ਸੰਗਰੂਰ ਤੋਂ ਬਾਅਦ ਹੁਣ ਸੁਨਾਮ 'ਚ ਜ਼ਹਿਰੀਲੀ ਸ਼ਰਾਬ ਨੇ ਮਚਾਈ ਤਬਾਹੀ, ਬੀਬੀ ਬਸਤੀ 'ਚ 4 ਦੀ ਮੌਤ, ਕਈਆਂ ਦੀ ਹਾਲਤ ਨਾਜ਼ੁਕ | sunam 4 died consuming poisoned-liquor after Sangrur eight death police investigation health deptt full detail in punjabi Punjabi news - TV9 Punjabi

ਸੰਗਰੂਰ ਤੋਂ ਬਾਅਦ ਹੁਣ ਸੁਨਾਮ ‘ਚ ਜ਼ਹਿਰੀਲੀ ਸ਼ਰਾਬ ਨੇ ਮਚਾਈ ਤਬਾਹੀ, ਬੀਬੀ ਬਸਤੀ ‘ਚ 4 ਦੀ ਮੌਤ, ਕਈਆਂ ਦੀ ਹਾਲਤ ਨਾਜ਼ੁਕ

Updated On: 

22 Mar 2024 12:59 PM

ਦੋ ਦਿਨ ਪਹਿਲਾਂ ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਹਾਈ ਪਾਵਰ ਕਮੇਟੀ ਦਾ ਗਠਨ ਕਰਕੇ 72 ਘੰਟਿਆਂ ਵਿੱਚ ਜਾਂਚ ਰਿਪੋਰਟ ਮੰਗੀ ਹੈ। ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਗ੍ਰਹਿ ਜ਼ਿਲ੍ਹਾ ਹੈ ਅਤੇ ਉਹ ਇੱਥੋਂ ਸੰਸਦ ਮੈਂਬਰ ਵੀ ਰਹਿ ਚੁੱਕੇ ਹਨ। ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਤੋਂ ਬਾਅਦ ਵਿਰੋਧੀ ਧਿਰ ਨੇ ਮਾਨ 'ਤੇ ਹਮਲਾ ਬੋਲਿਆ ਸੀ।

ਸੰਗਰੂਰ ਤੋਂ ਬਾਅਦ ਹੁਣ ਸੁਨਾਮ ਚ ਜ਼ਹਿਰੀਲੀ ਸ਼ਰਾਬ ਨੇ ਮਚਾਈ ਤਬਾਹੀ, ਬੀਬੀ ਬਸਤੀ ਚ 4 ਦੀ ਮੌਤ, ਕਈਆਂ ਦੀ ਹਾਲਤ ਨਾਜ਼ੁਕ

ਸੰਗਰੂਰ ਚ ਵਿਰਲਾਪ ਕਰਦੇ ਹੋਏ ਪਰਿਵਾਰ ਦੀ ਫੋਟੋ

Follow Us On

ਸੰਗਰੂਰ ‘ਚ ਜ਼ਹਿਰੀਲੀ ਸ਼ਰਾਬ ਨਾਲ 8 ਲੋਕਾਂ ਦੀ ਮੌਤ ਤੋਂ ਬਾਅਦ ਹੁਣ ਸੁਨਾਮ ‘ਚ ਵੀ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੀ ਬੀਬੀ ਬਸਤੀ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਹੈ। ਕਈਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਸੰਗਰੂਰ ਦੇ ਗੁੱਜਰਾਂ ਇਲਾਕੇ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 8 ਲੋਕਾਂ ਦੀ ਮੌਤ ਤੋਂ ਬਾਅਦ ਪੁਲਿਸ ਨੇ ਜ਼ਹਿਰੀਲੀ ਸ਼ਰਾਬ ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਕਿੰਗਪਿਨ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਹਰਮਨਪ੍ਰੀਤ ਸਿੰਘ ਵਾਸੀ ਪਟਿਆਲਾ ਵਜੋਂ ਹੋਈ ਹੈ। ਇਹ ਗ੍ਰਿਫਤਾਰੀ ਗੁਰਲਾਲ ਸਿੰਘ ਤੋਂ ਪੁੱਛਗਿੱਛ ਕਰਨ ਉਪਰੰਤ ਕੀਤੀ ਗਈ।

ਮੁਲਜ਼ਮ ਗੁਰਲਾਲ ਸਿੰਘ ਨਕਲੀ ਸ਼ਰਾਬ ਬਣਾਉਣ ਵਾਲੇ ਗਰੋਹ ਦਾ ਮੁਖੀ ਦੱਸਿਆ ਜਾਂਦਾ ਹੈ। ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ, ਮਨਪ੍ਰੀਤ ਸਿੰਘ, ਅਮਰੀਕ ਸਿੰਘ ਵਾਸੀ ਪਿੰਡ ਗੁੱਜਰਾਂ, ਗੁਰਲਾਲ ਸਿੰਘ ਵਾਸੀ ਪਿੰਡ ਉਭਾਵਾਲ ਅਤੇ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਤੇਈਪੁਰ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਕੇਸ ਦਰਜ ਹਨ।

