ਸੁਧੀਰ ਸੂਰੀ ਦੇ ਦੋਵੇਂ ਪੁੱਤਰ ਗ੍ਰਿਫ਼ਤਾਰ, ਦੁਕਾਰਦਾਰ ਤੋਂ ਮੰਗੀ ਸੀ 6 ਲੱਖ ਦੀ ਫਿਰੌਤੀ | Sudhir suri son Manak suri paras suri arrested in ransom case know full detail in punjabi Punjabi news - TV9 Punjabi

ਸੁਧੀਰ ਸੂਰੀ ਦੇ ਦੋਵੇਂ ਪੁੱਤਰ ਗ੍ਰਿਫ਼ਤਾਰ, 2 ਹੋਰ ਖਿਲਾਫ਼ ਵੀ ਮਾਮਲਾ ਦਰਜ਼

Updated On: 

16 Jul 2024 14:00 PM

Sudhir Suri: ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋ ਨੇ ਜਾਣਕਾਰੀ ਦਿੱਤੀ ਹੈ ਕਿ 26 ਜੂਨ 2024 ਨੂੰ ਕਮਲਕਾਂਤ ਨਾਮ ਦੇ ਵਿਅਕਤੀ ਜੋ ਕਿ ਅੰਮ੍ਰਿਤਸਰ ਦੀਪ ਕੰਪਲੈਕਸ 'ਚ ਆਨਲਾਈਨ ਮੋਬਾਈਲ ਖਰੀਦਣ ਤੇ ਵੇਚਣ ਦਾ ਕਾਰੋਬਾਰ ਕਰਦਾ ਹੈ। ਉਸ ਦੇ ਕੋਲੋਂ ਸੁਧੀਰ ਸੂਰੀ ਦੇ ਬੇਟੇ ਮਾਣਕ ਸੂਰੀ ਤੇ ਪਾਰਸ ਸੂਰੀ ਵੱਲੋਂ ਉਸ ਦੇ ਮੋਬਾਈਲ ਬਾਕਸ 'ਚ ਪਾ ਕੇ ਕਿਸੇ ਦੂਸਰੀ ਜਗਹਾ 'ਤੇ ਲੈ ਗਏ।

ਸੁਧੀਰ ਸੂਰੀ ਦੇ ਦੋਵੇਂ ਪੁੱਤਰ ਗ੍ਰਿਫ਼ਤਾਰ, 2 ਹੋਰ ਖਿਲਾਫ਼ ਵੀ ਮਾਮਲਾ ਦਰਜ਼
Follow Us On

Sudhir Suri: ਅੰਮ੍ਰਿਤਸਰ ‘ਚ ਜਿੱਥੇ ਇੱਕ ਪਾਸੇ ਗੈਂਗਸਟਰਾਂ ਵੱਲੋਂ ਵਪਾਰੀਆਂ ਨੂੰ ਫੋਨ ਕਰਕੇ ਫਿਰੌਤੀਆਂ ਮੰਗਣ ਦੇ ਮਾਮਲੇ ਸਾਹਮਣੇ ਆ ਰਹੇ ਹਨ ਉੱਥੇ ਹੀ ਦੂਸਰੇ ਪਾਸੇ ਇੱਕ ਅਜੀਬੋ ਗਰੀਬ ਮਾਮਲਾ ਸਾਹਮਣੇ ਆਇਆ ਹੈ। ਇਸ ਵਿੱਚ ਮਰਹੂਮ ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਨੋਂ ਲੜਕਿਆਂ ਵੱਲੋਂ ਇੱਕ ਵਪਾਰੀ ਤੋਂ 6 ਲੱਖ ਰੁਪਏ ਦੀ ਫ਼ਿਰੌਤੀ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਿੱਚ ਥਾਣਾ ਸਿਵਲ ਲਾਈਨ ਦੀ ਪੁਲਿਸ ਵੱਲੋਂ ਸੁਧੀਰ ਸੂਰੀ ਦੇ ਦੋਨੇਂ ਪੁੱਤਰ ਮਾਣਕ ਸੂਰੀ ਅਤੇ ਪਾਰਸ ਸੂਰੀ ਨੂੰ ਗ੍ਰਿਫਤਾਰ ਕਰ ਲਿੱਤਾ ਹੈ।

