Mansa: ਪਿਉ ਨਾਲ ਘਰ ਪਰਤ ਰਹੇ 6 ਸਾਲਾ ਬੱਚੇ ‘ਤੇ ਬਾਈਕ ਸਵਾਰਾਂ ਨੇ ਚਲਾਈਆਂ ਗੋਲੀਆਂ, ਮੌਤ
Law & Order ਪਹਿਲਾਂ ਤੋਂ ਹੀ ਸਵਾਲਾਂ ਵਿੱਚ ਹੈ। ਜੇਲ੍ਹਾਂ ਵਿੱਚ ਗੈਂਗਵਾਰ, ਨਸ਼ੇ ਅਤੇ ਮੋਬਾਈਲ ਮਿਲਣ ਤੋਂ ਬਾਅਦ ਵਿਰੋਧੀ ਪਹਿਲਾਂ ਤੋਂ ਹੀ ਸਰਕਾਰ ਨੂੰ ਘੇਰ ਰਹੇ ਹਨ। ਹੁਣ ਇੱਕ ਮਾਸੂਮ ਬੱਚੇ ਦੇ ਕਤਲ ਨੇ ਸੂਬੇ ਦੀ ਕਾਨੂੰਨ-ਵਿਵਸਥਾ ਤੇ ਬਹੁਤ ਵੱਡੇ ਸਵਾਲ ਖੜੇ ਕਰ ਦਿੱਤੇ ਨੇ।
ਮਾਨਸਾ ਨਿਊਜ: ਜ਼ਿਲ੍ਹੇ ਦੇ ਪਿੰਡ ਕੋਟਲੀ ਵਿੱਚ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ 6 ਸਾਲਾ ਬੱਚੇ ਦਾ ਗੋਲੀਆਂ ਮਾਰ ਕੇ ਕਤਲ ( 6 Year Old Kid shot dead) ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕੋਟਲੀ ਦਾ ਜਸਪ੍ਰੀਤ ਸਿੰਘ (Jaspreet Singh) ਆਪਣੇ ਲੜਕੇ ਅਤੇ ਬੇਟੀ ਨਾਲ ਘਰ ਜਾ ਰਿਹਾ ਸੀ ਤਾਂ ਅਚਾਨਕ ਬੁਲੇਟ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲ੍ਹਾ ਦਿੱਤੀਆਂ, ਜਿਸ ਵਿੱਚ ਬੱਚੇ ਦੀ ਮੌਤ ਹੋ ਗਈ।
ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਐਲਾਨਿਆ
ਜਾਣਕਾਰੀ ਮੁਤਾਬਕ, ਗੋਲੀਆਂ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਚਲਾਈਆਂ ਗਈਆਂ ਹਨ। ਮੁਲਜਮਾਂ ਵੱਲੋਂ ਗੋਲੀਆਂ ਚਲਾਉਣ ਤੋਂ ਫੌਰਨ ਬੱਚੇ ਨੂੰ ਸਿਵਲ ਹਸਪਤਾਲ ਮਾਨਸਾ ਲੈ ਜਾਇਆ ਗਿਆ, ਪਰ ਗੋਲੀ ਸਿਰ ‘ਚ ਲੱਗਣ ਕਰਕੇ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ। ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ।
ਸਰਕਾਰ ਤੋਂ ਨਿਆਂ ਮੰਗ ਰਿਹਾ ਬੱਚੇ ਦਾ ਪਰਿਵਾਰ
ਬੱਚੇ ਦੇ ਪਰਿਵਾਰ ਪੂਰੀ ਤਰ੍ਹਾਂ ਨਾਲ ਸਦਮੇ ਵਿੱਚ ਹੈ। ਉਨ੍ਹਾਂ ਦਾ ਕਹਿਣਾ ਹੈ 6 ਸਾਲਾ ਬੱਚੇ ਦੀ ਭਲਾ ਕਿਸੇ ਨਾਲ ਕੀ ਦੁਸ਼ਮਣੀ ਹੋ ਸਕਦੀ ਹੈ। ਉਸਨੂੰ ਮਾਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ, ਉਹ ਸਰਕਾਰ ਤੋਂ ਨਿਆਂ ਚਾਹੁੰਦੇ ਹਨ। ਸੂਤਰਾਂ ਦੀ ਮੰਨੀਏ ਤਾਂ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਗੋਲੀਆਂ ਚਲਾਉਣ ਵਾਲੇ ਲੋਕ ਪਿੰਡ ਦੇ ਹੀ ਵਸਨੀਕ ਹਨ। ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