AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Murder: ਭੈਣ ਨੇ ਪ੍ਰੇਮੀ ਨਾਲ ਮਿਲਕੇ ਕੀਤਾ ਭਰਾ ਦਾ ਕਤਲ, ਲਾਸ਼ ਦੇ ਟੁਕੜੇ, 8 ਸਾਲ ਬਾਅਦ ਗ੍ਰਿਫਤਾਰ

Karnataka Crime: ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਵਿੱਚ ਅੱਠ ਸਾਲ ਪਹਿਲਾਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਸੀ। ਇੱਥੇ ਇਕ ਭੈਣ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਹੀ ਭਰਾ ਦਾ ਕਤਲ ਕਰ ਦਿੱਤਾ ਅਤੇ ਲਾਸ਼ ਦੇ ਟੁਕੜੇ-ਟੁਕੜੇ ਕਰ ਕੇ ਵੱਖ-ਵੱਖ ਥਾਵਾਂ 'ਤੇ ਸੁੱਟ ਦਿੱਤਾ। ਹੁਣ ਪੁਲਿਸ ਨੇ ਇਸ ਮਾਮਲੇ ਨੂੰ ਸੁਲਝਾ ਲਿਆ ਹੈ।

Murder: ਭੈਣ ਨੇ ਪ੍ਰੇਮੀ ਨਾਲ ਮਿਲਕੇ ਕੀਤਾ ਭਰਾ ਦਾ ਕਤਲ, ਲਾਸ਼ ਦੇ ਟੁਕੜੇ, 8 ਸਾਲ ਬਾਅਦ ਗ੍ਰਿਫਤਾਰ
ਸੰਕੇਤਕ ਤਸਵੀਰ
tv9-punjabi
| Updated On: 19 Mar 2023 20:12 PM IST
Share
Bengaluru: ਅੱਠ ਸਾਲ ਪਹਿਲਾਂ ਇਕ ਭੈਣ ਨੇ ਪਹਿਲਾਂ ਆਪਣੇ ਭਰਾ ਦਾ ਕਤਲ (Brother’s murder) ਕੀਤਾ, ਫਿਰ ਲਾਸ਼ ਦੇ ਟੁਕੜੇ-ਟੁਕੜੇ ਕਰ ਕੇ ਬੋਰੀ ਵਿਚ ਭਰ ਕੇ ਵੱਖ-ਵੱਖ ਥਾਵਾਂ ‘ਤੇ ਸੁੱਟ ਦਿੱਤਾ। ਪੁਲਸ ਇਸ ਮਾਮਲੇ ਦੀ ਜਾਂਚ ‘ਚ ਜੁਟੀ ਹੋਈ ਸੀ ਅਤੇ ਅਪਰਾਧੀ ਭੈਣ ਪੁਲਸ ਨੂੰ ਚਕਮਾ ਦੇ ਰਹੀ ਸੀ। ਹੁਣ ਪੁਲਿਸ ਨੇ ਦੋਸ਼ੀ ਭੈਣ ਅਤੇ ਉਸ ਦੇ ਲਿਵ-ਇਨ ਪਾਰਟਨਰ ਨੂੰ ਗ੍ਰਿਫਤਾਰ ਕਰਕੇ ਇਸ ਕਤਲ ਦਾ ਭੇਤ ਸੁਲਝਾ ਲਿਆ ਹੈ। ਮਾਮਲਾ ਦੱਖਣੀ ਬੈਂਗਲੁਰੂ ਦੇ ਜਿਗਾਨੀ ਦਾ ਹੈ, ਜਿੱਥੇ 8 ਸਾਲ ਪਹਿਲਾਂ ਲਾਸ਼ ਦੇ ਅੰਗ ਮਿਲਣ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ ਸੀ। ਦੋਸ਼ੀ ਭੈਣ ਦੀ ਪਛਾਣ ਭਾਗਿਆਸ਼੍ਰੀ ਵਜੋਂ ਹੋਈ ਹੈ, ਜਦਕਿ ਉਸ ਦੇ ਪ੍ਰੇਮੀ ਦਾ ਬੇਟਾ ਦੱਸਿਆ ਜਾ ਰਿਹਾ ਹੈ। ਪੁਲਸ ਮੁਤਾਬਕ ਭਾਗਿਆਸ਼੍ਰੀ ਨੇ ਆਪਣੇ ਭਰਾ ਲਿੰਗਾਰਾਜੂ ਸਿੱਡੱਪਾ ਦਾ ਕਤਲ ਕਰ ਦਿੱਤਾ ਸੀ, ਉਸ ਦੇ ਸਰੀਰ ਦੇ ਅੰਗ ਇਕ ਬੈਗ ‘ਚ ਭਰ ਕੇ ਝੀਲ ਸਮੇਤ ਤਿੰਨ ਵੱਖ-ਵੱਖ ਥਾਵਾਂ ‘ਤੇ ਸੁੱਟ ਦਿੱਤੇ ਸਨ। ਇਸ ਕਤਲ ਦਾ ਉਦੋਂ ਪਤਾ ਲੱਗਾ ਜਦੋਂ ਸਥਾਨਕ ਲੋਕਾਂ ਦੀ ਨਜ਼ਰ ਲਾਸ਼ ਦੇ ਟੁਕੜੇ ‘ਤੇ ਪਈ। ਬਾਅਦ ‘ਚ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ, ਪਰ ਲਾਸ਼ ਦਾ ਸਿਰ ਬਰਾਮਦ ਨਹੀਂ ਹੋ ਸਕਿਆ।