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋ ਨੇ ਜਾਣਕਾਰੀ ਦਿੱਤੀ ਹੈ ਕਿ 26 ਜੂਨ 2024 ਨੂੰ ਕਮਲਕਾਂਤ ਨਾਮ ਦੇ ਵਿਅਕਤੀ ਜੋ ਕਿ ਅੰਮ੍ਰਿਤਸਰ ਦੀਪ ਕੰਪਲੈਕਸ ‘ਚ ਆਨਲਾਈਨ ਮੋਬਾਈਲ ਖਰੀਦਣ ਤੇ ਵੇਚਣ ਦਾ ਕਾਰੋਬਾਰ ਕਰਦਾ ਹੈ। ਉਸ ਦੇ ਕੋਲੋਂ ਸੁਧੀਰ ਸੂਰੀ ਦੇ ਬੇਟੇ ਮਾਣਕ ਸੂਰੀ ਤੇ ਪਾਰਸ ਸੂਰੀ ਵੱਲੋਂ ਉਸ ਦੇ ਮੋਬਾਈਲ ਬਾਕਸ ‘ਚ ਪਾ ਕੇ ਕਿਸੇ ਦੂਸਰੀ ਜਗਹਾ ‘ਤੇ ਲੈ ਗਏ। ਉੱਥੇ ਦੁਕਾਨਦਾਰ ਨੂੰ ਬੁਲਾ ਕੇ ਉਸ ਦੇ ਕੋਲੋਂ 6 ਲੱਖ ਰੁਪਏ ਦੀ ਫ਼ਿਰੌਤੀ ਮੰਗੀ ਗਈ। ਇਸ ਤੋਂ ਬਾਅਦ 6 ਲੱਖ ਰੁਪਏ ਲੈ ਕੇ ਉਹ ਨੂੰ 15 ਲੱਖ ਰੁਪਏ ਦੀ ਰਸੀਦ ਕੱਟ ਕੇ ਦੇ ਦਿੱਤੀ।

ਇਹ ਵੀ ਪੜ੍ਹੋ: ਜੰਮੂ ਦੇ ਡੋਡਾ ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, 5 ਜਵਾਨ ਜ਼ਖਮੀ

2 ਹੋਰ ਖਿਲਾਫ਼ ਵੀ ਮਾਮਲਾ ਕੀਤਾ ਦਰਜ਼

ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਦੁਕਾਨਦਾਰ ਨੂੰ ਇਨ੍ਹਾਂ ਨੇ ਕਿਹਾ ਕਿ ਸ਼ਿਵ ਸੈਨਾ ਦੇ ਲਈ ਡੋਨੇਸ਼ਨ ਹੈ ਜਿਸ ਤੋਂ ਬਾਅਦ ਪੀੜਿਤ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਹੈ। ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਪਾਰਸ ਸੂਰੀ ਤੇ ਮਾਣਕ ਸੂਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਪੁਲਿਸ ਨੇ ਸੁਖਜਿੰਦਰ ਸਿੰਘ ਤੇ ਗੁਰਮੀਤ ਸਿੰਘ ਨਾਮ ਦੇ ਵਿਅਕਤੀਆਂ ‘ਤੇ ਵੀ ਮਾਮਲਾ ਦਰਜ ਕਰ ਲਿਆ ਗਿਆ ਹੈ। ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਹੁਣ ਇਹਨਾਂ ਦੋਵਾਂ ਤੋਂ ਪੁਲਿਸ ਸੁਰੱਖਿਆ ਵੀ ਵਾਪਸ ਲਈ ਜਾਵੇਗੀ। ਫ਼ਿਲਹਾਲ ਇਸ ਮਾਮਲੇ ਤੇ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

Exit mobile version