ਲੋਕ ਸਭਾ ਚੋਣਾਂ ਲਈ ਤਿਆਰ ਕਰ ਰਹੇ ਸਨ ਸ਼ਰਾਬ

ਪੁਲਿਸ ਨੇ 200 ਲੀਟਰ ਈਥਾਨੌਲ, 156 ਬੋਤਲਾਂ ਸ਼ਰਾਬ, ਸ਼ੱਕੀ ਲੇਬਲਿੰਗ ਵਾਲੀ ਨਕਲੀ 130 ਬੋਤਲਾਂ ਸ਼ਰਾਬ ਸਮੇਤ , 80 ਬੋਤਲਾਂ ਬਿਨਾਂ ਲੇਬਲ ਵਾਲੀ ਨਕਲੀ ਸ਼ਰਾਬ, 4500 ਖਾਲੀ ਬੋਤਲਾਂ, 4600 ਕੈਪ ਅਤੇ ਇੱਕ ਬੋਤਲ ਭਰਨ ਵਾਲੀ ਮਸ਼ੀਨ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ 10 ਲੀਟਰ ਸ਼ਰਾਬ ਤਿਆਰ ਕਰਨ ਲਈ ਵਰਤਿਆ ਜਾਣ ਵਾਲਾ ਫਲੇਵਰ, 25 ਲੀਟਰ ਰੰਗ, ਇੱਕ ਬੋਤਲ ਭਰਨ ਵਾਲੀ ਮਸ਼ੀਨ, 8 ਅਲਕੋਹਲ ਮੀਟਰ, ਇੱਕ ਲੈਪਟਾਪ, ਇੱਕ ਪ੍ਰਿੰਟਰ, ਕਾਲੇ ਰੰਗ ਦੇ ਲੇਬਲ ਵਾਲੀਆਂ 4 ਬੋਤਲਾਂ, ਬੋਤਲਾਂ ਦੇ ਲੇਬਲ, ਹੌਂਡਾ ਅਮੇਜ਼ ਕਾਰ, ਟੱਬ ਅਤੇ ਬਾਲਟੀ, 315 ਗੱਤੇ ਦੇ ਡੱਬੇ ਬਰਾਮਦ ਕੀਤੇ ਹਨ। ਸਾਰੇ ਮੁਲਜ਼ਮਾਂ ਖ਼ਿਲਾਫ਼ ਧਾਰਾ 302 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ – ਸੰਗਰੂਰ ਜ਼ਹਿਰੀਲੀ ਸਰਾਬ ਮਾਮਲੇ ਚ ਮੌਤਾਂ ਦਾ ਆਂਕੜਾ ਵਧਿਆ, 8 ਲੋਕਾਂ ਨੇ ਗੁਆਈ ਜਾਨ

ਘਰ-ਘਰ ਜਾ ਕੇ ਜਾਂਚ ਕਰ ਰਹੀ ਸਿਹਤ ਵਿਭਾਗ ਦੀ ਟੀਮ

ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਬੁੱਧਵਾਰ ਨੂੰ ਇੱਕ ਜਾਂਚ ਕਮੇਟੀ ਬਣਾ ਕੇ 72 ਘੰਟਿਆਂ ਵਿੱਚ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਸਨ। ਇਹ ਵੀ ਦੱਸਿਆ ਗਿਆ ਕਿ ਪਿੰਡ ਗੁੱਜਰਾਂ ਵਿੱਚ ਵੀ ਸਰਵੇ ਕੀਤਾ ਜਾ ਰਿਹਾ ਹੈ ਕਿ ਕਿਸੇ ਹੋਰ ਦੀ ਵੀ ਸਿਹਤ ਵਿਗੜੀ ਹੈ ਜਾਂ ਨਹੀਂ। ਇਸ ਦੇ ਲਈ ਸਿਹਤ ਅਧਿਕਾਰੀਆਂ, ਆਂਗਣਵਾੜੀ ਵਰਕਰਾਂ, ਪੁਲਿਸ, ਮਾਲ ਅਤੇ ਪੇਂਡੂ ਵਿਕਾਸ ਅਧਿਕਾਰੀਆਂ ਦੀਆਂ ਕਈ ਟੀਮਾਂ ਘਰ-ਘਰ ਜਾ ਕੇ ਸਰਵੇਖਣ ਕਰ ਰਹੀਆਂ ਹਨ।

Exit mobile version