ਫਰੀਦਕੋਟ ਜਲ ਸਪਲਾਈ ਵਿਭਾਗ ‘ਚ ਘੁਟਾਲਾ, 4 ਅਫਸਰ ਕੀਤੇ ਗਏ ਮੁਅੱਤਲ

Updated On: 

16 Jan 2025 20:07 PM

Faridkot Scam : ਵਿਭਾਗ ਨੇ ਇਸ ਮਾਮਲੇ ਦੀ ਜਾਂਚ ਸੁਪਰਡੈਂਟ ਇੰਜੀਨੀਅਰ ਹੁਸ਼ਿਆਰਪੁਰ ਤੋਂ ਕਰਵਾਈ ਹੈ। ਇਸ ਦੀ ਰਿਪੋਰਟ 'ਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਐੱਸ. ਆਵਹਦ ਨੇ ਪੰਜਾਬ ਸਿਵਲ ਸਰਵਿਸਿਜ਼ (ਸਜ਼ਾ ਅਤੇ ਅਪੀਲ) ਨਿਯਮਾਂ ਦੇ ਨਿਯਮ 4 ਤਹਿਤ ਇਨ੍ਹਾਂ ਚਾਰ ਅਧਿਕਾਰੀਆਂ ਦੀ ਮੁਅੱਤਲੀ ਦੇ ਹੁਕਮ ਜਾਰੀ ਕੀਤੇ ਹਨ।

ਫਰੀਦਕੋਟ ਜਲ ਸਪਲਾਈ ਵਿਭਾਗ ਚ ਘੁਟਾਲਾ, 4 ਅਫਸਰ ਕੀਤੇ ਗਏ ਮੁਅੱਤਲ
Follow Us On

Faridkot Scam: ਪੰਜਾਬ ਸਰਕਾਰ ਨੇ ਫਰੀਦਕੋਟ ‘ਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਦਫ਼ਤਰ ਵਿੱਚ ਫੰਡਾਂ ਦੀ ਦੁਰਵਰਤੋਂ ਅਤੇ ਜਾਅਲੀ ਬਿੱਲਾਂ ਰਾਹੀਂ ਅਦਾਇਗੀਆਂ ਦੇ ਮਾਮਲੇ ਚ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ਵਿੱਚ ਵਿਭਾਗ ਦੇ ਐਕਸੀਅਨ ਜਸਵਿੰਦਰ ਸਿੰਘ, ਐਸਡੀਓ ਸੰਦੀਪ ਸਿੰਘ, ਜੇਈ ਪਰਵਿੰਦਰ ਸਿੰਘ ਅਤੇ ਸੀਨੀਅਰ ਸਹਾਇਕ ਤਾਰਾ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।

ਇਸ ਮਾਮਲੇ ‘ਚ ਮਿਲੀ ਜਾਣਕਾਰੀ ਅਨੁਸਾਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਫਰੀਦਕੋਟ ਦਫ਼ਤਰ ਵਿੱਚ ਵੱਡੇ ਪੱਧਰ ਤੇ ਧਾਂਦਲੀਆਂ ਹੋਣ ਦੀ ਪੰਜਾਬ ਸਰਕਾਰ ਨੂੰ ਸ਼ਿਕਾਇਤ ਮਿਲੀ ਸੀ। ਇਸ ਤੇ ਸਰਕਾਰ ਨੇ ਵਿਭਾਗੀ ਜਾਂਚ ਦੇ ਹੁਕਮ ਜਾਰੀ ਕੀਤੇ ਸਨ। ਮਿਲੀ ਸ਼ਿਕਾਇਤ ਅਨੁਸਾਰ ਵਿਭਾਗ ਦੇ ਮੈਨਟੀਨੈਂਸ ਫੰਡਾਂ ਦੀ ਦੁਰਵਰਤੋਂ ਕੀਤੀ ਗਈ ਹੈ ਅਤੇ ਜਾਅਲੀ ਬਿੱਲਾਂ ਰਾਹੀਂ ਅਦਾਇਗੀਆਂ ਕੀਤੀਆਂ ਗਈਆਂ ਹਨ। ਇਸ ਨਾਲ ਸਰਕਾਰ ਨੂੰ ਵਿੱਤੀ ਨੁਕਸਾਨ ਹੋਇਆ ਹੈ।

ਵਿਭਾਗ ਨੇ ਇਸ ਮਾਮਲੇ ਦੀ ਜਾਂਚ ਸੁਪਰਡੈਂਟ ਇੰਜੀਨੀਅਰ ਹੁਸ਼ਿਆਰਪੁਰ ਤੋਂ ਕਰਵਾਈ ਹੈ। ਇਸ ਦੀ ਰਿਪੋਰਟ ‘ਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਐੱਸ. ਆਵਹਦ ਨੇ ਪੰਜਾਬ ਸਿਵਲ ਸਰਵਿਸਿਜ਼ (ਸਜ਼ਾ ਅਤੇ ਅਪੀਲ) ਨਿਯਮਾਂ ਦੇ ਨਿਯਮ 4 ਤਹਿਤ ਇਨ੍ਹਾਂ ਚਾਰ ਅਧਿਕਾਰੀਆਂ ਦੀ ਮੁਅੱਤਲੀ ਦੇ ਹੁਕਮ ਜਾਰੀ ਕੀਤੇ ਹਨ।

ਇਸ ਮਾਮਲੇ ‘ਚ ਮੁਅੱਤਲੀ ਸਮੇਂ ਦੌਰਾਨ ਐਕਸੀਅਨ ਅਤੇ ਐਸ.ਡੀ.ਓ ਦੀ ਡਿਊਟੀ ਮੁੱਖ ਇੰਜੀਨੀਅਰ ਦੱਖਣੀ ਦੇ ਦਫ਼ਤਰ ਪਟਿਆਲਾ ਵਿਖੇ ਹੋਵੇਗੀ, ਜਦਕਿ ਜੇਈ ਅਤੇ ਸੀਨੀਅਰ ਸਹਾਇਕ ਦੀ ਡਿਊਟੀ ਚੀਫ਼ ਇੰਜੀਨੀਅਰ ਸੈਂਟਰਲ ਦੇ ਦਫ਼ਤਰ ਵਿਖੇ ਹੋਵੇਗੀ।