AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ਪੁਲਿਸ ਨੂੰ ਵੱਡੀ ਕਾਮਯਾਬੀ, ਸਰਹੱਦ ਪਾਰੋਂ ਆ ਰਹੇ ਹਥਿਆਰਾਂ ਨਾਲ ਜੁੜੇ 6 ਮੁਲਜਮ ਕਾਬੂ

Six Arrest with Illegal Weapon in Amritsar: ਪੁਲਿਸ ਦੀਆਂ ਟੀਮਾਂ ਨੇ ਸੁਚੱਜੇ ਢੰਗ ਨਾਲ ਆਪਰੇਸ਼ਨ ਚਲਾ ਕੇ ਇਸ ਗਿਰੋਹ ਨੂੰ ਕਾਬੂ ਕੀਤਾ ਹੈ। ਇਸ ਆਪਰੇਸ਼ਨ ਵਿੱਚ ਇੰਸਪੈਕਟਰ ਮੋਲਕ ਦੀ ਟੀਮ ਸਮੇਤ ਸੀਨੀਅਰ ਅਧਿਕਾਰੀਆਂ ਏਸੀਪੀ ਹਰਮਿੰਦਰ ਸਿੰਘ, ਏਡੀਸੀਪੀ ਜਗਵਿੰਦਰ ਸਿੰਘ ਅਤੇ ਡੀਸੀਪੀ ਇਨਵੈਸਟੀਗੇਸ਼ਨ ਰਵਿੰਦਰ ਪਾਲ ਸਿੰਘ ਦੀ ਨਿਗਰਾਨੀ ਮਹੱਤਵਪੂਰਨ ਰਹੀ।

ਅੰਮ੍ਰਿਤਸਰ ਪੁਲਿਸ ਨੂੰ ਵੱਡੀ ਕਾਮਯਾਬੀ, ਸਰਹੱਦ ਪਾਰੋਂ ਆ ਰਹੇ ਹਥਿਆਰਾਂ ਨਾਲ ਜੁੜੇ 6 ਮੁਲਜਮ ਕਾਬੂ
ਪਾਕਿਸਤਾਨੀ ਹਥਿਆਰਾਂ ਸਮੇਤ 6 ਕਾਬੂ
lalit-sharma
| Updated On: 19 Mar 2026 18:48 PM IST

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਗੈਰਕਾਨੂੰਨੀ ਹਥਿਆਰ ਤਸਕਰੀ ਮੋਡੀਊਲ ਦਾ ਪਰਦਾਫਾਸ਼ ਕਰਦਿਆਂ 6 ਮੁਲਜਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਇੱਕ ਨਾਬਾਲਿਗ ਵੀ ਸ਼ਾਮਲ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜਮਾਂ ਕੋਲੋਂ 7 ਆਧੁਨਿਕ ਪਿਸਤੌਲ ਬਰਾਮਦ ਕੀਤੇ ਗਏ ਹਨ, ਜੋ ਕਿ ਕਾਫੀ ਖ਼ਤਰਨਾਕ ਅਤੇ ਉੱਚ ਤਕਨੀਕੀ ਵਾਲੇ ਹਨ।

ਸ਼ੁਰੂਆਤੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਮੁਲਜਮ ਵਿਦੇਸ਼ ਵਿੱਚ ਬੈਠੇ ਇੱਕ ਹੈਂਡਲਰ ਨਾਲ ਸੰਪਰਕ ਵਿੱਚ ਸਨ, ਜੋ ਪੁਰਤਗਾਲ ਵਿੱਚ ਬੈਠ ਕੇ ਪੂਰੇ ਨੈੱਟਵਰਕ ਨੂੰ ਚਲਾ ਰਿਹਾ ਸੀ। ਇਸ ਹੈਂਡਲਰ ਦੇ ਤਾਰ ਪਾਕਿਸਤਾਨ ਨਾਲ ਜੁੜੇ ਹੋਏ ਸਨ, ਜਿੱਥੋਂ ਗੈਰਕਾਨੂੰਨੀ ਹਥਿਆਰ ਭਾਰਤ ਵਿੱਚ ਤਸਕਰੀ ਕਰਕੇ ਭੇਜੇ ਜਾਂਦੇ ਸਨ। ਇਹ ਹਥਿਆਰ ਅੱਗੇ ਅਪਰਾਧਿਕ ਤੱਤਾਂ ਤੱਕ ਪਹੁੰਚਾਏ ਜਾਂਦੇ ਸਨ, ਜਿਸ ਨਾਲ ਕਾਨੂੰਨ-ਵਿਵਸਥਾ ਲਈ ਵੱਡਾ ਖ਼ਤਰਾ ਬਣਿਆ ਹੋਇਆ ਸੀ।

