5 ਕਰੋੜ ਦੀ ਹੈਰੋਇਨ ਸਮੇਤ ਮੁਲਜ਼ਮ ਕਾਬੂ, ਅੰਮ੍ਰਿਤਸਰ ਤੋਂ ਖੇਪ ਲੈ ਕੇ ਆਇਆ ਤਸਕਰ
Crime News: ਪ੍ਰਾਪਤ ਜਾਣਕਾਰੀ ਅਨੁਸਾਰ ਸਪੈਸ਼ਲ ਸੈੱਲ ਦੇ ਇੰਚਾਰਜ ਇੰਦਰਜੀਤ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਦੋਸ਼ੀ ਥਾਣਾ ਬਾਰਾਦਰੀ ਦੇ ਖੇਤਰ 'ਚ ਭਾਰੀ ਮਾਤਰਾ 'ਚ ਨਸ਼ੇ ਦੀ ਖੇਪ ਲੈ ਕੇ ਆ ਰਿਹਾ ਹੈ। ਸੂਚਨਾ ਦੇ ਆਧਾਰ 'ਤੇ ਉਨ੍ਹਾਂ ਦੀ ਟੀਮ ਨੇ ਬਸ਼ੀਰਪੁਰਾ ਟੀ-ਪੁਆਇੰਟ ਨੇੜੇ ਚੈਕਿੰਗ ਦੌਰਾਨ ਉਕਤ ਮੁਲਜ਼ਮਾਂ ਨੂੰ ਕਾਬੂ ਕੀਤਾ। ਪੁਲੀਸ ਨੇ ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ ਇੱਕ ਕਾਰ ਵੀ ਬਰਾਮਦ ਕੀਤੀ ਹੈ।
ਜਲੰਧਰ ਵਿੱਚ ਸਿਟੀ ਪੁਲਿਸ ਨੇ ਏਿੱਕ ਕਿਲੋ ਹੈਰੋਇਨ ਦੇ ਨਾਲ ਇਕ ਮੁਲਜ਼ਮ ਨੁੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਹਿਚਾਣ ਪ੍ਰਭਜੋਤ ਸਿੰਘ ਉਰਫ਼ ਪ੍ਰਭ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਠੱਠੀ, ਲੋਕੇਕੇ (ਅੰਮ੍ਰਿਤਸਰ) ਵਜੋਂ ਹੋਈ ਹੈ। ਮੁਲਜ਼ਮ ਦੇ ਖਿਲਾਫ ਥਾਣਾ ਨਵੀ ਬਾਰਾਦਰੀ ਦੀ ਪੁਲਿਸ ਨੇ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਸਪੈਸ਼ਲ ਸੈੱਲ ਦੇ ਇੰਚਾਰਜ ਇੰਦਰਜੀਤ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਮੁਲਜ਼ਮ ਥਾਣਾ ਬਾਰਾਦਰੀ ਦੇ ਇਲਾਕੇ ਵਿੱਚ ਭਾਰੀ ਮਾਤਰਾ ‘ਚ ਨਸ਼ਾ ਲੈ ਕੇ ਘੁੰਮ ਰਿਹਾ ਹੈ। ਸੂਚਨਾ ਤੋਂ ਬਾਅਦ ਪੁਲਿਸ ਟੀਮ ਨੇ ਬਸ਼ੀਰਪੁਰਾ ਟੀ-ਪੁਆਇੰਟ ਦੇ ਕੋਲ ਚੈਕਿੰਗ ਦੌਰਾਨ ਉਕਤ ਮੁਲਜ਼ਮ ਨੂੰ ਕਾਬੂ ‘ਚ ਲੈ ਲਿਆ। ਪੁਲਿਸ ਨੇ ਮੁਲਜ਼ਮ ਕੋਲੋਂ ਇੱਕ ਕਾਰ ਵੀ ਬਰਾਮਦ ਕੀਤੀ ਹੈ।
ਪੁਲਿਸ ਨੇ ਮੁਲਜ਼ਮ ਕੋਲੋਂ ਇੱਕ ਮਾਰੂਤੀ ਗੱਡੀ ਬਰਾਮਦ ਕੀਤੀ। ਪੁਲੀਸ ਨੇ ਜਦੋਂ ਮੁਲਜ਼ਮ ਤਸਕਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਨਾਕੇ ਤੋਂ ਪਹਿਲਾਂ ਹੀ ਕਾਰ ਰੋਕ ਲਈ। ਪੁਲਸ ਨੇ ਕਿਸੇ ਤਰ੍ਹਾਂ ਮੁਲਜ਼ਮ ਨੂੰ ਫੜ ਲਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਕਾਰ ਦੀ ਤਲਾਸ਼ੀ ਲਈ। ਪੁਲਿਸ ਨੇ ਕਾਰ ‘ਚੋਂ ਇੱਕ ਕਿੱਲੋ ਹੈਰੋਇਨ ਬਰਾਮਦ ਕੀਤੀ। ਪੁਲੀਸ ਮੁਲਜ਼ਮ ਕੋਲੋਂ ਪੁੱਛਗਿੱਛ ਕਰ ਰਹੀ ਹੈ ਕਿ ਉਹ ਇੰਨੀ ਮਾਤਰਾ ਵਿੱਚ ਹੈਰੋਇਨ ਕਿਸ ਨੂੰ ਦੇਣ ਆਇਆ ਸੀ।