ਫਾਜ਼ਿਲਕਾ ਪਹੁੰਚਿਆ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁਲਜ਼ਮ, ਬੁਲੇਟ ਪਰੂਫ ਗੱਡੀ ‘ਚ ਲੈ ਕੇ ਪੁੱਜੀ ਇੰਟੈਲੀਜੈਂਸ ਟੀਮ, ਤਸਕਰੀ ਮਾਮਲੇ ‘ਚ ਪੁੱਛਗਿੱਛ
ਜਾਣਕਾਰੀ ਅਨੁਸਾਰ ਫਾਜ਼ਿਲਕਾ ਦੇ ਸਟੇਟ ਸਪੈਸ਼ਲ ਸੈੱਲ ਦੇ ਥਾਣੇ 'ਚ 2023 'ਚ ਫਿਰੋਜ਼ਪੁਰ ਇਲਾਕੇ 'ਚ ਡਰੋਨ ਰਾਹੀਂ ਪਾਕਿਸਤਾਨ ਤੋਂ ਤਿੰਨ ਕਿੱਲੋ ਹੈਰੋਇਨ ਦੀ ਤਸਕਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ 'ਚ ਪੁਲਿਸ ਨੇ ਪਰਚਾ ਦਰਜ ਕੀਤਾ ਸੀ , ਇੱਕ ਮੁਲਜ਼ਮ ਪ੍ਰਭਦੀਪ ਜੋ ਕਿ ਹਰਿਆਣਾ ਦਾ ਰਹਿਣ ਵਾਲਾ ਹੈ ਅਤੇ ਪ੍ਰਸਿੱਧ ਪੰਜਾਬੀ ਗਾਇਕ ਮੂਸੇਵਾਲਾ ਕਤਲ ਕਾਂਡ ਦਾ ਮੁਲਜ਼ਮ ਹੈ।
ਕਾਊਂਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਪੁਲਿਸ ਦੋ ਮੁਲਜ਼ਮਾਂ ਨੂੰ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ‘ਚ ਮੈਡਿਕਲ ਕਰਵਾਉਣ ਲਈ ਬੁਲੇਟ ਪਰੂਫ ਗੱਡੀ ਵਿੱਚ ਲੈ ਕੇ ਪਹੁੰਚੀ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਜੇਲ੍ਹ ਤੋਂ ਲਿਆਂਦਾ ਗਿਆ ਹੈ, ਜਿਸ ‘ਚ ਫਾਜ਼ਿਲਕਾ ਦੇ ਸਟੇਟ ਸਪੈਸ਼ਲ ਸੈੱਲ ਥਾਣੇ ‘ਚ ਦਰਜ ਮੁਕਦਮੇ ਦੇ ਦੌਰਾਨ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਫਿਰੋਜ਼ਪੁਰ ਇਲਾਕੇ ‘ਚ ਹੈਰੋਇਨ ਤਸਕਰੀ ਮਾਮਲੇ ‘ਚ ਮੁਲਜ਼ਮਾ ਦੀ ਸ਼ਮੂਲੀਅਤ ਹੋਣ ਦੀ ਸੰਭਾਵਨਾ ਹੈ।
ਜਾਣਕਾਰੀ ਅਨੁਸਾਰ ਫਾਜ਼ਿਲਕਾ ਦੇ ਸਟੇਟ ਸਪੈਸ਼ਲ ਸੈੱਲ ਦੇ ਥਾਣੇ ‘ਚ 2023 ‘ਚ ਫਿਰੋਜ਼ਪੁਰ ਇਲਾਕੇ ‘ਚ ਡਰੋਨ ਰਾਹੀਂ ਪਾਕਿਸਤਾਨ ਤੋਂ ਤਿੰਨ ਕਿੱਲੋ ਹੈਰੋਇਨ ਦੀ ਤਸਕਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ‘ਚ ਪੁਲਿਸ ਨੇ ਪਰਚਾ ਦਰਜ ਕੀਤਾ ਸੀ , ਇੱਕ ਮੁਲਜ਼ਮ ਪ੍ਰਭਦੀਪ ਜੋ ਕਿ ਹਰਿਆਣਾ ਦਾ ਰਹਿਣ ਵਾਲਾ ਹੈ ਅਤੇ ਪ੍ਰਸਿੱਧ ਪੰਜਾਬੀ ਗਾਇਕ ਮੂਸੇਵਾਲਾ ਕਤਲ ਕਾਂਡ ਦਾ ਮੁਲਜ਼ਮ ਹੈ, ਜਦਕਿ ਦੂਜਾ ਪ੍ਰਿੰਸ ਉਰਫ਼ ਮਨੀ ਜੋ ਕਿ ਤਰਨਤਾਰਨ ਪੱਟੀ ਖੇਤਰ ਦਾ ਰਹਿਣ ਵਾਲਾ ਹੈ, ਵੱਖ-ਵੱਖ ਕੇਸਾਂ ਵਿੱਚ ਜੇਲ੍ਹ ਵਿੱਚ ਬੰਦ ਹੈ।
ਪੁਲਿਸ ਦੋਵਾਂ ਨੂੰ ਬੁਲੇਟ ਪਰੂਫ ਗੱਡੀ ਵਿੱਚ ਮੈਡੀਕਲ ਕਰਵਾਉਣ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਲੈ ਗਈ, ਜਿਸ ਮਗਰੋਂ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਨੂੰ ਸ਼ੱਕ ਹੈ ਕਿ ਉਕਤ ਮੁਲਜ਼ਮਾਂ ਦੀ ਇਸ ਹੈਰੋਇਨ ਤਸਕਰੀ ਮਾਮਲੇ ਵਿੱਚ ਸ਼ਮੂਲੀਅਤ ਹੋ ਸਕਦੀ ਹੈ, ਜਿਨ੍ਹਾਂ ਨੂੰ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ ਗਿਆ ਹੈ।
ਕਾਊਂਟਰ ਇੰਟੈਲੀਜੈਂਸ ਅਧਿਕਾਰੀ ਰਾਜਵੰਤ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਹੁਕਮਾਂ ਤੇ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ਤੇ ਫ਼ਿਰੋਜ਼ਪੁਰ ਜੇਲ੍ਹ ਲਿਆਂਦਾ ਗਿਆ ਸੀ, ਜਿਸ ਦੌਰਾਨ ਉਨ੍ਹਾਂ ਨੂੰ 2 ਦਿਨ ਦਾ ਪੁਲੀਸ ਰਿਮਾਂਡ ਦਿੱਤਾ ਗਿਆ ਸੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਤੋਂ ਹੈਰੋਇਨ ਤਸਕਰੀ ਸਬੰਧੀ ਕੁਝ ਵੀ ਸਾਹਮਣੇ ਨਹੀਂ ਆਇਆ, ਜਿਨ੍ਹਾਂ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ।