ਸੁਭਾਸ਼ ਸਾਹੂ ਕਤਲ ਕਾਂਡ ਦੇ 4 ਮੁਲਜ਼ਮ ਗ੍ਰਿਫ਼ਤਾਰ, AGTF ਤੇ ਮੋਹਾਲੀ ਪੁਲਿਸ ਦੀ ਸਾਂਝੀ ਕਾਰਵਾਈ | subhash shahu murder mamla punjab police arrest 4 accused know full in punjabi Punjabi news - TV9 Punjabi

ਸੁਭਾਸ਼ ਸਾਹੂ ਕਤਲ ਕਾਂਡ ਦੇ 4 ਮੁਲਜ਼ਮ ਗ੍ਰਿਫ਼ਤਾਰ, AGTF ਤੇ ਮੋਹਾਲੀ ਪੁਲਿਸ ਦੀ ਸਾਂਝੀ ਕਾਰਵਾਈ

Updated On: 

14 Oct 2024 10:36 AM

ਪੰਜਾਬ ਦੇ DGP ਗੌਰਵ ਯਾਦਵ ਨੇ ਸੋਸ਼ਲ ਮੀਡੀਆ ਹੈਂਡਲ ਐਕਸ 'ਤੇ ਪੋਸਟ ਕਰਦਿਆਂ ਦਾਅਵਾ ਕੀਤਾ ਹੈ। ਪੋਸਟ ਰਾਹੀਂ ਉਨ੍ਹਾਂ ਦੱਸਿਆ ਕਿ ਮੁਲਜ਼ਮ ਇਸ ਸਮੇਂ ਡੇਰਾਬੱਸੀ ਪੁਲਿਸ ਕੋਲ ਰਿਮਾਂਡ ਤੇ ਹਨ। ਇਸ ਰਿਮਾਂਡ ਦੌਰਾਨ ਪੁਲਿਸ ਨੂੰ ਮੁਲਜ਼ਮਾਂ ਕੋਲੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।

ਸੁਭਾਸ਼ ਸਾਹੂ ਕਤਲ ਕਾਂਡ ਦੇ 4 ਮੁਲਜ਼ਮ ਗ੍ਰਿਫ਼ਤਾਰ, AGTF ਤੇ ਮੋਹਾਲੀ ਪੁਲਿਸ ਦੀ ਸਾਂਝੀ ਕਾਰਵਾਈ

ਮੁਲਜ਼ਮ ਹੋਏ ਗ੍ਰਿਫ਼ਤਾਰ

Follow Us On

ਸੋਮਵਾਰ ਨੂੰ ਪੰਜਾਬ ਪੁਲਿਸ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਪੁਲਿਸ ਨੇ ਰਾਜਸਥਾਨ ਵਿੱਚ ਹੋਏ ਸੁਭਾਸ਼ ਸਾਹੂ ਦੇ ਕਤਲ ਵਿੱਚ ਸ਼ਾਮਿਲ ਚਾਰ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ। ਮੁਲਜ਼ਮਾਂ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਮੁਹਾਲੀ ਪੁਲੀਸ ਵੱਲੋਂ ਕੀਤੇ ਗਏ ਸਾਂਝੇ ਆਪਰੇਸ਼ਨ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਇਹ ਖੁਲਾਸਾ ਕੀਤਾ ਹੈ। ਮੁਲਜ਼ਮ ਗੈਂਗਸਟਰ ਪਵਿੱਤਰਾ ਅਮਰੀਕਾ ਅਤੇ ਮਨਜਿੰਦਰ ਫਰਾਂਸ ਨਾਲ ਜੁੜੇ ਹੋਏ ਹੈ।

ਪੰਜਾਬ ਦੇ DGP ਗੌਰਵ ਯਾਦਵ ਨੇ ਸੋਸ਼ਲ ਮੀਡੀਆ ਹੈਂਡਲ ਐਕਸ ‘ਤੇ ਪੋਸਟ ਕਰਦਿਆਂ ਦਾਅਵਾ ਕੀਤਾ ਹੈ। ਪੋਸਟ ਰਾਹੀਂ ਉਨ੍ਹਾਂ ਦੱਸਿਆ ਕਿ ਮੁਲਜ਼ਮ ਇਸ ਸਮੇਂ ਡੇਰਾਬੱਸੀ ਪੁਲਿਸ ਕੋਲ ਰਿਮਾਂਡ ਤੇ ਹਨ। ਇਸ ਰਿਮਾਂਡ ਦੌਰਾਨ ਪੁਲਿਸ ਨੂੰ ਮੁਲਜ਼ਮਾਂ ਕੋਲੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।

ਕਤਲ ਦਾ ਬਦਲਾ ਲੈਣ ਲਈ ਇਹ ਜ਼ੁਰਮ

ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਮਾਸਟਰਮਾਈਂਡ ਭਾਨੂ ਸਿਸੋਦੀਆ ਨੇ ਪੁੱਛਗਿੱਛ ਇਸ ਗੱਲ ਨੂੰ ਕਬੂਲ ਕੀਤਾ ਹੈ ਕਿ ਉਸ ਦੇ ਸਾਥੀ ਅਨਿਲ ਲੇਗਾ ਦਾ ਫਰਵਰੀ 2024 ਵਿੱਚ ਕਤਲ ਕਰ ਦਿੱਤਾ ਗਿਆ ਸੀ। ਬਦਲਾ ਲੈਣ ਲਈ ਉਹਨਾਂ ਨੇ ਸੁਭਾਸ਼ ਦੇ ਕਤਲ ਦੀ ਯੋਜਨਾ ਬਣਾਈ ਸੀ। ਇਸ ਦੇ ਨਾਲ ਹੀ ਇਸ ਵਾਰਦਾਤ ਨੂੰ ਅੰਜਾਮ ਦੇਣ ਵਿੱਚ ਮੁਹੰਮਦ ਆਸਿਫ਼ ਅਤੇ ਅਨਿਲ ਕੁਮਾਰ ਗੋਦਾਰਾ ਦਾ ਵੀ ਅਹਿਮ ਹੱਥ ਸੀ। ਇਹ ਗੈਂਗ ਵਾਰ ਦਾ ਹਿੱਸਾ ਹੈ। ਮ੍ਰਿਤਕ ਕੁਝ ਦਿਨ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਇਆ ਸੀ।

ਸਾਹੂ ਦਾ 8 ਤਰੀਕ ਨੂੰ ਕਤਲ ਕਰ ਦਿੱਤਾ ਗਿਆ ਸੀ

ਸੁਭਾਸ਼ ਉਰਫ ਸਾਹੂ ਦਾ 8 ਅਕਤੂਬਰ ਨੂੰ ਰਾਜਸਥਾਨ ਦੇ ਜੋਧਪੁਰ ਦੇ ਸੰਗਰੀਆ ‘ਚ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ ਸੀ। ਮੁਲਜ਼ਮ ਪੈਦਲ ਹੀ ਆਇਆ ਸੀ। ਮੁਲਜ਼ਮ ਨੇ ਪਹਿਲਾਂ ਸੁਭਾਸ਼ ਨਾਲ ਗੱਲ ਕੀਤੀ ਸੀ। ਇਸ ਤੋਂ ਬਾਅਦ ਉਸ ਨੇ ਸੁਭਾਸ਼ ਦੇ ਸਿਰ ਵਿੱਚ ਪੰਜ ਗੋਲੀਆਂ ਮਾਰੀਆਂ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸਾਰੀ ਘਟਨਾ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਸੀ। ਨਾਲ ਹੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਸੀ।

Related Stories
Exit mobile version