ਮੁਲਜ਼ਮਾਂ ਦੇ ਲਿੰਕ ਖੰਗਾਲ ਰਹੀ ਪੁਲਿਸ

ਇਸ ਮਾਮਲੇ ਸਬੰਧੀ ਥਾਣਾ ਕੈਂਟੋਨਮੈਂਟ, ਅੰਮ੍ਰਿਤਸਰ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ। ਪੁਲਿਸ ਵੱਲੋਂ ਹੁਣ ਇਸ ਮੋਡਿਊਲ ਦੇ ਅੱਗੇ ਅਤੇ ਪਿੱਛੇ ਦੇ ਸਾਰੇ ਲਿੰਕ ਖੰਗਾਲੇ ਜਾ ਰਹੇ ਹਨ, ਤਾਂ ਜੋ ਪੂਰੇ ਗਿਰੋਹ ਦਾ ਪਰਦਾਫਾਸ਼ ਕੀਤਾ ਜਾ ਸਕੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਚਲਾਏ ਜਾ ਰਹੇ ਗੈਂਗਸਟਰਾਂ ਤੇ ਵਾਰ ਅਭਿਆਨ ਤਹਿਤ ਇਹ ਵੱਡੀ ਸਫਲਤਾ ਮਿਲੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਕੋਲੋਂ ਸਫਿਸਟੀਕੇਟਡ ਹਥਿਆਰ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਵਿੱਚ .30 ਬੋਰ ਦੇ ਖ਼ਤਰਨਾਕ ਪਿਸਤੌਲ ਵੀ ਸ਼ਾਮਲ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀਆਂ ਵਿੱਚੋਂ ਇਕ ਮਨਿਸ਼ ਕੁਮਾਰ ਲਹਿਰੀ ਹੈ, ਜੋ ਅਕਤੂਬਰ 2025 ਵਿੱਚ ਬਟਾਲਾ ਦੇ ਸਿਵਲ ਲਾਈਨ ਥਾਣੇ ਵਿੱਚ ਦਰਜ ਇੱਕ ਮਾਮਲੇ ਵਿੱਚ ਵਾਂਛਿਤ ਸੀ ਅਤੇ ਉਸ ਤੇ ਪੁਲਿਸ ਪਾਰਟੀ ਤੇ ਹਮਲਾ ਕਰਨ ਦੇ ਦੋਸ਼ ਵੀ ਹਨ, ਜਿਸ ਦੌਰਾਨ ਇੱਕ ਪੁਲਿਸ ਜਵਾਨ ਜ਼ਖਮੀ ਹੋਇਆ ਸੀ।

ਪਾਕਿਸਤਾਨ ਤੇਂ ਮੰਗਵਾਏ ਜਾ ਰਹੇ ਸਨ ਹਥਿਆਰ

ਉਨ੍ਹਾਂ ਨੇ ਦੱਸਿਆ ਕਿ ਇਹ ਪੂਰਾ ਨੈੱਟਵਰਕ ਸਰਹੱਦੀ ਇਲਾਕਿਆਂ ਦੇ ਲੋਕਾਂ ਨੂੰ ਵਰਤ ਕੇ ਚਲਾਇਆ ਜਾ ਰਿਹਾ ਸੀ ਅਤੇ ਪਾਕਿਸਤਾਨ ਅਧਾਰਿਤ ਤਸਕਰੀ ਚੈਨਲਾਂ ਰਾਹੀਂ ਹਥਿਆਰ ਮੰਗਵਾਏ ਜਾਂਦੇ ਸਨ। ਪੁਲਿਸ ਦੀਆਂ ਟੀਮਾਂ ਨੇ ਸੁਚੱਜੇ ਢੰਗ ਨਾਲ ਆਪਰੇਸ਼ਨ ਚਲਾ ਕੇ ਇਸ ਗਿਰੋਹ ਨੂੰ ਕਾਬੂ ਕੀਤਾ ਹੈ। ਇਸ ਆਪਰੇਸ਼ਨ ਵਿੱਚ ਇੰਸਪੈਕਟਰ ਮੋਲਕ ਦੀ ਟੀਮ ਸਮੇਤ ਸੀਨੀਅਰ ਅਧਿਕਾਰੀਆਂ ਏਸੀਪੀ ਹਰਮਿੰਦਰ ਸਿੰਘ, ਏਡੀਸੀਪੀ ਜਗਵਿੰਦਰ ਸਿੰਘ ਅਤੇ ਡੀਸੀਪੀ ਇਨਵੈਸਟੀਗੇਸ਼ਨ ਰਵਿੰਦਰ ਪਾਲ ਸਿੰਘ ਦੀ ਨਿਗਰਾਨੀ ਮਹੱਤਵਪੂਰਨ ਰਹੀ।

ਪੰਜਾਬ ਪੁਲਿਸ ਨੇ ਸਾਫ਼ ਕੀਤਾ ਹੈ ਕਿ ਗੈਰਕਾਨੂੰਨੀ ਹਥਿਆਰ ਤਸਕਰੀ ਅਤੇ ਸੰਗਠਿਤ ਅਪਰਾਧ ਦੇ ਖ਼ਿਲਾਫ਼ ਉਸਦੀ ਜ਼ੀਰੋ ਟੋਲਰੈਂਸ ਨੀਤੀ ਜਾਰੀ ਰਹੇਗੀ ਅਤੇ ਇਸ ਤਰ੍ਹਾਂ ਦੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ।

Follow Us
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO...
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ...