5ਵੇਂ ਦਿਨ ਫਿਰ ਮਿਲੀ ਦਰਬਾਰ ਸਾਹਿਬ ਨੂੰ ਉਡਾਉਣ ਦੀ ਧਮਕੀ, SGPC ਚੀਫ ਸਕੱਤਰ ਦਾ ਬਿਆਨ
Golden Temple bomb threat: ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਜੇ 2-3 ਦਿਨਾਂ 'ਚ ਮੁਲਜ਼ਮਾ ਨੂੰ ਕਾਬੂ ਨਾ ਕੀਤਾ ਗਿਆ ਤਾਂ ਕਮੇਟੀ ਵਫ़ਦ ਰਾਹੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ। ਕਮੇਟੀ ਨੇ ਸਾਫ਼ ਕੀਤਾ ਕਿ ਧਮਕੀ ਭਰੀਆਂ ਈ-ਮੇਲਾਂ ਸੰਗਤ ਦੀ ਆਸਥਾ ਨਾਲ ਖੇਡਣ ਵਾਲਾ ਮਾਮਲਾ ਹੈ, ਜਿਸ ਦੀ ਜਾਂਚ ਵਿਚ ਕੋਈ ਲਾਪਰਵਾਹੀ ਨਹੀਂ ਹੋਣੀ ਚਾਹੀਦੀ।
5ਵੇਂ ਦਿਨ ਫਿਰ ਮਿਲੀ ਸ੍ਰੀ ਦਰਬਾਰ ਸਾਹਿਬ ਨੂੰ RDX ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਇਸ ਨੂੰ ਲੈ ਕੇ SGPC ਚੀਫ਼ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਬਿਆਨ ਦਿੱਤਾ ਹੈ। ਇਹ ਧਮਕੀ ਫਿਰ ਤੋਂ ਇੱਕ ਈ-ਮੇਲ ਰਾਹੀਂ ਭੇਜੀ ਗਈ ਹੈ। ਐਸਜੀਪੀਸੀ ਚੀਫ਼ ਸਕੱਤਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੂੰ ਇਸ ਖਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਧਮਕੀ ਭਰੀ ਈਮੇਲਾਂ ਦੇ ਚੱਲਦਿਆਂ ਸੰਗਤ ‘ਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਕੁਲਵੰਤ ਸਿੰਘ ਮੰਨਣ ਨੇ ਪੁਲਿਸ ਦੀ ਕਾਰਵਾਈ ਉੱਤੇ ਵੀ ਸਵਾਲ ਖੜੇ ਕਰਦਿਆਂ ਕਿਹਾ ਕਿ ਭਾਵੇਂ ਪੁਲਿਸ ਨੇ ਫਰੀਦਾਬਾਦ ਤੋਂ ਸ਼ੁਭਮ ਦੂਬੇ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਹੈ, ਪਰ ਉਸ ਦੀ ਗ੍ਰਿਫ਼ਤਾਰੀ ਤੋਂ ਬਾਅਦ ਵੀ ਈ-ਮੇਲਾਂ ਆਉਣ ਦਾ ਸਿਲਸਿਲਾ ਨਹੀਂ ਰੁਕਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਕੋਈ ਇਕ ਵਿਅਕਤੀ ਨਹੀਂ, ਸਗੋਂ ਕਿਸੇ ਵੱਡੇ ਗਰੁੱਪ ਜਾਂ ਏਜੰਸੀ ਦੀ ਸ਼ਮੂਲੀਅਤ ਹੋ ਸਕਦੀ ਹੈ, ਜਿਸ ਦੀ ਡੂੰਘੀ ਜਾਂਚ ਹੋਣੀ ਚਾਹੀਦੀ ਹੈ।
ਆਸਥਾ ਨਾਲ ਖੇਡਣ ਦੀ ਕੋਸ਼ਿਸ਼: ਮੰਨਣ
ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਜੇ 2-3 ਦਿਨਾਂ ‘ਚ ਮੁਲਜ਼ਮਾ ਨੂੰ ਕਾਬੂ ਨਾ ਕੀਤਾ ਗਿਆ ਤਾਂ ਕਮੇਟੀ ਵਫ़ਦ ਰਾਹੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ। ਕਮੇਟੀ ਨੇ ਸਾਫ਼ ਕੀਤਾ ਕਿ ਧਮਕੀ ਭਰੀਆਂ ਈ-ਮੇਲਾਂ ਸੰਗਤ ਦੀ ਆਸਥਾ ਨਾਲ ਖੇਡਣ ਵਾਲਾ ਮਾਮਲਾ ਹੈ, ਜਿਸ ਦੀ ਜਾਂਚ ਵਿਚ ਕੋਈ ਲਾਪਰਵਾਹੀ ਨਹੀਂ ਹੋਣੀ ਚਾਹੀਦੀ।
ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਸਵੇਤ ਮਲਿਕ ਨੇ ਵੀ ਇਸ ਮਾਮਲੇ ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਹੈ ਕਿ ਉਹ ਵੀ ਕੇਂਦਰੀ ਗ੍ਰਹਿ ਮੰਤਰੀ ਨਾਲ ਗੱਲ ਕਰਨਗੇ। ਇਸ ਮੱਦੇ ਨੂੰ ਲੈ ਕੇ ਦਿੱਲੀ ਤੱਕ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਨੂੰ ਕਾਬੂ ਕਰਕੇ ਸਖਤ ਕਾਰਵਾਈ ਕੀਤੀ ਜਾ ਸਕੇ।
ਇਕ ਮੁਲਜ਼ਮ ਦੀ ਹੋ ਚੁੱਕੀ ਹੈ ਗ੍ਰਿਫ਼ਤਾਰੀ
ਮੀਡੀਆ ਨਾਲ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਕਿਹਾ ਕਿ ਮੁਲਜ਼ਮ ਸਾਫਟਵੇਅਰ ਇੰਜੀਨੀਅਰ ਨੂੰ ਫਰੀਦਾਬਾਦ ਤੋਂ ਹਿਰਾਸਤ ‘ਚ ਲੈ ਲਿਆ ਗਿਆ ਹੈ। ਉਸ ਦਾ ਲੈਪਟਾਪ-ਫੋਨ ਆਦਿ ਵੀ ਜ਼ਬਤ ਕਰ ਲਿਆ ਗਿਆ ਹੈ।ਸ਼ੁਭਮ ਫਰੀਦਾਬਾਦ ਵਿੱਚ ਰਹਿੰਦਾ ਹੈ। ਫਰੀਦਾਬਾਦ ਪੁਲਿਸ ਦੇ ਬੁਲਾਰੇ ਅਨੁਸਾਰ, ਨੌਜਵਾਨ ਤੋਂ ਸ਼ੱਕੀ ਵਜੋਂ ਪੁੱਛਗਿੱਛ ਕੀਤੀ ਗਈ ਹੈ। ਉਹ ਗੁਰੂਗ੍ਰਾਮ ਸਥਿਤ ਇੱਕ ਆਈਟੀ ਕੰਪਨੀ ਵਿੱਚ ਇੰਜੀਨੀਅਰ ਹੈ।
ਇਹ ਵੀ ਪੜ੍ਹੋ
ਇਸ ਮਾਮਲੇ ਵਿੱਚ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਆਰਡੀਐਕਸ ਧਮਾਕੇ ਦੀ ਧਮਕੀ ਦੇਣ ਵਾਲੀਆਂ ਕਈ ਈਮੇਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਭੇਜੀਆਂ ਗਈਆਂ ਸਨ ਅਤੇ ਇਸ ਤੋਂ ਬਾਅਦ ਹਰਿਮੰਦਰ ਸਾਹਿਬ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ। ਐਸਜੀਪੀਸੀ ਮੁਖੀ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਨ੍ਹਾਂ ਨੂੰ 14 ਜੁਲਾਈ ਤੋਂ ਪੰਜ ਵਾਰ ਧਮਕੀਆਂ ਮਿਲੀਆਂ ਹਨ।
