ਸੰਦੀਪ ਥਾਪਰ ਗੋਰਾ ‘ਤੇ ਹਮਲੇ ਦਾ ਮਾਮਲਾ, ਲੁਧਿਆਣਾ CP ਨੇ ਪ੍ਰੈਸ ਕਾਨਫਰੰਸ ਕਰ ਕੀਤੇ ਵੱਡੇ ਖਲਾਸੇ, 2 ਮੁਲਜ਼ਮ ਕਾਬੂ

Updated On: 

06 Jul 2024 13:30 PM IST

ਸੀਪੀ ਕੁਲਦੀਪ ਚਹਲ ਨੇ ਕਿਹਾ ਕਿ ਇਨ੍ਹਾਂ ਨਿਹੰਗਾਂ ਨੇ ਬਾਬਾ ਬੁੱਢਾ ਦਲ ਤੋਂ ਅੰਮ੍ਰਿਤ ਛੱਕਿਆ ਹੋਇਆ ਸੀ। ਇਹ ਨਿਹੰਗ ਲੁਧਿਆਣਾ ਦੇ ਟ੍ਰਾਂਸਪੋਰਟ ਨਗਰ ਦੇ ਨੇੜੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਫਤਿਹਗੜ੍ਹ ਸਾਹਿਬ ਦੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਨੇੜੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਇੱਕ ਹਾਲੇ ਪੁਲਿਸ ਦੀ ਪਹੁੰਚ ਤੋਂ ਦੂਰ ਹੈ। ਪੁਲਿਸ ਵੱਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਹਮਲੇ ਦੇ ਕਾਰਨਾਂ ਦਾ ਪਤਾ ਕੀਤਾ ਜਾ ਰਿਹਾ ਹੈ।

ਸੰਦੀਪ ਥਾਪਰ ਗੋਰਾ ਤੇ ਹਮਲੇ ਦਾ ਮਾਮਲਾ, ਲੁਧਿਆਣਾ CP ਨੇ ਪ੍ਰੈਸ ਕਾਨਫਰੰਸ ਕਰ ਕੀਤੇ ਵੱਡੇ ਖਲਾਸੇ, 2 ਮੁਲਜ਼ਮ ਕਾਬੂ
Follow Us On

ਸ਼ਿਵ ਸੈਨਾ ਪੰਜਾਬ ਦੇ ਆਗੂ ਸੰਦੀਪ ਥਾਪਰ ਗੋਰਾ ‘ਤੇ ਨਿਹੰਗਾਂ ਦਾ ਬਾਣਾ ਪਾਏ ਮੁਲਜ਼ਮਾਂ ਵੱਲੋਂ ਹਮਲਾ ਕਰ ਦਿੱਤਾ ਗਿਆ। ਜਿਸ ਮਗਰੋਂ ਸੰਦੀਪ ਥਾਪਰ ਨੂੰ ਹਸਪਤਾਲ ਚ ਭਰਤੀ ਕਰਵਾਇਆ ਗਿਆ ਹੈ। ਲੁਧਿਆਣਾ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਪ੍ਰੈਸ ਕਾਨਫਰੰਸ ਕਰ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਮੁਲਜ਼ਮਾਂ ਨੂੰ ਫਤਿਹਗੜ੍ਹ ਸਾਹਿਬ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਸੀਪੀ ਕੁਲਦੀਪ ਚਹਲ ਨੇ ਕਿਹਾ ਕਿ ਇਨ੍ਹਾਂ ਨਿਹੰਗਾਂ ਨੇ ਬਾਬਾ ਬੁੱਢਾ ਦਲ ਤੋਂ ਅੰਮ੍ਰਿਤ ਛੱਕਿਆ ਹੋਇਆ ਸੀ। ਇਹ ਨਿਹੰਗ ਲੁਧਿਆਣਾ ਦੇ ਟ੍ਰਾਂਸਪੋਰਟ ਨਗਰ ਦੇ ਨੇੜੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਫਤਿਹਗੜ੍ਹ ਸਾਹਿਬ ਦੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਨੇੜੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਇੱਕ ਹਾਲੇ ਪੁਲਿਸ ਦੀ ਪਹੁੰਚ ਤੋਂ ਦੂਰ ਹੈ। ਪੁਲਿਸ ਵੱਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਹਮਲੇ ਦੇ ਕਾਰਨਾਂ ਦਾ ਪਤਾ ਕੀਤਾ ਜਾ ਰਿਹਾ ਹੈ।

