੇਖੋ
ਪੈਰਿਸ ਵਿੱਚ ਪ੍ਰਵਾਸੀ ਭਾਰਤੀਆਂ ਨੇ PM ਮੋਦੀ ਦਾ ਕੀਤਾ ਸ਼ਾਨਦਾਰ ਸਵਾਗਤ, ਦੇਖੋ...
ਦਿੱਲੀ ਚੋਣਾਂ ਵਿੱਚ ਹਾਰ ਤੋਂ ਬਾਅਦ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਨੂੰ ਬੁਲਾਇਆ ਦਿੱਲੀ , ਕੀ ਹੈ ਪਲਾਨ?
ਦਿੱਲੀ ਚੋਣਾਂ ਵਿੱਚ ਹਾਰ ਤੋਂ ਬਾਅਦ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਨੂੰ ਬੁਲਾਇਆ ਦਿੱਲੀ , ਕੀ ਹੈ ਪਲਾਨ?...
ਰਣਵੀਰ ਇਲਾਹਾਬਾਦੀਆ ਨੇ ਲੇਟੈਂਟ ਸ਼ੋਅ ਵਿੱਚ ਕਹੇ ਗਏ ਸ਼ਬਦਾਂ ਲਈ ਮੰਗੀ ਮੁਆਫੀ
ਰਣਵੀਰ ਇਲਾਹਾਬਾਦੀਆ ਨੇ ਲੇਟੈਂਟ ਸ਼ੋਅ ਵਿੱਚ ਕਹੇ ਗਏ ਸ਼ਬਦਾਂ ਲਈ ਮੰਗੀ ਮੁਆਫੀ...
ਦਿੱਲੀ ਵਿੱਚ ਭਾਜਪਾ ਦੀ ਜਿੱਤ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਨੇ ਕੀ ਕਿਹਾ?
ਦਿੱਲੀ ਵਿੱਚ ਭਾਜਪਾ ਦੀ ਜਿੱਤ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਨੇ ਕੀ ਕਿਹਾ?...
ਦਿੱਲੀ 'ਚ ਜਿੱਤ ਤੋਂ ਬਾਅਦ ਭਾਜਪਾ ਨੇਤਾ ਨੇ ਪੰਜਾਬ ਨੂੰ ਲੈ ਕੇ ਕੀਤਾ ਇਹ ਵੱਡਾ ਐਲਾਨ
ਦਿੱਲੀ 'ਚ ਜਿੱਤ ਤੋਂ ਬਾਅਦ ਭਾਜਪਾ ਨੇਤਾ ਨੇ ਪੰਜਾਬ ਨੂੰ ਲੈ ਕੇ ਕੀਤਾ ਇਹ ਵੱਡਾ ਐਲਾਨ...
Delhi Election Result: ਆਤਿਸ਼ੀ ਨੇ ਕਾਲਕਾਜੀ ਸੀਟ ਤੋਂ ਜਿੱਤੀ ਚੋਣ
Delhi Election Result: ਆਤਿਸ਼ੀ ਨੇ ਕਾਲਕਾਜੀ ਸੀਟ ਤੋਂ ਜਿੱਤੀ ਚੋਣ...
ਕੇਜਰੀਵਾਲ ਨੇ ਵੀਡੀਓ ਸੰਦੇਸ਼ ਜਾਰੀ ਕਰ ਭਾਜਪਾ ਨੂੰ ਦਿੱਤੀ ਜਿੱਤ ਦੀ ਵਧਾਈ
ਕੇਜਰੀਵਾਲ ਨੇ ਵੀਡੀਓ ਸੰਦੇਸ਼ ਜਾਰੀ ਕਰ ਭਾਜਪਾ ਨੂੰ ਦਿੱਤੀ ਜਿੱਤ ਦੀ ਵਧਾਈ...
ਫਿਲਮਾਂ ਅਤੇ ਰਾਜਨੀਤੀ ਤੋਂ ਬਾਅਦ, Kangana Ranaut ਨੇ ਖੋਲ੍ਹਿਆ ਰੈਸਟੋਰੈਂਟ, Menu ਦੀ ਇਹ Recipe ਕਰ ਦੇਵੇਗੀ ਹੈਰਾਨ!
ਫਿਲਮਾਂ ਅਤੇ ਰਾਜਨੀਤੀ ਤੋਂ ਬਾਅਦ, Kangana Ranaut ਨੇ ਖੋਲ੍ਹਿਆ ਰੈਸਟੋਰੈਂਟ, Menu ਦੀ ਇਹ Recipe ਕਰ ਦੇਵੇਗੀ ਹੈਰਾਨ!...
ਗੈਰ-ਕਾਨੂੰਨੀ ਟਰੈਵਲ ਏਜੰਟਾਂ ਨੇ ਲੋਕਾਂ ਨੂੰ ਲੱਖਾਂ ਰੁਪਏ ਕਿਵੇਂ ਠੱਗੇ? ਫਸਾਉਣ ਦਾ ਤਰੀਕਾ ਹੋ ਗਿਆ ਬੇਨਕਾਬ!
ਗੈਰ-ਕਾਨੂੰਨੀ ਟਰੈਵਲ ਏਜੰਟਾਂ ਨੇ ਲੋਕਾਂ ਨੂੰ ਲੱਖਾਂ ਰੁਪਏ ਕਿਵੇਂ ਠੱਗੇ? ਫਸਾਉਣ ਦਾ ਤਰੀਕਾ ਹੋ ਗਿਆ ਬੇਨਕਾਬ!...