ਪ੍ਰੇਮੀ ਨਾਲ ਮਿਲ ਕੇ ਭਰਾ ਦਾ ਕਤਲ

ਪੁਲਿਸ (Police)ਨੇ ਦੱਸਿਆ ਕਿ ਭਾਗਿਆਸ਼੍ਰੀ ਅਤੇ ਸ਼ਿਵਪੁਤ੍ਰ ਦੋਵੇਂ ਵਿਜੇਪੁਰਾ ਵਿੱਚ ਕਾਲਜ ਦੇ ਦਿਨਾਂ ਤੋਂ ਦੋਸਤ ਸਨ, ਪਰ ਪਰਿਵਾਰਕ ਸਮੱਸਿਆਵਾਂ ਕਾਰਨ ਉਹ 2015 ਵਿੱਚ ਬੰਗਲੌਰ ਸ਼ਿਫਟ ਹੋ ਗਏ ਸਨ। ਉਹ ਜਿਗਾਨੀ ਨੇੜੇ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ ਅਤੇ ਉਥੇ ਜਿਗਾਨੀ ਇੰਡਸਟਰੀਅਲ ਏਰੀਆ ਵਿੱਚ ਕੰਮ ਕਰਦਾ ਸੀ। ਬਾਅਦ ਵਿਚ ਜਦੋਂ ਉਸ ਦਾ ਭਰਾ ਲਿੰਗਾਰਾਜੂ ਜਿਗਾਨੀ ਉਸ ਦੇ ਫਲੈਟ ਵਿਚ ਗਿਆ ਤਾਂ ਉਹ ਆਪਣੀ ਭੈਣ ਦਾ ਅਫੇਅਰ ਦੇਖ (Sister’s affair) ਕੇ ਹੈਰਾਨ ਰਹਿ ਗਿਆ। ਅਤੇ ਉਸ ਨੇ ਦੋਵਾਂ ਦੇ ਪ੍ਰੇਮ ਸਬੰਧਾਂ ਦਾ ਵਿਰੋਧ ਕੀਤਾ। ਪੁਲਿਸ ਅਨੁਸਾਰ ਦੋਵਾਂ ਭੈਣ-ਭਰਾਵਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਲੜਾਈ ਹੋਈ ਸੀ। ਸ਼ਿਵਪੁੱਤਰ ਵੀ ਲੜਾਈ ਵਿੱਚ ਕੁੱਦਿਆ ਅਤੇ ਫਿਰ ਭਾਗਿਆਸ਼੍ਰੀ ਨੇ ਉਸ ਨਾਲ ਮਿਲ ਕੇ ਆਪਣੇ ਹੀ ਭਰਾ ਨੂੰ ਮਾਰ ਦਿੱਤਾ।

ਦੋਵੇਂ ਪ੍ਰੇਮੀ ਆਪਣੀ ਪਛਾਣ ਲੁਕਾ ਕੇ ਮਹਾਰਾਸ਼ਟਰ ‘ਚ ਰਹਿ ਰਹੇ ਸਨ

ਲਾਸ਼ ਨੂੰ ਛੁਪਾਉਣ ਲਈ ਦੋਹਾਂ ਪ੍ਰੇਮੀਆਂ ਨੇ ਲਾਸ਼ ਦੇ ਟੁਕੜੇ-ਟੁਕੜੇ ਕਰ ਕੇ ਵੱਖ-ਵੱਖ ਬੋਰੀਆਂ ‘ਚ ਭਰ ਲਏ। ਇਲਾਕੇ ‘ਚ ਇਕ ਮੀਟ ਦੀ ਦੁਕਾਨ ਨੇੜਿਓਂ ਲਾਸ਼ ਦੇ ਹੱਥਾਂ ਵਾਲਾ ਬੈਗ ਬਰਾਮਦ ਹੋਇਆ ਹੈ। ਇਸ ਦੇ ਨਾਲ ਹੀ ਲਾਸ਼ ਦਾ ਦੂਸਰਾ ਟੁਕੜਾ ਨਜ਼ਦੀਕੀ ਝੀਲ ਵਿੱਚ ਸੁੱਟ ਦਿੱਤਾ ਗਿਆ ਅਤੇ ਲਾਸ਼ ਦਾ ਸਿਰ ਨਹੀਂ ਮਿਲ ਸਕਿਆ। ਹੁਣ ਕਰਨਾਟਕ ਪੁਲਿਸ ਨੇ ਦੱਸਿਆ ਕਿ ਸੂਚਨਾ ਦੇ ਆਧਾਰ ‘ਤੇ ਮਹਾਰਾਸ਼ਟਰ ਦੇ ਨਾਸਿਕ ਤੋਂ ਦੋਵਾਂ (ਪ੍ਰੇਮੀ) ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸਾਲਾਂ ਤੋਂ ਦੋਵੇਂ ਆਪਣੀ ਪਛਾਣ ਲੁਕਾ ਕੇ ਇੱਥੇ ਰਹਿ ਰਹੇ ਸਨ। ਪੁਲਸ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਕੇ ਬੈਂਗਲੁਰੂ ਲੈ ਗਈ ਹੈ, ਜਿੱਥੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...