ਸੀਪੀ ਨੇ ਦੱਸਿਆ ਕਿ ਪੁਲਿਸ ਨੇ ਨਿਹੰਗਾ ਵੱਲੋਂ ਸੰਦੀਪ ਥਾਪਰ ਤੋਂ ਖੋਈ ਸਕੂਟਰੀ ਤੇ ਸਵਾਰ ਹੋ ਕੇ ਫਤਿਹਗੜ੍ਹ ਸਾਹਿਬ ਗਏ ਸਨ। ਜਿਸ ਨੂੰ ਪੁਲਿਸ ਨੇ ਬਰਾਮਦ ਕਰ ਲਿਆ ਹੈ। ਕੁਲਦੀਪ ਚਹਿਲ ਨੇ ਕਿਹਾ ਬੜੀ ਤਕਨੀਕੀ ਜਾਂਚ ਤੋਂ ਬਾਅਦ ਪੁਲਿਸ ਨੇ ਦੋਵਾਂ ਨੂੰ ਕਾਬੂ ਕੀਤਾ ਹੈ।

ਪੁਲਿਸ ਮੁਲਾਜ਼ਮ ਕੋਲੋਂ ਰਿਵਾਲਵਰ ਖੋਹ ਲਿਆ

CP ਨੇ ਕਿਹਾ ਕਿ ਸੰਦੀਪ ਥਾਪਰ ਨਾਲ ਮੌਜੂਦ ਪੁਲਿਸ ਨੇ ਗੰਨਮੈਨ ਦੇ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਬੰਦੂਕਧਾਰੀ ਆਪਣਾ ਬਚਾਅ ਕਰਨ ਦੀ ਬਜਾਏ ਇੱਕ ਪਾਸੇ ਹੋ ਗਿਆ। ਹਮਲੇ ਤੋਂ ਬਾਅਦ ਨਿਹੰਗ ਸੰਦੀਪ ਦਾ ਸਕੂਟਰ ਲੈ ਕੇ ਫਰਾਰ ਹੋ ਗਏ। ਜੇਕਰ ਉਹ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਸ ਕੋਲ ਰਿਵਾਲਵਰ ਸੀ, ਪਰ ਨਿਹੰਗਾਂ ਨੇ ਖੋਹ ਲਿਆ।

ਇਹ ਵੀ ਪੜ੍ਹੋ: ਸ਼ਿਵ ਸੈਨਾ ਪੰਜਾਬ ਦੇ ਆਗੂ ਸੰਦੀਪ ਥਾਪਰ ਗੋਰਾ ਤੇ ਜਾਨਲੇਵਾ ਹਮਲਾ, ਨਿਹੰਗ ਦੇ ਬਾਣੇ ਚ ਆਏ 4 ਲੋਕਾਂ ਨੇ ਕੀਤਾ ਹਮਲਾ, ਵੀਡੀਓ ਆਇਆ ਸਾਹਮਣੇ

ਹਿੰਦੂ ਆਗੂਆਂ ਵੱਲੋਂ ਲੁਧਿਆਣਾ ਬੰਦ ਦਾ ਐਲਾਨ

ਭਲਕੇ ਹਿੰਦੂ ਆਗੂਆਂ ਨੇ ਲੁਧਿਆਣਾ ਬੰਦ ਦਾ ਐਲਾਨ ਕੀਤਾ ਹੈ। ਹਿੰਦੂ ਆਗੂਆਂ ਨੇ ਕਿਹਾ ਕਿ ਜੇਕਰ ਮੁਲਜ਼ਮ ਨਾ ਫੜੇ ਗਏ ਤਾਂ ਪੂਰੇ ਪੰਜਾਬ ਵਿੱਚ ਪ੍ਰਦਰਸ਼ਨ ਕੀਤੇ ਜਾਣਗੇ। ਇਸ ਘਟਨ ਦੀ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਦਾ ਮਜ਼ਾਕ ਬਣ ਗਿਆ ਹੈ। ਲੁਧਿਆਣਾ ਦੇ ਲੋਕ ਸਹਿਮ ਵਿੱਚ ਹਨ। ਇਸ ਤਰ੍ਹਾਂ ਦੀ ਘਟਨਾਵਾਂ ਕਿਸ ਤਰੀਕੇ ਨਾਲ ਰੋਕੀਆਂ ਜਾਣ ਇਸ ‘ਤੇ ਚਰਚਾ ਹੋਣੀ ਚਾਹੀਦੀ ਹੈ। ਇਸ ਦੌਰਾਨ ਉਨ੍ਹਾਂ ਨੇ ਸਤਾਧਾਰੀ ਆਮ ਆਦਮੀ ਪਾਰਟੀ ਨੂੰ ਵੀ ਘੇਰਿਆ। ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਫੜਨ ਦੇ ਹੁਕਮ ਦਿੱਤੇ ਗਏ।

ਮਾਮਲੇ ਸਬੰਧੀ ਵੀਡੀਓ ਵਾਇਰਲ

Related Stories